May 13, 2026, 9:19 pm
----------- Advertisement -----------
HomeNewsBreaking Newsਪੰਜਾਬ ਦੇ ਨਾਮੀ ਇੰਟਰਨੈਸ਼ਨਲ ਕਬੱਡੀ ਖਿਡਾਰੀ ਦੇ ਘਰ ‘ਤੇ ਗੋਲੀਬਾਰੀ, ਮਾਤਾ ਦੀ...

ਪੰਜਾਬ ਦੇ ਨਾਮੀ ਇੰਟਰਨੈਸ਼ਨਲ ਕਬੱਡੀ ਖਿਡਾਰੀ ਦੇ ਘਰ ‘ਤੇ ਗੋਲੀਬਾਰੀ, ਮਾਤਾ ਦੀ ਮੌ+ਤ, ਖਿਡਾਰੀ ਜ਼ਖ਼ਮੀ

Published on

----------- Advertisement -----------

ਮੋਗਾ, 22 ਜੂਨ 2023 – ਮੋਗਾ ਦੇ ਪਿੰਡ ਬੱਧਨੀ ‘ਚ ਇੱਕ ਨਾਮੀ ਇੰਟਰਨੈਸ਼ਨਲ ਕਬੱਡੀ ਖਿਡਾਰੀ ਦੇ ਘਰ ‘ਚ ਵੜ ਕੇ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਬਾਰੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਜਿਸ ‘ਚ ਕਬੱਡੀ ਖਿਡਾਰੀ ਦੀ ਮਾਂ ਦੀ ਮੌਤ ਹੋ ਗਈ ਹੈ ਅਤੇ ਇੰਟਰਨੈਸ਼ਨਲ ਕਬੱਡੀ ਖਿਡਾਰੀ ਕੁਲਵਿੰਦਰ ਸਿੰਘ ਕਿੰਦਾ ਬੱਧਨੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ ਹੈ।

ਮਿਲੀ ਜਾਣਕਾਰੀ ਅਨੁਸਾਰ ਬੁੱਧਵਾਰ ਦੇਰ ਰਾਤ ਇੰਟਰਨੈਸ਼ਨਲ ਕਬੱਡੀ ਖਿਡਾਰੀ ਕਿੰਦਾ ਬੱਧਨੀ ਦੇ ਘਰ ਅੰਦਰ ਦਾਖਲ ਹੋ ਕੇ ਅਣਪਛਾਤੇ ਵਿਅਕਤੀਆਂ ਨੇ ਗੋਲੀਬਾਰੀ ਕੀਤੀ। ਇਸ ਗੋਲੀਬਾਰੀ ‘ਚ ਕਿੰਦਾ ਅਤੇ ਉਸ ਦੀ ਮਾਤਾ ਜ਼ਖ਼ਮੀ ਹੋ ਗਏ। ਇਸ ਹਮਲੇ ਦੌਰਾਨ ਕਬੱਡੀ ਖਿਡਾਰੀ ਕਿੰਦਾ ਦੀ ਬਾਂਹ ‘ਤੇ ਗੋਲੀ ਲੱਗੀ ਹੈ ਅਤੇ ਉਸ ਦੀ ਮਾਂ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ। ਕਬੱਡੀ ਖਿਡਾਰੀ ਕਿੰਦਾ ਦੀ ਮਾਤਾ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਵਿਚ ਭਰਤੀ ਕਰਵਾਇਆ ਜਿੱਥੇ ਉਨ੍ਹਾਂ ਦੀ ਮੌਤ ਹੋ ਗਈ।

ਕਬੱਡੀ ਖਿਡਾਰੀ ਕਿੰਦੇ ਦੇ ਘਰ ਉੱਤੇ ਹੋਏ ਹਮਲੇ ਦੇ ਅਸਲ ਕਾਰਨਾਂ ਦਾ ਅਜੇ ਪਤਾ ਨਹੀਂ ਚਲ ਸਕਿਆ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਚੁੱਕੇ ਹਨ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਭਾਜਪਾ ਤੋਂ ਸਾਵਧਾਨ ਰਹੋ, ਜੇ ਭਾਜਪਾ ਸੱਤਾ ਵਿੱਚ ਆਈ ਤਾਂ ਉਹ ਤਿੰਨ ਕਾਲੇ ਖੇਤੀ...

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ

*ਚੰਡੀਗੜ੍ਹ, 12 ਮਈ, 2026:ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਉਦਯੋਗ ਭਵਨ,...

PSEB ਨੇ ਐਲਾਨਿਆ 12ਵੀਂ ਦਾ Result, ਟੌਪ-3 ‘ਚ ਕੁੜੀਆਂ, ਮਾਨਸਾ ਦੀ ਸੁਪਨੀਤ ਕੌਰ ਪਹਿਲੇ ਨੰਬਰ ‘ਤੇ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 12ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਗਏ ਹਨ।...

ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ

*ਚੰਡੀਗੜ੍ਹ, 12 ਮਈ 2026*ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪ੍ਰਸ਼ਾਸਨ ਤੋਂ ਪ੍ਰਭਾਵਿਤ...

ਅਪਰਾਧ ਸੁਲਝਾਉਣ ਤੋਂ ਲੈ ਕੇ ਅਪਰਾਧੀਆਂ ‘ਤੇ ਨਜ਼ਰ ਰੱਖਣ ਤੱਕ — ਪੰਜਾਬ ਪੁਲਿਸ ਲਈ ਆਧੁਨਿਕ ਹਥਿਆਰ ਬਣਿਆ ‘ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ’ (ICCC)

ਮੋਹਾਲੀ, 12 ਮਈ 2026:ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ ਅਤਿ-ਆਧੁਨਿਕ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ...

ਪੰਜਾਬੀ ਆਪਣੀ ਮਾਂ ਬੋਲੀ ‘ਤੇ ਕਿਸੇ ਵੀ ਹਮਲੇ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ: ਬਲਤੇਜ ਪੰਨੂ

*ਚੰਡੀਗੜ੍ਹ, 12 ਮਈ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਪੰਜਾਬੀ ਨਾ ਲਿਖਣ ‘ਤੇ ਪੰਜਾਬ ਯੂਨੀਵਰਸਿਟੀ ‘ਚ ਨਵਾਂ ਵਿਵਾਦ, ਯੂਨੀਵਰਸਿਟੀ ਕੈਂਪਸ ‘ਚ ਨੇਮ ਪਲੇਟਾਂ ‘ਤੇ ਮਲੀ ਕਾਲਖ!

ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬੀ ਭਾਸ਼ਾ ਨੂੰ ਲੈ ਕੇ ਨਵਾਂ ਵਿਵਾਦ ਹੋ ਗਿਆ...

UP ‘ਚ ਪੁਲਿਸ ਵੱਲੋਂ ਰਿਟਾਇਰਡ ਫੌਜੀ ਦਾ ਐਨਕਾਊਂਟਰ, 26 ਘੰਟਿਆਂ ‘ਚ ਕੀਤੇ ਸਨ 3 ਕਤਲ

ਯੂਪੀ ਵਿੱਚ ਚੱਲਦੀ ਰੇਲਗੱਡੀ ਅਤੇ ਇੱਕ ਹਸਪਤਾਲ ਵਿੱਚ ਤਿੰਨ ਕਤਲ ਕਰਨ ਵਾਲਾ ਇੱਕ ਸਾਈਕੋ...