May 13, 2026, 11:27 pm
----------- Advertisement -----------
HomeNewsLatest Newsਬੇਸ਼ਕੀਮਤੀ ਜਲ ਸਰੋਤ ਬਚਾਉਣਾ ਸਮੇਂ ਦੀ ਮੁੱਖ ਲੋੜ: ਮੀਤ ਹੇਅਰ

ਬੇਸ਼ਕੀਮਤੀ ਜਲ ਸਰੋਤ ਬਚਾਉਣਾ ਸਮੇਂ ਦੀ ਮੁੱਖ ਲੋੜ: ਮੀਤ ਹੇਅਰ

Published on

----------- Advertisement -----------

ਚੰਡੀਗੜ੍ਹ, 22 ਜੂਨ: ਸੂਬੇ ਦੇ ਧਰਤੀ ਹੇਠਲੇ ਪਾਣੀ ਦੇ ਡਿਗਦੇ ਪੱਧਰ ਦੇ ਮੱਦੇਨਜ਼ਰ ਭੂਮੀ ਤੇ ਜਲ ਸੰਭਾਲ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸੂਬੇ ਦੇ ਕਿਸਾਨਾਂ ਪ੍ਰਤੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਵਚਨਬੱਧਤਾ ਅਤੇ ਬੇਸ਼ਕੀਮਤੀ ਜਲ ਸਰੋਤਾਂ ਨੂੰ ਬਚਾਉਣ ‘ਤੇ ਜ਼ੋਰ ਦਿੰਦਿਆਂ ਵਿਭਾਗ ਨੂੰ ਨਵੇਂ ਪ੍ਰੋਗਰਾਮ ਉਲੀਕਣ ਅਤੇ ਚੱਲ ਰਹੇ ਪਾਣੀ ਦੀ ਸੰਭਾਲ ਅਤੇ ਪ੍ਰਬੰਧਨ ਨੂੰ ਹੋਰ ਤੇਜ਼ ਕਰਨ ਲਈ ਕਿਹਾ।

ਮੀਤ ਹੇਅਰ ਨੇ ਖੇਤੀਬਾੜੀ ਲਈ ਸਿੰਜਾਈ ਵਾਸਤੇ ਨਹਿਰੀ ਪਾਣੀ ਅਤੇ ਸੋਧੇ ਹੋਏ ਪਾਣੀ ਦੀ ਵਰਤੋਂ ਵੱਧ ਤੋਂ ਵੱਧ ਕਰਨ ਅਤੇ ਜ਼ਮੀਨਦੋਜ਼ ਪਾਈਪਲਾਈਨ ਪ੍ਰੋਗਰਾਮ ਨੂੰ ਸੂਬੇ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ‘ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਵਿਭਾਗ ਨੂੰ ਜ਼ਮੀਨੀ ਪੱਧਰ ‘ਤੇ ਜਾਗਰੂਕਤਾ ਪੈਦਾ ਕਰਕੇ ਸੂਬੇ ਵਿੱਚ ਜਲ ਪ੍ਰਬੰਧਨ ਅਤੇ ਸੰਭਾਲ ਲਈ ਲੋਕ ਲਹਿਰ ਸ਼ੁਰੂ ਕਰਨ ਦਾ ਸੱਦਾ ਦਿੱਤਾ। ਮੀਤ ਹੇਅਰ ਨੇ ਇਹ ਨਿਰਦੇਸ਼ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਈ ਭੂਮੀ ਅਤੇ ਜਲ ਸੰਭਾਲ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਣ ਲਈ ਸੱਦੀ ਮੀਟਿੰਗ ਦੌਰਾਨ ਦਿੱਤੇ।

ਵਿਭਾਗ ਦੀ ਵਾਟਰਸ਼ੈੱਡ ਸਕੀਮ ਦਾ ਜਾਇਜ਼ਾ ਲੈਂਦਿਆਂ ਭੂਮੀ ਤੇ ਜਲ ਸੰਭਾਲ ਮੰਤਰੀ ਨੇ ਬੇਜ਼ਮੀਨੇ ਕਿਸਾਨਾਂ ਅਤੇ ਮਹਿਲਾਵਾਂ ਨੂੰ ਪ੍ਰਾਜੈਕਟ ਖੇਤਰਾਂ ਵਿੱਚ ਸਵੈ-ਸਹਾਇਤਾ ਗਰੁੱਪ ਬਣਾ ਕੇ ਵਿੱਤੀ ਸਹਾਇਤਾ ਪ੍ਰਦਾਨ ਕਰਕੇ ਉਨ੍ਹਾਂ ਨੂੰ ਵੱਧ ਤੋਂ ਵੱਧ ਲਾਭ ਦੇਣ ‘ਤੇ ਜ਼ੋਰ ਦਿੱਤਾ। ਉਨ੍ਹਾਂ ਮਾਨਸੂਨ ਸੀਜ਼ਨ ਵਿੱਚ ਬਰਸਾਤੀ ਪਾਣੀ ਦੀ ਸੰਭਾਲ ਲਈ ਜਲ ਤਲਾਬ ਅਤੇ ਚੈਕ ਡੈਮਾਂ ਦੀ ਉਸਾਰੀ ‘ਤੇ ਕੰਮ ਤੇਜ਼ ਕਰਨ ‘ਤੇ ਵੀ ਜ਼ੋਰ ਦਿੱਤਾ।

ਵਿਭਾਗੀ ਅਧਿਕਾਰੀਆਂ ਨੇ ਮੰਤਰੀ ਨੂੰ ਇੱਕ ਪੇਸ਼ਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਦੇ ਕੰਮਾਂ ਦਾ ਮੁੱਖ ਉਦੇਸ਼ ਸਿੰਜਾਈ ਵਾਲੇ ਪਾਣੀ ਦੀ ਵਰਤੋਂ ਕੁਸ਼ਲਤਾ ਵਿੱਚ ਵਾਧਾ ਅਤੇ ਬਦਲਵੇਂ ਸਿੰਜਾਈ ਜਲ ਸਰੋਤਾਂ ਦਾ ਵਿਕਾਸ ਕਰਨਾ ਹੈ ਕਿਉਂਕਿ ਸੂਬੇ ਦੇ 90 ਫੀਸਦੀ ਤੋਂ ਵੱਧ ਜਲ ਸਰੋਤਾਂ ਦੀ ਵਰਤੋਂ ਇਕੱਲੇ ਖੇਤੀਬਾੜੀ ਖੇਤਰ ਵਿੱਚ ਕੀਤੀ ਜਾ ਰਹੀ ਹੈ।ਵਿਭਾਗ ਦੇ ਮੁੱਖ ਕੰਮਾਂ ਵਿੱਚ ਜ਼ਮੀਨਦੋਜ਼ ਪਾਈਪਲਾਈਨ ਸਿਸਟਮ, ਖੇਤੀਬਾੜੀ ਵਿੱਚ ਸੋਧੇ ਪਾਣੀ ਦੀ ਵਰਤੋਂ, ਤੁਪਕਾ ਅਤੇਫੁਆਰਾਂ ਸਿਸਟਮ, ਬਰਸਾਤੀ ਪਾਣੀ ਦੀ ਸੰਭਾਲ, ਵਾਟਰਸ਼ੈੱਡ ਅਧਾਰਤ ਪ੍ਰੋਗਰਾਮਾਂ ਤੋਂ ਇਲਾਵਾ ਹੋਰ ਕੰਮ ਸ਼ਾਮਲ ਹਨ।

ਮੀਟਿੰਗ ਦੌਰਾਨ ਵਿਭਾਗ ਵੱਲੋਂ ਪ੍ਰਸਤਾਵਿਤ ਅਸਾਮੀਆਂ ਦੇ ਪੁਨਰਗਠਨ ਬਾਰੇ ਵੀ ਚਰਚਾ ਕੀਤੀ ਗਈ।ਭੂਮੀ ਤੇ ਜਲ ਸੰਭਾਲ ਮੰਤਰੀ ਨੇ ਦੱਸਿਆ ਕਿ ਜਲਦੀ ਹੀ ਇਸ ਪੁਨਰਗਠਨ ਅੰਤਿਮ ਰੂਪ ਦੇਣ ਤੋਂ ਬਾਅਦ ਨਵੀਂ ਭਰਤੀ ਮੁਹਿੰਮ ਚਲਾਈ ਜਾਵੇਗੀ। ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ ਭੂਮੀ ਤੇ ਜਲ ਸੰਭਾਲ ਕੇ.ਏ.ਪੀ.ਸਿਨਹਾ, ਮੁੱਖ ਭੂਮੀ ਪਾਲ ਮਹਿੰਦਰ ਸਿੰਘ ਸੈਣੀ ਸਮੇਤ ਵਿਭਾਗ ਦੇ ਹੋਰ ਉੱਚ ਅਧਿਕਾਰੀ ਵੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਭਾਜਪਾ ਤੋਂ ਸਾਵਧਾਨ ਰਹੋ, ਜੇ ਭਾਜਪਾ ਸੱਤਾ ਵਿੱਚ ਆਈ ਤਾਂ ਉਹ ਤਿੰਨ ਕਾਲੇ ਖੇਤੀ...

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ

*ਚੰਡੀਗੜ੍ਹ, 12 ਮਈ, 2026:ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਉਦਯੋਗ ਭਵਨ,...

PSEB ਨੇ ਐਲਾਨਿਆ 12ਵੀਂ ਦਾ Result, ਟੌਪ-3 ‘ਚ ਕੁੜੀਆਂ, ਮਾਨਸਾ ਦੀ ਸੁਪਨੀਤ ਕੌਰ ਪਹਿਲੇ ਨੰਬਰ ‘ਤੇ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 12ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਗਏ ਹਨ।...

ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ

*ਚੰਡੀਗੜ੍ਹ, 12 ਮਈ 2026*ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪ੍ਰਸ਼ਾਸਨ ਤੋਂ ਪ੍ਰਭਾਵਿਤ...

ਅਪਰਾਧ ਸੁਲਝਾਉਣ ਤੋਂ ਲੈ ਕੇ ਅਪਰਾਧੀਆਂ ‘ਤੇ ਨਜ਼ਰ ਰੱਖਣ ਤੱਕ — ਪੰਜਾਬ ਪੁਲਿਸ ਲਈ ਆਧੁਨਿਕ ਹਥਿਆਰ ਬਣਿਆ ‘ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ’ (ICCC)

ਮੋਹਾਲੀ, 12 ਮਈ 2026:ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ ਅਤਿ-ਆਧੁਨਿਕ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ...

ਪੰਜਾਬੀ ਆਪਣੀ ਮਾਂ ਬੋਲੀ ‘ਤੇ ਕਿਸੇ ਵੀ ਹਮਲੇ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ: ਬਲਤੇਜ ਪੰਨੂ

*ਚੰਡੀਗੜ੍ਹ, 12 ਮਈ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਪੰਜਾਬੀ ਨਾ ਲਿਖਣ ‘ਤੇ ਪੰਜਾਬ ਯੂਨੀਵਰਸਿਟੀ ‘ਚ ਨਵਾਂ ਵਿਵਾਦ, ਯੂਨੀਵਰਸਿਟੀ ਕੈਂਪਸ ‘ਚ ਨੇਮ ਪਲੇਟਾਂ ‘ਤੇ ਮਲੀ ਕਾਲਖ!

ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬੀ ਭਾਸ਼ਾ ਨੂੰ ਲੈ ਕੇ ਨਵਾਂ ਵਿਵਾਦ ਹੋ ਗਿਆ...

UP ‘ਚ ਪੁਲਿਸ ਵੱਲੋਂ ਰਿਟਾਇਰਡ ਫੌਜੀ ਦਾ ਐਨਕਾਊਂਟਰ, 26 ਘੰਟਿਆਂ ‘ਚ ਕੀਤੇ ਸਨ 3 ਕਤਲ

ਯੂਪੀ ਵਿੱਚ ਚੱਲਦੀ ਰੇਲਗੱਡੀ ਅਤੇ ਇੱਕ ਹਸਪਤਾਲ ਵਿੱਚ ਤਿੰਨ ਕਤਲ ਕਰਨ ਵਾਲਾ ਇੱਕ ਸਾਈਕੋ...