July 1, 2026, 7:20 am
----------- Advertisement -----------
HomeNewsLatest Newsਵਾਤਾਵਰਣ ਦੀ ਰੱਖਿਆ ਅਤੇ ਜੰਗਲਾਤ ਕਾਮਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੇ...

ਵਾਤਾਵਰਣ ਦੀ ਰੱਖਿਆ ਅਤੇ ਜੰਗਲਾਤ ਕਾਮਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੇ ਦੋਹਰੇ ਉਦੇਸ਼ਾਂ ਦੀ ਪੂਰਤੀ ਲਈ ਸੂਬਾ ਸਰਕਾਰ ਪੂਰੀ ਤਨਦੇਹੀ ਨਾਲ ਯਤਨਸ਼ੀਲ : ਲਾਲ ਚੰਦ ਕਟਾਰੂਚਕ

Published on

----------- Advertisement -----------

ਚੰਡੀਗੜ, 22 ਜੂਨ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਾਤਾਵਰਨ ਦੀ ਸੁਰੱਖਿਆ ਅਤੇ ਜੰਗਲਾਤ ਕਾਮਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੇ ਦੋਹਰੇ ਉਦੇਸ਼ਾਂ ਦੀ ਪੂਰਤੀ ਲਈ ਪੂਰੀ ਤਰਾਂ ਵਚਨਬੱਧ ਹੈ। ਸੂਬੇ ਭਰ ਵਿੱਚ ਵਾਤਾਵਰਨ ਦੀ ਸੁਰੱਖਿਆ ਲਈ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਵੱਧ ਤੋਂ ਵੱਧ ਖੇਤਰ ਨੂੰ ਹਰਿਆਵਲ ਤਹਿਤ ਲਿਆਂਦਾ ਜਾ ਸਕੇ।

ਇਹ ਪ੍ਰਗਟਾਵਾ ਸੈਕਟਰ 68 ਸਥਿਤ ਜੰਗਲਾਤ ਕੰਪਲੈਕਸ ਵਿਖੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।

ਜੰਗਲਾਤ ਕਾਮਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੰਤਰੀ ਨੇ ਕਿਹਾ ਕਿ ਵਰਕਰਾਂ ਦੀਆਂ ਤਨਖਾਹਾਂ ਸਮੇਂ ਸਿਰ ਦਿੱਤੀਆਂ ਜਾ ਰਹੀਆਂ ਹਨ ਅਤੇ ਬਕਾਏ ਦੀ ਅਦਾਇਗੀ ਤੋਂ ਇਲਾਵਾ ਉਨਾਂ ਨੇ ਸੀਨੀਆਰਤਾ ਸੂਚੀ ਨੂੰ ਅੰਤਿਮ ਰੂਪ ਦੇਣ ਦੀ ਮੰਗ ਨੂੰ ਸੁਹਿਰਦਤਾ ਨਾਲ ਵਿਚਾਰਨ ਦਾ ਭਰੋਸਾ ਵੀ ਦਿੱਤਾ।

ਵਿਕਾਸ ਅਧਾਰਤ ਉਪਰਾਲਿਆਂ ਬਾਰੇ ਦੱਸਦਿਆਂ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਰਾਜ ਜੰਗਲਾਤ ਵਿਕਾਸ ਨਿਗਮ ਵੱਲੋਂ ਰੁੱਖਾਂ ਦੀ ਸੁਰੱਖਿਆ ਲਈ ਟ੍ਰੀ ਗਾਰਡ ਅਤੇ ਕੰਡਿਆਲੀ ਤਾਰ,ਵਾਤਾਵਰਨ ਨੂੰ ਬਚਾਉਣ ਲਈ ਵਰਮੀ ਕੰਪੋਸਟਿੰਗ ਦਾ ਕੰਮ ਕੀਤਾ ਜਾ ਰਿਹਾ ਹੈ।

ਇਸ ਮੌਕੇ ਵਿੱਤ ਕਮਿਸ਼ਨਰ (ਜੰਗਲਾਤ) ਵਿਕਾਸ ਗਰਗ, ਪੀ.ਸੀ.ਸੀ.ਐਫ. ਆਰ.ਕੇ. ਮਿਸ਼ਰਾ ਅਤੇ ਪੰਜਾਬ ਰਾਜ ਜੰਗਲਾਤ ਵਿਕਾਸ ਨਿਗਮ ਦੇ ਚੇਅਰਮੈਨ ਰਾਕੇਸ਼ ਪੁਰੀ ਵੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਤੇਜ਼ ਵਿਕਾਸ ਤੋਂ ਘਬਰਾਏ ਵਿਰੋਧੀ ਮੈਨੂੰ ਰੋਕਣ ਲਈ ਸਾਜ਼ਿਸ਼ਾਂ ਘੜ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਰਨਾਲਾ; 30 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਔਰਤਾਂ ਲਈ...

ਮੰਡੀ ਗੋਬਿੰਦਗੜ੍ਹ ‘ਚ ਫੈਲੀ ਸਨਸਨੀ! ਦੀਵਾਨ ਬੈੱਡ ‘ਚ ਲੁਕਾ ਕੇ ਲਿਜਾਈ ਜਾ ਰਹੀ ਸੀ ਮਹਿਲਾ ਦੀ ਦੇਹ

ਮੰਡੀ ਗੋਬਿੰਦਗੜ੍ਹ ਦੀ ਗਊਸ਼ਾਲਾ ਰੋਡ ‘ਤੇ ਸੋਮਵਾਰ ਦੇਰ ਰਾਤ ਨੂੰ ਉਸ ਵੇਲੇ ਸਨਸਨੀ ਫੈਲ...

PU ਚੰਡੀਗੜ੍ਹ ‘ਚ ਬੁੱਧਵਾਰ ਰਹੇਗਾ ਵਾਹਨ-ਮੁਕਤ ਦਿਵਸ, ਮੁਫ਼ਤ ਸ਼ਟਲ ਬੱਸਾਂ ਤੇ ਈ-ਰਿਕਸ਼ਾ ਤੋਂ ਮਿਲੇਗੀ ਸੁਵਿਧਾ

ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਕੈਂਪਸ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਅਤੇ ਈਂਧਨ ਬਚਾਉਣ ਲਈ ਪ੍ਰਸ਼ਾਸਨ...

220 ਫੁੱਟ ਡੂੰਘੇ ਬੋਰਵੈੱਲ ’ਚ ਡਿੱਗਿਆ ਬੱਚਾ, NDRF ਤੇ ਫ਼ੌਜ ਦੇ ਜਵਾਨਾਂ ਵੱਲੋਂ ਰਾਹਤ ਤੇ ਬਚਾਅ ਕਾਰਜ ਜਾਰੀ

ਹਰਿਆਣਾ ਦੇ ਅੰਬਾਲਾ ਸ਼ਹਿਰ ਦੇ ਨੇੜੇ ਧਨੌੜਾ ਪਿੰਡ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ...

ਪਾਕਿਸਤਾਨ ਵਿੱਚ 125 ਸਾਲ ਪੁਰਾਣਾ ਗੁਰਦੁਆਰਾ ਢਾਹਿਆ, ਗੁੰਬਦ ਢਾਹੁਣ ਮਗਰੋਂ ਸਿੱਖ ਵਿੱਚ ਭਾਰ ਰੋਸ

ਪਾਕਿਸਤਾਨ ਦੇ ਪੰਜਾਬ ਵਿੱਚ ਗੁਰਦੁਆਰਿਆਂ ਨੂੰ ਢਾਹੁਣ ਦਾ ਸਿਲਸਿਲਾ ਬੇਰੋਕ ਜਾਰੀ ਹੈ। ਪਿਛਲੇ ਸ਼ੁੱਕਰਵਾਰ...

ਯੂਰਪ ’ਚ ਤੋੜਿਆ ਗਰਮੀ ਨੇ ਰਿਕਾਰਡ-ਫਰਾਂਸ ’ਚ 1300 ਮੌਤਾਂ

ਯੂਰਪ ਇਸ ਸਮੇਂ ਰਿਕਾਰਡ ਤੋੜ ਗਰਮੀ ਦੀ ਮਾਰ ਝੱਲ ਰਿਹਾ ਹੈ। ਦੱਖਣ-ਪੱਛਮੀ ਯੂਰਪ ਤੋਂ...