June 27, 2026, 7:54 pm
----------- Advertisement -----------
HomeNewsEntertainmentਬਾਲੀਵੁੱਡ ਅਦਾਕਾਰ ਸੰਜੇ ਦੱਤ ਨੇ ਖਰੀਦੀ ਕ੍ਰਿਕਟ ਟੀਮ

ਬਾਲੀਵੁੱਡ ਅਦਾਕਾਰ ਸੰਜੇ ਦੱਤ ਨੇ ਖਰੀਦੀ ਕ੍ਰਿਕਟ ਟੀਮ

Published on

----------- Advertisement -----------

ਬਾਲੀਵੁੱਡ ਦੇ ਮਸ਼ਹੂਰ ਐਕਟਰ ਸੰਜੂ ਦਾਦਾ ਯਾਨੀ ਕਿ ਸੰਜੇ ਦੱਤ ਨੇ ਕ੍ਰਿਕਟ ਦੇ ਮੈਦਾਨ ‘ਚ ਐਂਟਰੀ ਮਾਰ ਲਈ ਹੈ। ਅੱਜਕੱਲ੍ਹ ਫਰੈਂਚਾਇਜ਼ੀ ਕ੍ਰਿਕਟ ਤੇਜ਼ੀ ਨਾਲ ਵਧ ਰਿਹਾ ਹੈ। ਇਸ ਦੌਰਾਨ ਜ਼ਿੰਬਾਬਵੇ ‘ਜ਼ਿਮ ਅਫਰੋ ਟੀ10’ ਟੂਰਨਾਮੈਂਟ ਦੇ ਆਯੋਜਨ ਦੀ ਤਿਆਰੀ ਕਰ ਰਿਹਾ ਹੈ। ਇਹ ਟੂਰਨਾਮੈਂਟ 20 ਜੁਲਾਈ ਤੋਂ ਸ਼ੁਰੂ ਹੋਵੇਗਾ। ਇਸ ਟੂਰਨਾਮੈਂਟ ‘ਚ ਬਾਲੀਵੁੱਡ ਅਭਿਨੇਤਾ ਸੰਜੇ ਦੱਤ ਐਰੀਜ਼ ਗਰੁੱਪ ਆਫ ਕੰਪਨੀਜ਼ ਦੇ ਸਰ ਸੋਹਨ ਰਾਏ ਦੇ ਨਾਲ ਹਰਾਰੇ ਹਰੀਕੇਨਜ਼ ਟੀਮ ਦੇ ਸਹਿ-ਮਾਲਕ ਬਣ ਗਏ ਹਨ।
ਸੰਜੇ ਦੱਤ ਨੇ ਕਿਹਾ, “ਕ੍ਰਿਕਟ ਭਾਰਤ ਵਿੱਚ ਇੱਕ ਧਰਮ ਦੀ ਤਰ੍ਹਾਂ ਹੈ, ਮੈਂ ਮਹਿਸੂਸ ਕਰਦਾ ਹਾਂ ਕਿ ਖੇਡ ਨੂੰ ਦੁਨੀਆ ਦੇ ਹਰ ਕੋਨੇ ਤੱਕ ਪਹੁੰਚਾਉਣਾ ਸਾਡਾ ਫਰਜ਼ ਹੈ। ਉਨ੍ਹਾਂ ਅੱਗੇ ਕਿਹਾ ਕਿ “ਜ਼ਿੰਬਾਬਵੇ ਦਾ ਖੇਡ ਵਿੱਚ ਇੱਕ ਸ਼ਾਨਦਾਰ ਇਤਿਹਾਸ ਹੈ ਅਤੇ ਇਸ ਨਾਲ ਜੁੜਿਆ ਹੋਣਾ ਅਤੇ ਪ੍ਰਸ਼ੰਸਕਾਂ ਨੂੰ ਵਧੀਆ ਸਮਾਂ ਬਿਤਾਉਣ ਵਿੱਚ ਮਦਦ ਕਰਨਾ ਉਹ ਚੀਜ਼ ਹੈ ਜੋ ਮੈਨੂੰ ਸੱਚਮੁੱਚ ਖੁਸ਼ ਦਿੰਦਾ ਹੈ। ਮੈਂ ਹਰਾਰੇ ਹਰੀਕੇਨਜ਼ ਦੇ ਜਿਮ ਅਫਰੋ ਟੀ10 ਵਿੱਚ ਵਧੀਆ ਪ੍ਰਦਰਸ਼ਨ ਕਰਨ ਦੀ ਉਮੀਦ ਕਰ ਰਿਹਾ ਹਾਂ।”
ਦੱਸ ਦਈਏ ਕਿ ਜ਼ਿੰਬਾਬਵੇ ਦੁਆਰਾ ਆਯੋਜਿਤ ਇਸ ਟੂਰਨਾਮੈਂਟ ਵਿੱਚ ਕੁੱਲ ਪੰਜ ਟੀਮਾਂ ਹਿੱਸਾ ਲੈਣਗੀਆਂ, ਜਿਸ ਵਿੱਚ – ਡਰਬਨ ਕਲੰਦਰਸ, ਕੇਪ ਟਾਊਨ ਸੈਂਪ ਆਰਮੀ, ਬੁਲਾਵੇਓ ਬ੍ਰੇਵਜ਼, ਜੋਬਰਗ ਲਾਇਨਜ਼ ਅਤੇ ਹਰਾਰੇ ਹਰੀਕੇਨਸ ਸ਼ਾਮਿਲ ਹਨ। ਲੀਗ ਵਿੱਚ ਸ਼ਾਮਲ ਹੋਣ ਵਾਲੀ ਡਰਬਨ ਕਲੰਦਰਜ਼ ਟੀਮ ਪਾਕਿਸਤਾਨ ਸੁਪਰ ਲੀਗ ਦੀ ਫਰੈਂਚਾਈਜ਼ੀ ਲਾਹੌਰ ਕਲੰਦਰਜ਼ ਦੀ ਟੀਮ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...