April 20, 2026, 7:37 pm
----------- Advertisement -----------
HomeNewsLatest Newsਜੰਮੂ 'ਚ ਅੱਜ ਗ੍ਰਹਿ ਮੰਤਰੀ ਦੀ ਰੈਲੀ, ਸੁਰੱਖਿਆ ਦੇ ਕੀਤੇ ਗਏ ਸਖ਼ਤ...

ਜੰਮੂ ‘ਚ ਅੱਜ ਗ੍ਰਹਿ ਮੰਤਰੀ ਦੀ ਰੈਲੀ, ਸੁਰੱਖਿਆ ਦੇ ਕੀਤੇ ਗਏ ਸਖ਼ਤ ਪ੍ਰਬੰਧ, ਵਾਟਰਪਰੂਫ ਪੰਡਾਲ ਵੀ ਤਿਆਰ

Published on

----------- Advertisement -----------

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਜੰਮੂ-ਕਸ਼ਮੀਰ ਦੇ ਦੋ ਦਿਨਾਂ ਦੌਰੇ ‘ਤੇ ਹਨ। ਉਨ੍ਹਾਂ ਦੇ ਦੌਰੇ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਸੂਤਰਾਂ ਮੁਤਾਬਕ ਕੇਂਦਰੀ ਗ੍ਰਹਿ ਮੰਤਰੀ ਸ਼ੁੱਕਰਵਾਰ ਨੂੰ ਸਵੇਰੇ 11 ਵਜੇ ਜੰਮੂ ਦੇ ਤ੍ਰਿਕੁਟਾ ਨਗਰ ‘ਚ ਡਾਕਟਰ ਸ਼ਿਆਮਾ ਪ੍ਰਸਾਦ ਮੁਖਰਜੀ ਦੀ ਮੂਰਤੀ ‘ਤੇ ਫੁੱਲ ਮਾਲਾਵਾਂ ਚੜ੍ਹਾਉਣਗੇ। ਇਸ ਤੋਂ ਬਾਅਦ ਸਵੇਰੇ 11.15 ਵਜੇ ਜੇਡੀਏ ਗਰਾਊਂਡ ਵਿੱਚ ਰੈਲੀ ਵਿੱਚ ਸ਼ਾਮਲ ਹੋਣਗੇ।
ਰੈਲੀ ਖਤਮ ਹੋਣ ਤੋਂ ਬਾਅਦ ਉਹ ਸਾਂਬਾ ਵਿਖੇ ਕੇਂਦਰੀ ਫੋਰੈਂਸਿਕ ਸਾਇੰਸ ਲੈਬਾਰਟਰੀ (ਸੀਐਫਐਸਐਲ) ਦਾ ਨੀਂਹ ਪੱਥਰ ਰੱਖਣਗੇ ਅਤੇ ਵੱਖ-ਵੱਖ ਵਿਕਾਸ ਯੋਜਨਾਵਾਂ ਦਾ ਉਦਘਾਟਨ ਕਰਨਗੇ। ਸ਼ਾਹ ਦਾ ਮਾਜਿਨ ਸਥਿਤ ਤਿਰੂਪਤੀ ਬਾਲਾਜੀ ਦੇ ਮੰਦਰ ‘ਚ ਵੀ ਮੱਥਾ ਟੇਕਣਗੇ। 1 ਜੁਲਾਈ ਤੋਂ ਸ਼ੁਰੂ ਹੋ ਰਹੀ ਸਾਲਾਨਾ ਅਮਰਨਾਥ ਯਾਤਰਾ ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਤੋਂ ਇਲਾਵਾ ਉਨ੍ਹਾਂ ਨੇ ਬਾਬਾ ਬਰਫਾਨੀ ਦੀ ਪਵਿੱਤਰ ਗੁਫਾ ਦੇ ਦਰਸ਼ਨ ਕਰਨ ਦਾ ਪ੍ਰੋਗਰਾਮ ਵੀ ਤੈਅ ਕੀਤਾ ਹੈ।
ਗ੍ਰਹਿ ਮੰਤਰੀ ਸ਼੍ਰੀਨਗਰ ਦੇ ਰਾਜ ਭਵਨ ਆਡੀਟੋਰੀਅਮ ਵਿਖੇ ਸ਼ਾਮ 4.30 ਵਜੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਵੀ ਰੱਖਣਗੇ। ਇਸ ਤੋਂ ਬਾਅਦ ਸ਼ਾਮ 5.30 ਵਜੇ ਐਸ.ਕੇ.ਆਈ.ਸੀ.ਸੀ ਸ੍ਰੀਨਗਰ ਵਿੱਚ ਸੰਸਕ੍ਰਿਤੀ ਮੰਤਰਾਲੇ ਦੁਆਰਾ ਆਯੋਜਿਤ ਵਿਟਾਸਟਾ ਫੈਸਟੀਵਲ ਵਿੱਚ ਸ਼ਿਰਕਤ ਕਰਨਗੇ, ਜਦੋਂ ਕਿ 24 ਜੂਨ ਨੂੰ ਸਵੇਰੇ 10.30 ਵਜੇ ਉਹ ਪ੍ਰਤਾਪ ਪਾਰਕ ਸ੍ਰੀਨਗਰ ਵਿੱਚ ਬਲੀਦਾਨ ਸਤੰਬ ਦਾ ਨੀਂਹ ਪੱਥਰ ਰੱਖਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ...