June 27, 2026, 8:42 am
----------- Advertisement -----------
HomePunjabbusinessPPF-ਸੁਕੰਨਿਆ ਸਮਰਿਧੀ ਦੇ ਨਿਯਮਾਂ 'ਚ ਵੱਡਾ ਬਦਲਾਅ, ਵਿੱਤ ਮੰਤਰੀ ਨੇ ਜਾਰੀ ਕੀਤਾ...

PPF-ਸੁਕੰਨਿਆ ਸਮਰਿਧੀ ਦੇ ਨਿਯਮਾਂ ‘ਚ ਵੱਡਾ ਬਦਲਾਅ, ਵਿੱਤ ਮੰਤਰੀ ਨੇ ਜਾਰੀ ਕੀਤਾ ਹੁਕਮ

Published on

----------- Advertisement -----------

ਜੇਕਰ ਤੁਸੀਂ ਵੀ ਪਬਲਿਕ ਪ੍ਰੋਵੀਡੈਂਟ ਫੰਡ (PPF), ਸੀਨੀਅਰ ਸਿਟੀਜ਼ਨ ਸੇਵਿੰਗ ਸਕੀਮ (SCSS), ਸੁਕੰਨਿਆ ਸਮ੍ਰਿਧੀ ਯੋਜਨਾ (SSY) ਵਰਗੀ ਕਿਸੇ ਸਰਕਾਰੀ ਯੋਜਨਾ ਵਿੱਚ ਪੈਸਾ ਲਗਾਇਆ ਹੈ, ਤਾਂ ਇਹ ਖਬਰ ਤੁਹਾਡੇ ਲਈ ਲਾਭਦਾਇਕ ਹੈ। ਸਰਕਾਰ ਨੇ ਇਨ੍ਹਾਂ ਸਕੀਮਾਂ ਵਿੱਚ ਨਿਵੇਸ਼ ਕਰਨ ਵਾਲਿਆਂ ਲਈ ਨਿਯਮਾਂ ਵਿੱਚ ਬਦਲਾਅ ਕੀਤਾ ਹੈ।
ਜੇਕਰ ਤੁਸੀਂ ਇਨ੍ਹਾਂ ਸਰਕਾਰੀ ਯੋਜਨਾਵਾਂ ‘ਚ ਨਿਵੇਸ਼ ਕਰਨ ਦੀ ਯੋਜਨਾ ਬਣਾ ਰਹੇ ਹੋ, ਤਾਂ ਤੁਸੀਂ ਬਿਨਾਂ ਪੈਨ ਅਤੇ ਆਧਾਰ ਕਾਰਡ ਦੇ ਇਸ ਦਾ ਲਾਭ ਨਹੀਂ ਲੈ ਸਕੋਗੇ। ਇਸ ਦੀ ਜਾਣਕਾਰੀ ਵਿੱਤ ਮੰਤਰਾਲੇ ਨੇ ਕੁਝ ਸਮਾਂ ਪਹਿਲਾਂ ਨੋਟੀਫਿਕੇਸ਼ਨ ਜਾਰੀ ਕਰਕੇ ਦਿੱਤੀ ਸੀ। ਵਿੱਤ ਮੰਤਰਾਲੇ ਨੇ ਕਿਹਾ ਹੈ ਕਿ ਨਿਵੇਸ਼ਕਾਂ ਨੂੰ ਕੋਈ ਵੀ ਹੋਰ ਨਿਵੇਸ਼ ਕਰਨ ਲਈ ਪਹਿਲਾਂ ਆਧਾਰ ਐਨਰੋਲਮੈਂਟ ਨੰਬਰ ਜਮ੍ਹਾ ਕਰਨਾ ਹੋਵੇਗਾ। ਇਸ ਤੋਂ ਇਲਾਵਾ ਸੀਮਾ ਤੋਂ ਜ਼ਿਆਦਾ ਨਿਵੇਸ਼ ਕਰਨ ਲਈ ਪੈਨ ਕਾਰਡ ਦਿਖਾਉਣਾ ਹੋਵੇਗਾ। ਤੁਸੀਂ ਪੈਨ ਕਾਰਡ ਤੋਂ ਬਿਨਾਂ ਨਿਵੇਸ਼ ਨਹੀਂ ਕਰ ਸਕੋਗੇ।
ਜੇਕਰ ਤੁਹਾਡੇ ਕੋਲ ਪੋਸਟ ਆਫਿਸ ਸੇਵਿੰਗਸ ਸਕੀਮ ਲਈ ਖਾਤਾ ਖੋਲ੍ਹਣ ਸਮੇਂ ਆਧਾਰ ਨਹੀਂ ਹੈ, ਤਾਂ ਤੁਹਾਨੂੰ ਆਧਾਰ ਲਈ ਨਾਮਾਂਕਣ ਸਲਿੱਪ ਦਾ ਸਬੂਤ ਜਮ੍ਹਾ ਕਰਨਾ ਹੋਵੇਗਾ। ਨਾਲ ਹੀ,ਨਿਵੇਸ਼ਕ ਨੂੰ ‘ਸਮਾਲ ਸੇਵਿੰਗ ਸਕੀਮ’ ਦੇ ਨਿਵੇਸ਼ ਨਾਲ ਜੋੜਨ ਲਈ, ਖਾਤਾ ਖੋਲ੍ਹਣ ਦੀ ਮਿਤੀ ਤੋਂ ਛੇ ਮਹੀਨਿਆਂ ਦੇ ਅੰਦਰ ਆਧਾਰ ਨੰਬਰ ਦੇਣਾ ਹੋਵੇਗਾ। ਜੇਕਰ ਨਿਵੇਸ਼ਕ 30 ਸਤੰਬਰ 2023 ਤੱਕ ਪੈਨ ਕਾਰਡ ਅਤੇ ਆਧਾਰ ਕਾਰਡ ਜਮ੍ਹਾ ਨਹੀਂ ਕਰਦੇ ਹਨ, ਤਾਂ ਉਨ੍ਹਾਂ ਦੇ ਖਾਤੇ ‘ਤੇ 1 ਅਕਤੂਬਰ 2023 ਤੋਂ ਪਾਬੰਦੀ ਲਗਾ ਦਿੱਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...