November 11, 2026, 10:57 pm
----------- Advertisement -----------
HomeNewsBreaking Newsਮਣੀਪੁਰ ਹਿੰਸਾ: ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ ਹੇਠ ਅੱਜ ਹੋਵੇਗੀ ਸਰਬ...

ਮਣੀਪੁਰ ਹਿੰਸਾ: ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ ਹੇਠ ਅੱਜ ਹੋਵੇਗੀ ਸਰਬ ਪਾਰਟੀ ਮੀਟਿੰਗ

Published on

----------- Advertisement -----------

ਮਣੀਪੁਰ ‘ਚ ਪਿਛਲੇ ਡੇਢ ਮਹੀਨੇ ਤੋਂ ਜਾਰੀ ਹਿੰਸਾ ਅਤੇ ਤਣਾਅ ਦੀ ਸਥਿਤੀ ‘ਤੇ ਚਰਚਾ ਕਰਨ ਲਈ ਅੱਜ ਸਰਬ ਪਾਰਟੀ ਮੀਟਿੰਗ ਹੋਵੇਗੀ। ਇਹ ਮੀਟਿੰਗ ਕੇਂਦਰੀ ਗ੍ਰਹਿ ਮੰਤਰਾਲੇ ਨੇ ਬੁਲਾਈ ਹੈ। ਵਿਰੋਧੀ ਧਿਰ ਲੰਬੇ ਸਮੇਂ ਤੋਂ ਸਰਬ ਪਾਰਟੀ ਮੀਟਿੰਗ ਬੁਲਾਉਣ ਦੀ ਮੰਗ ਕਰ ਰਹੀ ਸੀ।
ਮਨੀਪੁਰ ਵਿੱਚ ਹਿੰਸਾ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਸ਼ੁੱਕਰਵਾਰ ਨੂੰ ਇਕ ਵਾਰ ਫਿਰ ਅਣਪਛਾਤੇ ਬੰਦੂਕਧਾਰੀਆਂ ਨੇ ਗੋਲੀਬਾਰੀ ਕੀਤੀ। ਇਸ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਫੌਜ ਜਵਾਬੀ ਕਾਰਵਾਈ ਕਰ ਰਹੀ ਹੈ। ਔਰਤਾਂ ਦਾ ਇੱਕ ਵੱਡਾ ਸਮੂਹ ਫੌਜ ਦੀ ਆਵਾਜਾਈ ਵਿੱਚ ਰੁਕਾਵਟ ਪਾ ਕੇ ਬਦਮਾਸ਼ਾਂ ਦੀ ਢਾਲ ਬਣ ਰਿਹਾ ਹੈ। ਭਾਰਤੀ ਫੌਜ ਦੀ ਸਪੀਅਰ ਕੋਰ ਨੇ ਇਹ ਜਾਣਕਾਰੀ ਦਿੱਤੀ।
ਸ਼ਾਂਤੀ ਬਹਾਲ ਕਰਨ ਲਈ ਸ਼ੁੱਕਰਵਾਰ ਨੂੰ ਕਈ ਜ਼ਿਲਿਆਂ ‘ਚ ਤਲਾਸ਼ੀ ਮੁਹਿੰਮ ਜਾਰੀ ਰਹੀ। ਸੁਰੱਖਿਆ ਬਲਾਂ ਦੇ ਸਾਂਝੇ ਤਲਾਸ਼ੀ ਅਭਿਆਨ ਵਿੱਚ ਹੁਣ ਤੱਕ ਕੁੱਲ 1,095 ਹਥਿਆਰ, 13,702 ਗੋਲਾ ਬਾਰੂਦ ਅਤੇ ਵੱਖ-ਵੱਖ ਕਿਸਮਾਂ ਦੇ 250 ਬੰਬ ਬਰਾਮਦ ਕੀਤੇ ਗਏ ਹਨ। ਮੁੱਖ ਮੰਤਰੀ ਐਨ. ਬੀਰੇਨ ਸਿੰਘ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪੁਲਿਸ ਅਤੇ ਕੇਂਦਰੀ ਬਲ ਬਹੁਤ ਜਲਦੀ ਐਸਓਓ ਸਮੂਹਾਂ ਅਤੇ ਸਮਝੌਤਿਆਂ ਦੀ ਉਲੰਘਣਾ ਕਰਨ ਵਾਲੇ ਸਾਰੇ ਹਥਿਆਰਬੰਦ ਸਮੂਹਾਂ ਵਿਰੁੱਧ ਇੱਕ ਸਾਂਝਾ ਅਭਿਆਨ ਸ਼ੁਰੂ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...