November 14, 2026, 4:12 pm
----------- Advertisement -----------
HomeNewsBreaking Newsਰੱਖਿਆ ਮੰਤਰੀ ਕੋਲ ਪੰਜਾਬ ਬਾਰੇ ਗਲਤ ਜਾਣਕਾਰੀ; BJP ਪਹਿਲਾਂ ਮਨੀਪੁਰ 'ਤੇ ਫੋਕਸ...

ਰੱਖਿਆ ਮੰਤਰੀ ਕੋਲ ਪੰਜਾਬ ਬਾਰੇ ਗਲਤ ਜਾਣਕਾਰੀ; BJP ਪਹਿਲਾਂ ਮਨੀਪੁਰ ‘ਤੇ ਫੋਕਸ ਕਰੇ, ਰਾਘਵ ਚੱਢਾ ਦਾ ਰਾਜਨਾਥ ਨੂੰ ਜਵਾਬ

Published on

----------- Advertisement -----------

ਚੰਡੀਗੜ੍ਹ, 25 ਜੂਨ 2023 – ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਕੱਲ੍ਹ ਚੰਡੀਗੜ੍ਹ ‘ਚ ਕਿਹਾ ਸੀ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਚਿੰਤਾ ਦਾ ਵਿਸ਼ਾ ਹੈ, ਜਿਸ ਬਾਰੇ ਹੁਣ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਜਵਾਬੀ ਹਮਲਾ ਕੀਤਾ ਹੈ। ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਕਿਸੇ ਨੇ ਰਾਜਨਾਥ ਸਿੰਘ ਨੂੰ ਪੰਜਾਬ ਬਾਰੇ ਗਲਤ ਜਾਣਕਾਰੀ ਦਿੱਤੀ ਹੈ।

ਰਾਘਵ ਚੱਢਾ ਨੇ ਕਿਹਾ ਕਿ ‘ਆਪ’ ਦੀ ਮਾਨ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਵਿੱਚ ਕਾਫੀ ਸੁਧਾਰ ਹੋਇਆ ਹੈ। ਅੱਜ ਪੰਜਾਬ ਵਿੱਚ ਜੋ ਅਮਨ-ਸ਼ਾਂਤੀ, ਭਾਈਚਾਰਾ ਅਤੇ ਅਮਨ-ਕਾਨੂੰਨ ਦਾ ਬੋਲਬਾਲਾ ਹੈ, ਪੰਜਾਬ ਨੇ ਕਈ ਦਹਾਕਿਆਂ ਤੋਂ ਅਜਿਹਾ ਅਮਨ-ਕਾਨੂੰਨ ਨਹੀਂ ਦੇਖਿਆ ਸੀ।

‘ਆਪ’ ਆਗੂ ਰਾਘਵ ਚੱਢਾ ਨੇ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਕਿਹਾ ਕਿ ਦੇਸ਼ ਦਾ ਅਹਿਮ ਸੂਬਾ ਮਨੀਪੁਰ ਸੜ ਰਿਹਾ ਹੈ। ਲੱਖਾਂ ਲੋਕ ਬੇਘਰ ਹੋ ਗਏ ਅਤੇ ਹਜ਼ਾਰਾਂ ਲੋਕ ਮਾਰੇ ਗਏ। ਸਾਰਾ ਰਾਜ ਤਬਾਹ ਹੋ ਗਿਆ ਹੈ। ਮਨੀਪੁਰ ਵਿੱਚ ਭਾਜਪਾ ਦੀ ਸਰਕਾਰ ਹੈ ਅਤੇ ਕੇਂਦਰ ਵਿੱਚ ਵੀ ਭਾਜਪਾ ਦੀ ਸਰਕਾਰ ਹੈ। ਇਸ ਦੇ ਬਾਵਜੂਦ ਮਨੀਪੁਰ ਦੀ ਹਾਲਤ ਇੰਨੀ ਮਾੜੀ ਹੈ।

ਚੱਢਾ ਨੇ ਕਿਹਾ ਕਿ ਰੱਖਿਆ ਮੰਤਰੀ ਨੂੰ ਮਨੀਪੁਰ ਵੱਲ ਧਿਆਨ ਦੇਣਾ ਚਾਹੀਦਾ ਹੈ। ਨਾਲ ਹੀ, ਜਿਨ੍ਹਾਂ ਰਾਜਾਂ ਦੀ ਕਾਨੂੰਨ ਵਿਵਸਥਾ ਦੀ ਜ਼ਿੰਮੇਵਾਰੀ ਉਨ੍ਹਾਂ ਨੂੰ ਕੇਂਦਰ ਜਾਂ ਰਾਜ ਸਰਕਾਰ ਰਾਹੀਂ ਜਨਤਾ ਦੁਆਰਾ ਸੌਂਪੀ ਗਈ ਹੈ, ਉਹ ਪਹਿਲਾਂ ਉਥੇ ਜ਼ਿੰਮੇਵਾਰੀ ਨੂੰ ਨਿਭਾਉਣ। ਦੂਜੇ ਰਾਜਾਂ ਵੱਲ ਉਂਗਲ ਉਠਾਉਣ ਤੋਂ ਪਹਿਲਾਂ ਆਪਣੇ ਰਾਜਾਂ ਵਿੱਚ ਜ਼ਿੰਮੇਵਾਰੀ ਦਿਖਾਓ।

ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਚਿੰਤਾਜਨਕ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਜਦੋਂ ਵੀ ਪੰਜਾਬ ਵਿੱਚ ਅਮਨ-ਕਾਨੂੰਨ ਦੀ ਵਿਗੜਦੀ ਹੈ ਤਾਂ ਚਿੰਤਾ ਹੁੰਦੀ ਹੈ। ਕੇਂਦਰ ਸਰਕਾਰ ਨੂੰ ਕੈਪਟਨ ਸਰਕਾਰ ਵੱਲੋਂ ਚੰਗਾ ਸਹਿਯੋਗ ਮਿਲਦਾ ਸੀ। ਅਮਨ-ਕਾਨੂੰਨ ਦੀ ਸਥਿਤੀ ਨੂੰ ਸੰਭਾਲਣ ਵਿੱਚ ਮਦਦ ਕੀਤੀ। ਪਰ ਅੱਜ ਪੰਜਾਬ ਦਾ ਕੀ ਹਾਲ ਹੈ, ਸਭ ਨੂੰ ਪਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...