ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਪੰਜਾਬ ਸਰਕਾਰ ਵਿਚਾਲੇ ਟਕਰਾਅ ਵਧਦਾ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ‘ਤੇ ਤੰਜ ਕਸਦਿਆਂ ਇਕ ਟਵੀਟ ਕੀਤਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਕਿ “SGPC ਦੇ ਪ੍ਰਧਾਨ ਸਾਹਬ ਕੱਲ ਹੋਣ ਵਾਲੇ ਇਜਲਾਸ ਲਈ ਚੰਡੀਗੜ ਵਿਖੇ ਅਕਾਲੀ ਦਲ ਦੇ ਮੁੱਖ ਦਫ਼ਤਰ ਚ ਤਲਬ..ਮਲੂਕਾ, ਚੰਦੁਮਾਜਰਾ, ਭੂੰਦੜ, ਚੀਮਾ ਅਤੇ ਗਾਬੜੀਆ ਓਥੇ ਮੌਜੂਦ..ਬੰਦ ਕਮਰਾ ਮੀਟਿੰਗ ਜਾਰੀ..ਬਾਦਲ ਪਰਿਵਾਰ ਦੁਆਰਾ ਕਰਿਆ ਕਰਾਇਆ ਤੇ ਲਿਖਿਆ ਲਿਖਾਇਆ ਫ਼ੈਸਲਾ ਅੱਜ ਹੀ ਲੈ ਜਾਣਗੇ ਪ੍ਰਧਾਨ ਜੀ.ਕੱਲ ਸਿਰਫ ਪੜ੍ਹ ਕੇ ਸੁਣਾਇਆ ਜਾਵੇਗਾ”












