June 24, 2026, 7:13 pm
----------- Advertisement -----------
HomeNewsLatest Newsਇੰਡੀਗੋ ਦਾ ਜਹਾਜ਼ ਪਹੁੰਚਿਆ ਪਾਕਿਸਤਾਨੀ ਹਵਾਈ ਖੇਤਰ 'ਚ

ਇੰਡੀਗੋ ਦਾ ਜਹਾਜ਼ ਪਹੁੰਚਿਆ ਪਾਕਿਸਤਾਨੀ ਹਵਾਈ ਖੇਤਰ ‘ਚ

Published on

----------- Advertisement -----------

ਦੋ ਹਫ਼ਤਿਆਂ ਵਿੱਚ ਇੰਡੀਗੋ ਦੇ ਪਾਕਿਸਤਾਨੀ ਹਵਾਈ ਖੇਤਰ ਵਿੱਚ ਦਾਖ਼ਲ ਹੋਣ ਦੀ ਦੂਜੀ ਘਟਨਾ ਸਾਹਮਣੇ ਆਈ ਹੈ। ਤਾਜ਼ਾ ਜਾਣਕਾਰੀ ਮੁਤਾਬਿਕ ਸ੍ਰੀਨਗਰ ਤੋਂ ਜੰਮੂ ਲਈ ਉਡਾਣ ਭਰੀ ਇੰਡੀਗੋ ਦੀ ਫਲਾਈਟ ਦੋ ਵਾਰ ਪਾਕਿਸਤਾਨ ਦੀ ਸਰਹੱਦ ‘ਤੇ ਪਹੁੰਚੀ। ਖ਼ਰਾਬ ਮੌਸਮ ਕਾਰਨ ਪਾਕਿਸਤਾਨ ਨੂੰ ਆਪਣਾ ਹਵਾਈ ਖੇਤਰ ਦੇਣਾ ਪਿਆ। ਜਿਸ ਤੋਂ ਬਾਅਦ ਇਸ ਫਲਾਈਟ ਦੀ ਐਮਰਜੈਂਸੀ ਲੈਂਡਿੰਗ ਅੰਮ੍ਰਿਤਸਰ ‘ਚ ਕਰਨੀ ਪਈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਐਤਵਾਰ ਦੁਪਹਿਰ ਨੂੰ ਵਾਪਰੀ। ਇੰਡੀਗੋ ਦੀ ਫਲਾਈਟ ਨੰਬਰ 6E2124 ਨੇ ਦੁਪਹਿਰ ਕਰੀਬ 3.36 ਵਜੇ ਸ਼੍ਰੀ ਨਗਰ ਤੋਂ ਉਡਾਣ ਭਰੀ। 28 ਮਿੰਟ ਬਾਅਦ, ਖਰਾਬ ਮੌਸਮ ਕਾਰਨ ਫਲਾਈਟ ਜੰਮੂ-ਕਸ਼ਮੀਰ ਦੇ ਕੋਟੇ ਜਮੀਲ ਰਾਹੀਂ ਪਾਕਿਸਤਾਨ ਵਿੱਚ ਦਾਖਲ ਹੋਈ। ਇਹ ਫਲਾਈਟ ਕਰੀਬ 5 ਮਿੰਟ ਤੱਕ ਪਾਕਿ ਹਵਾਈ ਖੇਤਰ ਵਿੱਚ ਰਹੀ ਅਤੇ ਸਿਆਲਕੋਟ ਦੇ ਰਸਤੇ ਜੰਮੂ ਵੱਲ ਰਵਾਨਾ ਹੋਈ। ਪਰ ਜੰਮੂ ਵਿੱਚ ਮੌਸਮ ਖਰਾਬ ਹੋਣ ਕਾਰਨ ਇਹ ਫਲਾਈਟ ਉੱਥੇ ਲੈਂਡ ਨਹੀਂ ਕਰ ਸਕੀ।
ਜਿਸ ਤੋਂ ਬਾਅਦ ਫਲਾਈਟ ਅੰਮ੍ਰਿਤਸਰ ਲਈ ਰਵਾਨਾ ਹੋਈ। ਸ਼ਾਮ ਕਰੀਬ 4.15 ਵਜੇ ਇਹ ਫਲਾਈਟ ਫਿਰ ਪਾਕਿ ਸਰਹੱਦ ਵਿੱਚ ਦਾਖ਼ਲ ਹੋ ਗਈ। ਜੰਮੂ-ਕਸ਼ਮੀਰ ਦੇ ਕਡਿਆਲ ਕਲਾਂ ਤੋਂ ਦਾਖਲ ਹੋਈ ਇਹ ਫਲਾਈਟ ਸ਼ਾਮ 4.25 ਵਜੇ ਦੇ ਕਰੀਬ ਅੰਮ੍ਰਿਤਸਰ ਦੇ ਅਜਨਾਲਾ ਦੇ ਕੱਕੜ ਪਿੰਡ ਨੇੜੇ ਭਾਰਤੀ ਸਰਹੱਦ ਵੱਲ ਵਾਪਸ ਪਰਤੀ। ਇਸ ਫਲਾਈਟ ਨੇ ਅੰਮ੍ਰਿਤਸਰ ਏਅਰਪੋਰਟ ‘ਤੇ ਉਤਰਨ ਤੋਂ ਪਹਿਲਾਂ 9 ਵਾਰ ਅੰਮ੍ਰਿਤਸਰ ਏਅਰਪੋਰਟ ਦਾ ਚੱਕਰ ਲਗਾਇਆ। ਜਿਸ ਤੋਂ ਬਾਅਦ ਫਲਾਈਟ ਨੂੰ ਅੰਮ੍ਰਿਤਸਰ ਏਅਰਪੋਰਟ ‘ਤੇ ਲੈਂਡ ਕਰਨ ਦੀ ਇਜਾਜ਼ਤ ਦਿੱਤੀ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

BJP ਲੀਡਰ ਮਨੋਰੰਜਨ ਕਾਲੀਆ ਬੇਹੋਸ਼ ਹੋ ਕੇ ਡਿੱਗੇ, ਜਲੰਧਰ ‘ਚ ਪ੍ਰੋਗਰਾਮ ਦੌਰਾਨ ਅਚਾਨਕ ਵਿਗੜੀ ਤਬੀਅਤ

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਸਿਹਤ ਅਚਾਨਕ ਵਿਗੜ...

ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ

ਟਾਲਾ ਦੇ ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਮੁੰਡੀ ਕਰਾਲ ਵਿੱਚ ਜ਼ਮੀਨੀ ਵਿਵਾਦ ਨੇ ਖੂਨੀ...

ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਤੇ ਕਬਜ਼ਾ ਕਰਨ ਦੀ ਕੋਝੀ ਸਾਜ਼ਿਸ਼ ਰਚੀ – ਮਾਲਵਿੰਦਰ ਕੰਗ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਨਾਂਦੇੜ ਦੇ ਪ੍ਰਬੰਧ ਸਬੰਧੀ 1956 ਦੇ ਕਾਨੂੰਨ ਨੂੰ...

‘ਕੱਲ੍ਹ ਤੋਂ ਸ਼ੁਰੂ ਹੋਵੇਗੀ SIR ਦੀ ਪ੍ਰਕਿਰਿਆ, ਘਰ-ਘਰ ਜਾਣਗੇ BLOs, 24 ਜੁਲਾਈ ਤੱਕ ਚੱਲੇਗਾ ਗਣਨਾ ਦਾ ਕੰਮ

ਪੰਜਾਬ ਵਿੱਚ 25 ਜੂਨ ਤੋਂ ਵੋਟਰ ਸੂਚੀ ਨੂੰ ਅਪਡੇਟ ਕਰਨ ਲਈ ਇੱਕ ਵਿਸ਼ੇਸ਼ ਇੰਟੈਂਸਿਵ...

ਪੰਜਾਬ SC ਕਮਿਸ਼ਨ ਅੱਗੇ ਪੇਸ਼ ਹੋਏ ਕੇਂਦਰੀ ਮੰਤਰੀ ਰਵਨੀਤ ਬਿੱਟੂ

ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੂੰ ਅੱਜ ਐਸਸੀ ਕਮਿਸ਼ਨ ਵੱਲੋਂ ਧਾਰਮਿਕ ਸਜ਼ਾ ਸੁਣਾਈ ਗਈ।...

ਵਿਕਸਤ ਪਿੰਡ ਪੰਜਾਬ ਨੂੰ ਦੇਸ਼ ਦਾ ਸਭ ਤੋਂ ਵੱਧ ਵਿਕਸਤ ਸੂਬਾ ਬਣਾਉਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਠਿੰਡਾ; 23 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ ਪੇਂਡੂ...

ਐੱਲਐੱਮਐੱਚਪੀ ਫੈਲੋਜ਼ ਅਤੇ ਨਾਰਕੋਟਿਕਸ ਐਨੋਨੀਮਸ ਨੇ ਪੰਜਾਬ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿਖੇ ਰਿਕਵਰੀ ਸਪੋਰਟ ਮਜ਼ਬੂਤ ਕਰਨ ਲਈ ਹੱਥ ਮਿਲਾਏ

ਚੰਡੀਗੜ੍ਹ; 23 ਜੂਨ 2026:ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦੇ ਪੋਸਟ-ਟ੍ਰੀਟਮੈਂਟ ਰਿਹੈਬਿਲੀਟੇਸ਼ਨ ਪੱਖ ਨੂੰ...