June 11, 2026, 3:42 pm
----------- Advertisement -----------
HomeNewsLatest Newsਫਿਰੋਜ਼ਪੁਰ ਜੇਲ 'ਚੋਂ ਨਸ਼ੀਲਾ ਪਦਾਰਥ ਅਤੇ 2 ਟੱਚ ਸਕਰੀਨ ਫੋਨ ਬਰਾਮਦ, ਪੁਲਿਸ...

ਫਿਰੋਜ਼ਪੁਰ ਜੇਲ ‘ਚੋਂ ਨਸ਼ੀਲਾ ਪਦਾਰਥ ਅਤੇ 2 ਟੱਚ ਸਕਰੀਨ ਫੋਨ ਬਰਾਮਦ, ਪੁਲਿਸ ਨੇ ਦਰਜ ਕੀਤੀ ਐਫ.ਆਈ.ਆਰ

Published on

----------- Advertisement -----------

ਪੰਜਾਬ ਦੀ ਫਿਰੋਜ਼ਪੁਰ ਕੇਂਦਰੀ ਜੇਲ ‘ਚ ਬੰਦ ਹਵਾਲਾਤੀ ਕੋਲੋਂ 2 ਮੋਬਾਇਲ ਫੋਨ ਅਤੇ ਨਸ਼ੀਲਾ ਪਦਾਰਥ ਬਰਾਮਦ ਹੋਏ ਹਨ। ਸਿਟੀ ਪੁਲੀਸ ਨੇ 2 ਵੱਖ-ਵੱਖ ਮਾਮਲਿਆਂ ਵਿੱਚ ਹਵਾਲਾਤੀ ਸਮੇਤ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਫਿਰੋਜ਼ਪੁਰ ਸਿਟੀ ਥਾਣੇ ਦੇ ਏ.ਐਸ.ਆਈ ਗੁਰਮੇਲ ਸਿੰਘ ਨੇ ਦੱਸਿਆ ਕਿ ਹਵਾਲਾਤੀ ਅਮਨ ਕੁਮਾਰ ਥਾਣਾ ਕੈਨਾਲ ਕਲੋਨੀ ਹਾਲਿਆ ਨਿਵਾਸੀ ਫਿਰੋਜ਼ਪੁਰ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਫਿਰੋਜ਼ਪੁਰ ਸਿਟੀ ਪੁਲੀਸ ਨੂੰ ਦਿੱਤੀ ਸ਼ਿਕਾਇਤ ‘ਚ ਜੇਲ੍ਹ ਦੇ ਸਹਾਇਕ ਸੁਪਰਡੈਂਟ ਨਿਰਮਲਜੀਤ ਸਿੰਘ ਨੇ ਦੱਸਿਆ ਹੈ ਕਿ ਉਹ ਜੇਲ੍ਹ ਮੁਲਾਜ਼ਮਾਂ ਦੇ ਨਾਲ ਬਲਾਕ ਨੰਬਰ 2 ਦੀ ਬੈਰਕ ਨੰਬਰ 3 ਦੀ ਤਲਾਸ਼ੀ ਲੈ ਰਹੇ ਸਨ। ਇਸ ਦੌਰਾਨ ਹਵਾਲਾਤੀ ਅਮਨ ਕੋਲੋਂ ਇੱਕ ਟੱਚ ਸਕਰੀਨ ਫ਼ੋਨ ਬਰਾਮਦ ਹੋਇਆ। ਇਸ ਤੋਂ ਬਾਅਦ ਬੈਰਕ ਦੇ ਪਿਛਲੇ ਹਿੱਸੇ ਵਿੱਚ ਤਲਾਸ਼ੀ ਦੌਰਾਨ ਇੱਕ ਹੋਰ ਟੱਚ ਮੋਬਾਈਲ ਫੋਨ ਬਰਾਮਦ ਹੋਇਆ।
ਹੋਰ ਜਾਣਕਾਰੀ ਦਿੰਦਿਆਂ ਸਹਾਇਕ ਜੇਲ੍ਹ ਸੁਪਰਡੈਂਟ ਜਸਵੀਰ ਸਿੰਘ ਨੇ ਦੱਸਿਆ ਹੈ ਕਿ ਬਲਾਕ ਨੰਬਰ 2 ਦੀ ਬੈਰਕ ਨੰਬਰ 2 ਵਿੱਚ ਤਲਾਸ਼ੀ ਦੌਰਾਨ ਜ਼ਮੀਨ ਹੇਠਾਂ ਛੁਪਾ ਕੇ ਰੱਖਿਆ ਗਿਆ 23 ਗ੍ਰਾਮ ਭੂਰੇ ਰੰਗ ਦਾ ਨਸ਼ੀਲਾ ਪਦਾਰਥ ਬਰਾਮਦ ਹੋਇਆ। ਦੋਵਾਂ ਮਾਮਲਿਆਂ ‘ਚ ਬਰਾਮਦ ਹੋਏ ਸਾਮਾਨ ਨੂੰ ਜ਼ਬਤ ਕਰਨ ਤੋਂ ਬਾਅਦ ਜੇਲ ਪ੍ਰਸ਼ਾਸਨ ਵੱਲੋਂ ਸਿਟੀ ਪੁਲਸ ਨੂੰ ਸ਼ਿਕਾਇਤ ਦਿੱਤੀ ਗਈ ਸੀ, ਜਿਸ ਦੇ ਆਧਾਰ ‘ਤੇ ਮਾਮਲਾ ਦਰਜ ਕੀਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ ਵਧਾਈ ਦਿੰਦੇ ਹੋਏ ਲਿਖੀ ਭਾਵੁਕ ਪੋਸਟ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ...

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...