September 12, 2026, 10:36 am
----------- Advertisement -----------
HomeNewsLatest Newsਓਡੀਸ਼ਾ 'ਚ ਭਿਆਨਕ ਹਾਦਸਾ, ਦੋ ਬੱਸਾਂ ਦੀ ਟੱਕਰ 'ਚ 12 ਲੋਕਾਂ ਦੀ...

ਓਡੀਸ਼ਾ ‘ਚ ਭਿਆਨਕ ਹਾਦਸਾ, ਦੋ ਬੱਸਾਂ ਦੀ ਟੱਕਰ ‘ਚ 12 ਲੋਕਾਂ ਦੀ ਮੌਤ, ਅੱਠ ਜ਼ਖਮੀ

Published on

----------- Advertisement -----------

ਓਡੀਸ਼ਾ ਦੇ ਗੰਜਮ ਜ਼ਿਲ੍ਹੇ ਵਿੱਚ ਐਤਵਾਰ ਨੂੰ ਦੋ ਬੱਸਾਂ ਆਪਸ ਵਿੱਚ ਟਕਰਾ ਗਈਆਂ। ਇਸ ਹਾਦਸੇ ‘ਚ 12 ਲੋਕਾਂ ਦੀ ਮੌਤ ਹੋ ਗਈ, ਜਦਕਿ 8 ਹੋਰ ਜ਼ਖਮੀ ਹੋ ਗਏ। ਬਰਹਮਪੁਰ ​​ਦੇ ਐਸਪੀ ਸਰਵਣ ਵਿਵੇਕ ਨੇ ਦੱਸਿਆ- ਦਿਗਪਹਾੰਡੀ ਵਿੱਚ ਓਡੀਸ਼ਾ ਰਾਜ ਸੜਕ ਆਵਾਜਾਈ ਨਿਗਮ (OSRTC) ਦੀ ਬੱਸ ਅਤੇ ਨਿੱਜੀ ਬੱਸ ਵਿਚਾਲੇ ਆਹਮੋ-ਸਾਹਮਣੇ ਟੱਕਰ ਹੋ ਗਈ। ਓਐਸਆਰਟੀਸੀ ਦੀ ਬੱਸ ਰਾਏਗੜਾ ਤੋਂ ਭੁਵਨੇਸ਼ਵਰ ਜਾ ਰਹੀ ਸੀ, ਜਦੋਂ ਕਿ ਪ੍ਰਾਈਵੇਟ ਬੱਸ ਬਰਹਮਪੁਰ ​​ਦੇ ਪਿੰਡ ਖੰਡਦੇਉਲੀ ਤੋਂ ਵਾਪਸ ਆ ਰਹੀ ਸੀ। ਇਸ ਵਿੱਚ ਸਵਾਰ ਯਾਤਰੀ ਇੱਕ ਵਿਆਹ ਤੋਂ ਘਰ ਪਰਤ ਰਹੇ ਸਨ। ਸਾਰੇ ਜ਼ਖਮੀਆਂ ਨੂੰ ਐਮਕੇਸੀਜੀ ਮੈਡੀਕਲ ਕਾਲਜ, ਬਰਹਮਪੁਰ ​​ਵਿੱਚ ਦਾਖਲ ਕਰਵਾਇਆ ਗਿਆ ਹੈ।
ਮੁੱਖ ਮੰਤਰੀ ਨਵੀਨ ਪਟਨਾਇਕ ਨੇ ਬੱਸ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ 3-3 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਦਫ਼ਤਰ ਤੋਂ ਜਾਰੀ ਬਿਆਨ ਅਨੁਸਾਰ ਮੁੱਖ ਮੰਤਰੀ ਨੇ ਜ਼ਖ਼ਮੀਆਂ ਨੂੰ ਮੁਫ਼ਤ ਮੈਡੀਕਲ ਇਲਾਜ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਹਨ ਅਤੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ। ਮੁੱਖ ਮੰਤਰੀ ਨੇ ਵਿੱਤ ਮੰਤਰੀ ਵਿਕਰਮ ਅਰੁਖ ਅਤੇ ਗੰਜਮ ਡੀਪੀਸੀਸੀ ਦੇ ਪ੍ਰਧਾਨ ਅਤੇ ਵਿਧਾਇਕ ਵਿਕਰਮ ਪਾਂਡਾ ਨੂੰ ਤੁਰੰਤ ਮੌਕੇ ‘ਤੇ ਪਹੁੰਚ ਕੇ ਪੀੜਤਾਂ ਦੀ ਮਦਦ ਕਰਨ ਦੇ ਨਿਰਦੇਸ਼ ਦਿੱਤੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...