June 1, 2026, 8:54 am
----------- Advertisement -----------
HomeNewsLatest Newsਨੈਸ਼ਨਲ ਹਾਈਵੇ 'ਤੇ ਤੇਜ਼ਾਬ ਨਾਲ ਭਰਿਆ ਟੈਂਕਰ ਹੋਇਆ ਲੀਕ

ਨੈਸ਼ਨਲ ਹਾਈਵੇ ‘ਤੇ ਤੇਜ਼ਾਬ ਨਾਲ ਭਰਿਆ ਟੈਂਕਰ ਹੋਇਆ ਲੀਕ

Published on

----------- Advertisement -----------

ਕੁਰੂਕਸ਼ੇਤਰ ਅਤੇ ਕਰਨਾਲ ਦੇ ਵਿਚਕਾਰ NH 44 ‘ਤੇ ਸਮਾਣੀ ਚ ਓਵਰ ਬ੍ਰਿਜ ‘ਤੇ ਤੇਜ਼ਾਬ ਨਾਲ ਭਰਿਆ ਟੈਂਕਰ ਲੀਕ ਹੋਣ ਕਾਰਨ ਹਫੜਾ-ਦਫੜੀ ਮਚ ਗਈ, ਫਾਇਰ ਬ੍ਰਿਗੇਡ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਨੂੰ ਕਾਬੂ ਕੀਤਾ।
ਦੱਸਿਆ ਜਾ ਰਿਹਾ ਹੈ ਕਿ ਤੇਜ਼ਾਬ ਨਾਲ ਭਰਿਆ ਟੈਂਕਰ ਰਾਜਪੁਰਾ ਪੰਜਾਬ ਤੋਂ ਦਿੱਲੀ ਜਾ ਰਿਹਾ ਸੀ। ਜਿਵੇਂ ਹੀ ਇਹ ਨੈਸ਼ਨਲ ਹਾਈਵੇ ‘ਤੇ ਪਿੱਪਲੀ ਤੋਂ ਥੋੜ੍ਹਾ ਅੱਗੇ ਪਿੰਡ ਸਮਾਣੀ ਕੋਲ ਪਹੁੰਚਿਆ ਤਾਂ ਅਚਾਨਕ ਤੇਜ਼ਾਬ ਲੀਕ ਹੋਣ ਲੱਗਾ। ਟੈਂਕਰ ਦੇ ਡਰਾਈਵਰ ਨੇ ਟੈਂਕਰ ਸਾਈਡ ’ਤੇ ਖੜ੍ਹਾ ਕਰ ਕੇ ਪੁਲੀਸ ਨੂੰ ਸੂਚਿਤ ਕੀਤਾ। ਇਸ ਤੋਂ ਬਾਅਦ ਜਦੋਂ ਥਾਣਾ ਸਦਰ ਦੀ ਪੁਲੀਸ ਟੀਮ ਮੌਕੇ ’ਤੇ ਪੁੱਜੀ। ਇਸ ਤੋਂ ਬਾਅਦ ਫਾਇਰ ਬ੍ਰਿਗੇਡ ਨੂੰ ਵੀ ਸੂਚਨਾ ਦਿੱਤੀ ਗਈ। ਫਾਇਰ ਬ੍ਰਿਗੇਡ ਦੀ ਗੱਡੀ ਮੌਕੇ ‘ਤੇ ਪਹੁੰਚ ਗਈ ਜਦੋਂ ਫਾਇਰ ਬ੍ਰਿਗੇਡ ਨੇ ਇਸ ‘ਤੇ ਛਿੜਕਾਅ ਕੀਤਾ ਤਾਂ ਵਿਜ਼ੀਬਿਲਟੀ ਕਾਫੀ ਘੱਟ ਗਈ ਅਤੇ ਪੁਲਸ ਨੇ ਟਰੈਫਿਕ ਨੂੰ ਮੋੜ ਦਿੱਤਾ।ਫਿਲਹਾਲ ਪੁਲਸ ਮੌਕੇ ‘ਤੇ ਮੌਜੂਦ ਹੈ, ਟਰੱਕ ‘ਚੋਂ ਲੀਕੇਜ ਅਜੇ ਵੀ ਜਾਰੀ ਹੈ।
ਹਾਦਸੇ ਕਾਰਨ ਲੋਕਾਂ ਦੀਆਂ ਅੱਖਾਂ ਜਲਣ ਦੀ ਸਮੱਸਿਆ ਹੋਣ ਲੱਗੀ ਪਰ ਗਨੀਮਤ ਇਹ ਰਹੀ ਕਿ ਇਸ ਦੌਰਾਨ ਕੋਈ ਵੱਡਾ ਹਾਦਸਾ ਨਹੀਂ ਵਾਪਰਿਆ। ਸਦਰ ਥਾਣੇ ਦੇ ਐਸਐਚਓ ਨਿਰਮਲ ਸਿੰਘ ਦਾ ਕਹਿਣਾ ਹੈ ਕਿ ਲੀਕ ਕਿਵੇਂ ਹੋਈ ਇਹ ਜਾਂਚ ਦਾ ਵਿਸ਼ਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੈਸਲਮੇਰ-ਜੈਪੁਰ ‘ਚ ਰੇਤਲੇ ਤੂਫ਼ਾਨ ਦੀ ਚੇਤਾਵਨੀ, ਮੀਂਹ ਨੇ 7 ਰਾਜਾਂ ਵਿਚ ਘਟਾਈ ਗਰਮੀ

ਮੀਂਹ ਤੇ ਤੂਫ਼ਾਨ ਕਾਰਨ ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਦਿੱਲੀ, ਹਰਿਆਣਾ, ਚੰਡੀਗੜ੍ਹ, ਛੱਤੀਸਗੜ੍ਹ, ਬਿਹਾਰ ਅਤੇ...

‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਜੇਲ੍ਹ ਤੋਂ ਆਏ ਬਾਹਰ

 ਵਿਧਾਨ ਸਭਾ ਹਲਕਾ ਸਨੌਰ (ਪਟਿਆਲਾ) ਤੋਂ 'ਆਪ' ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਹਾਈਕੋਰਟ ਤੋਂ ਜ਼ਮਾਨਤ...

PM ਨਰਿੰਦਰ ਮੋਦੀ ਨੇ ‘ਮਨ ਕੀ ਬਾਤ’ ਪ੍ਰੋਗਰਾਮ ‘ਚ ਦੌੜਾਕ ਗੁਰਿੰਦਰਵੀਰ ਸਿੰਘ ਨਾਲ ਕੀਤੀ ਗੱਲ ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਦੌੜਾਕ ਗੁਰਿੰਦਰਵੀਰ ਸਿੰਘ ਨੂੰ 100 ਮੀਟਰ ਦੌੜ ਵਿੱਚ...

ਬਰਾਬਰ ਨੰਬਰ ਲੈਣ ਵਾਲੇ ਵਿਦਿਆਰਥੀਆਂ ਨੂੰ ਮਿਲੇਗੀ ਬਰਾਬਰ ਪੁਜੀਸ਼ਨ, CM ਮਾਨ ਨੇ ਟੌਪਰ ਲਈ ਨਿਯਮਾਂ ‘ਚ ਕੀਤਾ ਬਦਲਾਅ

ਪੰਜਾਬ ਵਿਚ ਬੋਰਡ ਪ੍ਰੀਖਿਆਵਾਂ ਦੇ ਨਤੀਜਿਆਂ ਤੇ ਟੌਪਰ ਰੈਂਕਿੰਗ ਵਿਵਸਥਾ ਨੂੰ ਲੈ ਕੇ ਵੱਡਾ...

ਭਗਵੰਤ ਮਾਨ ਸਰਕਾਰ ਵੱਲੋਂ ਲੜਕੀਆਂ ਲਈ ਦੇਸ਼ ਦੀਆਂ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚ ਸ਼ਾਮਲ ਸਕੂਲ-ਅਧਾਰਤ ਮਾਹਵਾਰੀ ਸਿਹਤ ਸਿੱਖਿਆ ਦੀ ਸ਼ੁਰੂਆਤ

ਚੰਡੀਗੜ੍ਹ; 30 ਮਈ 2026:ਸੂਬੇ ਵਿੱਚ ਕੁੜੀਆਂ ਦੀ ਸਿੱਖਿਆ, ਬਾਲਗ ਸਿਹਤ ਅਤੇ ਲਿੰਗ-ਸੰਵੇਦਨਸ਼ੀਲ ਪੜ੍ਹਾਈ ਨੂੰ...

ਮਾਨ ਸਰਕਾਰ ਨੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਕਰਵਾ ਕੇ ਸਿੱਖਿਆ ਵਿੱਚ ਪੰਜਾਬ ਦੀ ਅੱਵਲ ਦਰਜਾਬੰਦੀ ਦਾ ਜਸ਼ਨ ਮਨਾਇਆ

ਚੰਡੀਗੜ੍ਹ, 30 ਮਈ:ਕੌਮੀ ਸਿੱਖਿਆ ਦਰਜਾਬੰਦੀ 'ਚ ਪੰਜਾਬ ਵੱਲੋਂ ਸਿਖ਼ਰਲਾ ਸਥਾਨ ਮੱਲਣ ਦੇ ਜਸ਼ਨ ਮਨਾਉਣ...

ਪੰਜਾਬ ਸਰਕਾਰ ਵਿੱਚ ਠੇਕਾ ਸਿਸਟਮ ਹੋਇਆ ਖਤਮ

ਚੰਡੀਗੜ੍ਹ, 30 ਮਈ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ...