ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਪੰਜਾਬ ਵਿਧਾਨ ਸਭਾ ਵਿੱਚ ਪਾਸ ਕੀਤੇ ਗੁਰਦੁਆਰਾ ਐਕਟ 1925 ਸੋਧ ਬਿੱਲ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਦੱਸ ਦਈਏ ਕਿ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਜਨਰਲ ਇਜਲਾਸ ਬੁਲਾਇਆ ਗਿਆ। ਇਜਲਾਸ ਦੇ ਆਰੰਭ ਵਿੱਚ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਸੰਬੋਧਨ ਕੀਤਾ। ਜਿਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੋਲਣਾ ਸ਼ੁਰੂ ਕੀਤਾ।
ਐਡਵੋਕੇਟ ਧਾਮੀ ਨੇ ਕਿਹਾ ਕਿ ਅੱਜ ਦਾ ਸੈਸ਼ਨ ਇਤਿਹਾਸ ਰਚਣ ਵਾਲਾ ਹੈ। 1925 ਵਿੱਚ ਐਕਟ ਦੇ ਲਾਗੂ ਹੋਣ ਤੋਂ ਲੈ ਕੇ 1959 ਤੱਕ ਸਿੱਖਾਂ ਨੇ ਯਤਨ ਕਰਕੇ ਗੁਰਦੁਆਰਾ ਐਕਟ ਨੂੰ ਮਜ਼ਬੂਤ ਕੀਤਾ ਸੀ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਐਕਟ 1925 ਵਿੱਚ ਸੋਧ ਲਈ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਇੱਕ ਤਿਹਾਈ ਸਹਿਮਤੀ ਜ਼ਰੂਰੀ ਹੈ। ਹੁਣ ਤੱਕ ਜਿੰਨੇ ਵੀ ਮਤੇ ਪਾਸ ਹੋਏ ਹਨ ਅਤੇ ਐਕਟ ਵਿੱਚ ਸੋਧਾਂ ਹੋਈਆਂ ਹਨ, ਸ਼੍ਰੋਮਣੀ ਕਮੇਟੀ ਦੀ ਪ੍ਰਵਾਨਗੀ ਨਾਲ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਵਾਰ ਪੰਜਾਬ ਸਰਕਾਰ ਸਿੱਖਾਂ ਦੇ ਪੂਰਵਜਾਂ ਦੀਆਂ ਕੁਰਬਾਨੀਆਂ ਨੂੰ ਅੱਖੋਂ ਪਰੋਖੇ ਕਰਕੇ ਇਸ ਐਕਟ ਵਿੱਚ ਜ਼ਬਰਦਸਤੀ ਸੋਧ ਕਰਨਾ ਚਾਹੁੰਦੀ ਹੈ। ਅਜਿਹਾ ਨਹੀਂ ਹੋਣ ਦਿੱਤਾ ਜਾਵੇਗਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਐਲਾਨ ਕੀਤਾ ਹੈ ਕਿ ਜੇਕਰ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਸਿੱਖ ਗੁਰਦੁਆਰਾ ਐਕਟ 1925 ਵਿਚ ਕੀਤੀ ਸੋਧ ਵਾਪਸ ਨਾ ਲਈ ਤਾਂ ਫਿਰ ਸ੍ਰੀ ਅਕਾਲ ਤਖਤ ਸਾਹਿਬ ’ਤੇ ਅਰਦਾਸ ਕਰ ਕੇ ਮੋਰਚਾ ਸ਼ੁਰੂ ਕੀਤਾ ਜਾਵੇਗਾ।
----------- Advertisement -----------
SGPC ਦਾ ਜਨਰਲ ਇਜਲਾਸ: ਸਰਕਾਰ ਵਲੋਂ ਲਿਆਂਦਾ ਗੁਰਦੁਆਰਾ ਐਕਟ ਸੋਧ ਬਿੱਲ ਮੁਕੰਮਲ ਤੌਰ ‘ਤੇ ਰੱਦ
Published on
----------- Advertisement -----------
----------- Advertisement -----------











