July 1, 2026, 7:15 am
----------- Advertisement -----------
HomeNewsLatest Newsਦਿੱਲੀ 'ਚ ਦਿਨ-ਦਿਹਾੜੇ ਬੰਦੂਕ ਦੀ ਨੋਕ 'ਤੇ ਲੁੱਟੇ 2 ਲੱਖ: ਬਾਈਕ ਸਵਾਰ...

ਦਿੱਲੀ ‘ਚ ਦਿਨ-ਦਿਹਾੜੇ ਬੰਦੂਕ ਦੀ ਨੋਕ ‘ਤੇ ਲੁੱਟੇ 2 ਲੱਖ: ਬਾਈਕ ਸਵਾਰ 4 ਬਦਮਾਸ਼ਾਂ ਨੇ ਡਿਲੀਵਰੀ ਏਜੰਟ ਦੀ ਰੋਕੀ ਕੈਬ

Published on

----------- Advertisement -----------

ਦਿੱਲੀ ਦੇ ਪ੍ਰਗਤੀ ਮੈਦਾਨ ਸੁਰੰਗ ‘ਚ ਬਾਈਕ ਸਵਾਰ ਚਾਰ ਬਦਮਾਸ਼ਾਂ ਨੇ ਬੰਦੂਕ ਦੀ ਨੋਕ ‘ਤੇ ਡਿਲੀਵਰੀ ਏਜੰਟ ਦੀ ਕੈਬ ਰੋਕ ਕੇ 2 ਲੱਖ ਰੁਪਏ ਲੁੱਟ ਲਏ। ਦਿੱਲੀ ਪੁਲਿਸ ਨੇ ਸੋਮਵਾਰ ਨੂੰ ਦੱਸਿਆ ਕਿ ਇਹ ਘਟਨਾ 24 ਜੂਨ ਦੀ ਦੁਪਹਿਰ ਕਰੀਬ 3 ਵਜੇ ਦੀ ਹੈ। ਇਸ ਦਾ ਵੀਡੀਓ ਵੀ ਸਾਹਮਣੇ ਆਇਆ ਹੈ।

ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਦੋ ਬਾਈਕ ਸਵਾਰ 4 ਬਦਮਾਸ਼ ਇਕ ਕਾਰ ਦਾ ਪਿੱਛਾ ਕਰਦੇ ਹਨ ਅਤੇ ਸੁਰੰਗ ‘ਚ ਸੜਕ ਦੇ ਵਿਚਕਾਰ ਉਸ ਨੂੰ ਰੋਕਦੇ ਹਨ। ਫਿਰ ਇੱਕ ਬਦਮਾਸ਼ ਬੰਦੂਕ ਕੱਢ ਕੇ ਕਾਰ ਦੇ ਅੱਗੇ ਖੜ੍ਹਾ ਹੋ ਗਿਆ। ਉਸ ਦੇ ਬਾਕੀ ਤਿੰਨ ਸਾਥੀ ਕਾਰ ਦੇ ਦੋਵੇਂ ਪਾਸੇ ਗੇਟ ਖੋਲ੍ਹ ਕੇ ਨਕਦੀ ਨਾਲ ਭਰਿਆ ਬੈਗ ਲੈ ਕੇ ਭੱਜ ਗਏ।

ਸੀਸੀਟੀਵੀ ਫੁਟੇਜ ਵਿੱਚ ਕਈ ਕਾਰਾਂ ਅਤੇ ਬਾਈਕ ਸਵਾਰਾਂ ਨੂੰ ਘਟਨਾ ਦੌਰਾਨ ਸੁਰੰਗ ਵਿੱਚੋਂ ਲੰਘਦੇ ਹੋਏ ਦਿਖਾਇਆ ਗਿਆ ਹੈ, ਹਾਲਾਂਕਿ ਕੋਈ ਨਹੀਂ ਰੁਕਿਆ। ਪੁਲੀਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਹੈ। ਅਜੇ ਤੱਕ ਕੋਈ ਗ੍ਰਿਫਤਾਰੀ ਨਹੀਂ ਹੋਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਤੇਜ਼ ਵਿਕਾਸ ਤੋਂ ਘਬਰਾਏ ਵਿਰੋਧੀ ਮੈਨੂੰ ਰੋਕਣ ਲਈ ਸਾਜ਼ਿਸ਼ਾਂ ਘੜ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਰਨਾਲਾ; 30 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਔਰਤਾਂ ਲਈ...

ਮੰਡੀ ਗੋਬਿੰਦਗੜ੍ਹ ‘ਚ ਫੈਲੀ ਸਨਸਨੀ! ਦੀਵਾਨ ਬੈੱਡ ‘ਚ ਲੁਕਾ ਕੇ ਲਿਜਾਈ ਜਾ ਰਹੀ ਸੀ ਮਹਿਲਾ ਦੀ ਦੇਹ

ਮੰਡੀ ਗੋਬਿੰਦਗੜ੍ਹ ਦੀ ਗਊਸ਼ਾਲਾ ਰੋਡ ‘ਤੇ ਸੋਮਵਾਰ ਦੇਰ ਰਾਤ ਨੂੰ ਉਸ ਵੇਲੇ ਸਨਸਨੀ ਫੈਲ...

PU ਚੰਡੀਗੜ੍ਹ ‘ਚ ਬੁੱਧਵਾਰ ਰਹੇਗਾ ਵਾਹਨ-ਮੁਕਤ ਦਿਵਸ, ਮੁਫ਼ਤ ਸ਼ਟਲ ਬੱਸਾਂ ਤੇ ਈ-ਰਿਕਸ਼ਾ ਤੋਂ ਮਿਲੇਗੀ ਸੁਵਿਧਾ

ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਕੈਂਪਸ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਅਤੇ ਈਂਧਨ ਬਚਾਉਣ ਲਈ ਪ੍ਰਸ਼ਾਸਨ...

220 ਫੁੱਟ ਡੂੰਘੇ ਬੋਰਵੈੱਲ ’ਚ ਡਿੱਗਿਆ ਬੱਚਾ, NDRF ਤੇ ਫ਼ੌਜ ਦੇ ਜਵਾਨਾਂ ਵੱਲੋਂ ਰਾਹਤ ਤੇ ਬਚਾਅ ਕਾਰਜ ਜਾਰੀ

ਹਰਿਆਣਾ ਦੇ ਅੰਬਾਲਾ ਸ਼ਹਿਰ ਦੇ ਨੇੜੇ ਧਨੌੜਾ ਪਿੰਡ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ...

ਪਾਕਿਸਤਾਨ ਵਿੱਚ 125 ਸਾਲ ਪੁਰਾਣਾ ਗੁਰਦੁਆਰਾ ਢਾਹਿਆ, ਗੁੰਬਦ ਢਾਹੁਣ ਮਗਰੋਂ ਸਿੱਖ ਵਿੱਚ ਭਾਰ ਰੋਸ

ਪਾਕਿਸਤਾਨ ਦੇ ਪੰਜਾਬ ਵਿੱਚ ਗੁਰਦੁਆਰਿਆਂ ਨੂੰ ਢਾਹੁਣ ਦਾ ਸਿਲਸਿਲਾ ਬੇਰੋਕ ਜਾਰੀ ਹੈ। ਪਿਛਲੇ ਸ਼ੁੱਕਰਵਾਰ...

ਯੂਰਪ ’ਚ ਤੋੜਿਆ ਗਰਮੀ ਨੇ ਰਿਕਾਰਡ-ਫਰਾਂਸ ’ਚ 1300 ਮੌਤਾਂ

ਯੂਰਪ ਇਸ ਸਮੇਂ ਰਿਕਾਰਡ ਤੋੜ ਗਰਮੀ ਦੀ ਮਾਰ ਝੱਲ ਰਿਹਾ ਹੈ। ਦੱਖਣ-ਪੱਛਮੀ ਯੂਰਪ ਤੋਂ...