July 1, 2026, 7:16 am
----------- Advertisement -----------
HomeNewsLatest Newsਪੰਜਾਬ ਸਰਕਾਰ ਵੱਲੋਂ ਜੰਗੀ ਜਾਗੀਰ ਨੂੰ ਦੁੱਗਣਾ ਕਰਨ ਦਾ ਫੈਸਲਾ: ਹਰਪਾਲ ਸਿੰਘ...

ਪੰਜਾਬ ਸਰਕਾਰ ਵੱਲੋਂ ਜੰਗੀ ਜਾਗੀਰ ਨੂੰ ਦੁੱਗਣਾ ਕਰਨ ਦਾ ਫੈਸਲਾ: ਹਰਪਾਲ ਸਿੰਘ ਚੀਮਾ

Published on

----------- Advertisement -----------

ਚੰਡੀਗੜ੍ਹ, 26 ਜੂਨ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਪੰਜਾਬ ਸਰਕਾਰ ਨੇ ‘ਪੰਜਾਬ ਵਾਰ ਅਵਾਰਡਜ਼ ਐਕਟ, 1948’ ਦੇ ਤਹਿਤ ਜੰਗੀ ਜਾਗੀਰ ਨੂੰ ਮੌਜੂਦਾ 10,000 ਰੁਪਏ ਸਾਲਾਨਾ ਤੋਂ ਦੁੱਗਣਾ ਕਰਕੇ 20,000 ਰੁਪਏ ਸਾਲਾਨਾ ਕਰਨ ਦਾ ਫੈਸਲਾ ਕੀਤਾ ਹੈ।

ਇਹ ਜਾਣਕਾਰੀ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਜੂਨ 2013 ਤੋਂ ਬਾਅਦ ਜੰਗੀ ਜਾਗੀਰ ਵਿੱਚ ਬੀਤੇ 10 ਸਾਲ ਦੌਰਾਨ ਕੋਈ ਵੀ ਵਾਧਾ ਨਹੀਂ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਅੱਜਕੱਲ ਦੀ ਮਹਿੰਗਾਈ ਦੇ ਮੱਦੇਨਜ਼ਰ ਦੇਸ਼ ਦੇ ਸੂਰਬੀਰਾਂ ਦੇ ਮਾਪਿਆਂ ਲਈ ਇਸ ਜੰਗੀ ਜਾਗੀਰ ਨੂੰ ਵਧਾਉਣਾ ਸਰਕਾਰ ਦਾ ਫਰਜ ਬਣਦਾ ਹੈ।

ਵਿੱਤ ਮੰਤਰੀ ਨੇ ਅੱਗੇ ਕਿਹਾ ਕਿ ਰੱਖਿਆ ਸੇਵਾਵਾਂ ਭਲਾਈ ਵਿਭਾਗ ਵੱਲੋਂ ਇਸ ਸਬੰਧੀ ਭੇਜੀ ਗਈ ਤਜਵੀਜ਼ ਨੂੰ ਵਿੱਤ ਵਿਭਾਗ ਵੱਲੋਂ ਮੰਜੂਰੀ ਦੇ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਮਾਪਿਆਂ ਦੀ ਰਿਣੀ ਹੈ ਜਿੰਨਾਂ ਨੇ ਬਿਨਾਂ ਕੋਈ ਪ੍ਰਵਾਹ ਕੀਤਿਆਂ ਆਪਣਿਆਂ ਪੁੱਤਾਂ ਨੂੰ ਦੇਸ਼ ਦੀ ਰਾਖੀ ਲਈ ਤੋਰਿਆ ਸੀ।

ਇਥੇ ਜਿਕਰਯੋਗ ਹੈ ਕਿ ਉਨ੍ਹਾਂ ਮਾਪਿਆਂ ਜੋ ਪੰਜਾਬ ਦੇ ਵਸਨੀਕ ਹਨ ਅਤੇ ਜਿੰਨ੍ਹਾਂ ਦੇ ਇਕਲੌਤੇ ਪੁੱਤਰ ਜਾਂ 2 ਤੋਂ 3 ਪੁੱਤਰਾਂ ਨੇ ਦੂਜੇ ਵਿਸ਼ਵ ਯੁੱਧ, ਕੌਮੀ ਸੰਕਟ 1962 ਅਤੇ ਕੌਮੀ ਸੰਕਟ 1971 ਦੌਰਾਨ ਭਾਰਤੀ ਫੌਜ ਵਿੱਚ ਸੇਵਾ ਕੀਤੀ, ਨੂੰ ਪੰਜਾਬ ਸਰਕਾਰ ਵੱਲੋਂ ਸਨਮਾਨ ਵਜੋਂ ਸਾਲਾਨਾ ਜੰਗੀ ਜਾਗੀਰ ਅਦਾ ਕੀਤੀ ਜਾਂਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਤੇਜ਼ ਵਿਕਾਸ ਤੋਂ ਘਬਰਾਏ ਵਿਰੋਧੀ ਮੈਨੂੰ ਰੋਕਣ ਲਈ ਸਾਜ਼ਿਸ਼ਾਂ ਘੜ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਰਨਾਲਾ; 30 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਔਰਤਾਂ ਲਈ...

ਮੰਡੀ ਗੋਬਿੰਦਗੜ੍ਹ ‘ਚ ਫੈਲੀ ਸਨਸਨੀ! ਦੀਵਾਨ ਬੈੱਡ ‘ਚ ਲੁਕਾ ਕੇ ਲਿਜਾਈ ਜਾ ਰਹੀ ਸੀ ਮਹਿਲਾ ਦੀ ਦੇਹ

ਮੰਡੀ ਗੋਬਿੰਦਗੜ੍ਹ ਦੀ ਗਊਸ਼ਾਲਾ ਰੋਡ ‘ਤੇ ਸੋਮਵਾਰ ਦੇਰ ਰਾਤ ਨੂੰ ਉਸ ਵੇਲੇ ਸਨਸਨੀ ਫੈਲ...

PU ਚੰਡੀਗੜ੍ਹ ‘ਚ ਬੁੱਧਵਾਰ ਰਹੇਗਾ ਵਾਹਨ-ਮੁਕਤ ਦਿਵਸ, ਮੁਫ਼ਤ ਸ਼ਟਲ ਬੱਸਾਂ ਤੇ ਈ-ਰਿਕਸ਼ਾ ਤੋਂ ਮਿਲੇਗੀ ਸੁਵਿਧਾ

ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਕੈਂਪਸ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਅਤੇ ਈਂਧਨ ਬਚਾਉਣ ਲਈ ਪ੍ਰਸ਼ਾਸਨ...

220 ਫੁੱਟ ਡੂੰਘੇ ਬੋਰਵੈੱਲ ’ਚ ਡਿੱਗਿਆ ਬੱਚਾ, NDRF ਤੇ ਫ਼ੌਜ ਦੇ ਜਵਾਨਾਂ ਵੱਲੋਂ ਰਾਹਤ ਤੇ ਬਚਾਅ ਕਾਰਜ ਜਾਰੀ

ਹਰਿਆਣਾ ਦੇ ਅੰਬਾਲਾ ਸ਼ਹਿਰ ਦੇ ਨੇੜੇ ਧਨੌੜਾ ਪਿੰਡ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ...

ਪਾਕਿਸਤਾਨ ਵਿੱਚ 125 ਸਾਲ ਪੁਰਾਣਾ ਗੁਰਦੁਆਰਾ ਢਾਹਿਆ, ਗੁੰਬਦ ਢਾਹੁਣ ਮਗਰੋਂ ਸਿੱਖ ਵਿੱਚ ਭਾਰ ਰੋਸ

ਪਾਕਿਸਤਾਨ ਦੇ ਪੰਜਾਬ ਵਿੱਚ ਗੁਰਦੁਆਰਿਆਂ ਨੂੰ ਢਾਹੁਣ ਦਾ ਸਿਲਸਿਲਾ ਬੇਰੋਕ ਜਾਰੀ ਹੈ। ਪਿਛਲੇ ਸ਼ੁੱਕਰਵਾਰ...

ਯੂਰਪ ’ਚ ਤੋੜਿਆ ਗਰਮੀ ਨੇ ਰਿਕਾਰਡ-ਫਰਾਂਸ ’ਚ 1300 ਮੌਤਾਂ

ਯੂਰਪ ਇਸ ਸਮੇਂ ਰਿਕਾਰਡ ਤੋੜ ਗਰਮੀ ਦੀ ਮਾਰ ਝੱਲ ਰਿਹਾ ਹੈ। ਦੱਖਣ-ਪੱਛਮੀ ਯੂਰਪ ਤੋਂ...