July 1, 2026, 10:57 am
----------- Advertisement -----------
HomeNewsLatest Newsਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੱਚੇ ਤੋਂ ਪੱਕੇ ਕੀਤੇ ਅਧਿਆਪਕਾਂ ਲਈ ਵੱਡਾ...

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੱਚੇ ਤੋਂ ਪੱਕੇ ਕੀਤੇ ਅਧਿਆਪਕਾਂ ਲਈ ਵੱਡਾ ਤੋਹਫ਼ਾ

Published on

----------- Advertisement -----------

ਚੰਡੀਗੜ੍ਹ, 27 ਜੂਨ: ਅਧਿਆਪਕਾਂ ਦੇ ਇਕ ਵਫ਼ਦ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਅਤੇ ਹਾਲ ਹੀ ਵਿੱਚ ਰੈਗੁਲਰ ਹੋਏ ਅਧਿਆਪਕਾਂ ਦੀਆਂ ਤਨਖਾਹਾਂ ਵਿੱਚ ਸੂਬਾ ਸਰਕਾਰ ਵੱਲੋਂ ਕੀਤੇ ਵਾਧੇ ਦੇ ਇਤਿਹਾਸਕ ਫੈਸਲੇ ਲਈ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।
ਇਸ ਫੈਸਲੇ ਦਾ ਸਵਾਗਤ ਕਰਦਿਆਂ ਅਧਿਆਪਕਾਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਫੋਕੀ ਬਿਆਨਬਾਜ਼ੀ ਤੋਂ ਸਿਵਾਏ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਕੁੱਝ ਨਹੀਂ ਕੀਤਾ। ਦੂਜੇ ਪਾਸੇ ਭਗਵੰਤ ਮਾਨ ਸਰਕਾਰ ਨੇ ਪਹਿਲਾਂ ਕੱਚੇ ਅਧਿਆਪਕਾਂ ਨੂੰ ਪੱਕਾ ਕਰ ਕੇ ਅਤੇ ਹੁਣ ਤਨਖ਼ਾਹ ਵਿੱਚ ਵਾਧਾ ਕਰ ਕੇ ਵੱਡਾ ਤੋਹਫ਼ਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਫੈਸਲੇ ਲਈ ਸਮੁੱਚਾ ਅਧਿਆਪਕ ਭਾਈਚਾਰਾ ਮੁੱਖ ਮੰਤਰੀ ਦਾ ਕਰਜ਼ਦਾਰ ਹੈ।

ਵਫ਼ਦ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਦੇ ਇਸ ਮਿਸਾਲੀ ਫੈਸਲੇ ਦਾ ਲਾਭ ਪੰਜਾਬ ਦੇ ਕਰੀਬ 12700 ਅਧਿਆਪਕਾਂ ਨੂੰ ਮਿਲੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਜੋ ਵਾਅਦਾ ਕੀਤਾ ਸੀ, ਉਹ ਪੂਰਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਮਿਸਾਲੀ ਪਹਿਲਕਦਮੀ ਸੂਬੇ ਵਿੱਚ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀ ਲਿਆਉਣ ਵਿੱਚ ਸਹਾਈ ਸਿੱਧ ਹੋਵੇਗੀ।

“ਅਸੀਂ ਇਸ ਫ਼ੈਸਲੇ ਦਾ ਸਵਾਗਤ ਕਰਦੇ ਹਾਂ। ਮਾਨ ਸਰਕਾਰ ਨੇ ਸਾਨੂੰ ਤਨਖਾਹ ਵਾਧੇ ਦਾ ਤੋਹਫ਼ਾ ਦਿੱਤਾ ਹੈ। ਸਾਨੂੰ ਪੂਰਾ ਭਰੋਸਾ ਹੈ ਕਿ ਸਰਕਾਰ ਭਵਿੱਖ ਵਿੱਚ ਸਾਡੀਆਂ ਸਾਰੀਆਂ ਮੰਗਾਂ ਨੂੰ ਪੂਰਾ ਕਰੇਗੀ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਤੇਜ਼ ਵਿਕਾਸ ਤੋਂ ਘਬਰਾਏ ਵਿਰੋਧੀ ਮੈਨੂੰ ਰੋਕਣ ਲਈ ਸਾਜ਼ਿਸ਼ਾਂ ਘੜ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਰਨਾਲਾ; 30 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਔਰਤਾਂ ਲਈ...

ਮੰਡੀ ਗੋਬਿੰਦਗੜ੍ਹ ‘ਚ ਫੈਲੀ ਸਨਸਨੀ! ਦੀਵਾਨ ਬੈੱਡ ‘ਚ ਲੁਕਾ ਕੇ ਲਿਜਾਈ ਜਾ ਰਹੀ ਸੀ ਮਹਿਲਾ ਦੀ ਦੇਹ

ਮੰਡੀ ਗੋਬਿੰਦਗੜ੍ਹ ਦੀ ਗਊਸ਼ਾਲਾ ਰੋਡ ‘ਤੇ ਸੋਮਵਾਰ ਦੇਰ ਰਾਤ ਨੂੰ ਉਸ ਵੇਲੇ ਸਨਸਨੀ ਫੈਲ...

PU ਚੰਡੀਗੜ੍ਹ ‘ਚ ਬੁੱਧਵਾਰ ਰਹੇਗਾ ਵਾਹਨ-ਮੁਕਤ ਦਿਵਸ, ਮੁਫ਼ਤ ਸ਼ਟਲ ਬੱਸਾਂ ਤੇ ਈ-ਰਿਕਸ਼ਾ ਤੋਂ ਮਿਲੇਗੀ ਸੁਵਿਧਾ

ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਕੈਂਪਸ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਅਤੇ ਈਂਧਨ ਬਚਾਉਣ ਲਈ ਪ੍ਰਸ਼ਾਸਨ...

220 ਫੁੱਟ ਡੂੰਘੇ ਬੋਰਵੈੱਲ ’ਚ ਡਿੱਗਿਆ ਬੱਚਾ, NDRF ਤੇ ਫ਼ੌਜ ਦੇ ਜਵਾਨਾਂ ਵੱਲੋਂ ਰਾਹਤ ਤੇ ਬਚਾਅ ਕਾਰਜ ਜਾਰੀ

ਹਰਿਆਣਾ ਦੇ ਅੰਬਾਲਾ ਸ਼ਹਿਰ ਦੇ ਨੇੜੇ ਧਨੌੜਾ ਪਿੰਡ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ...

ਪਾਕਿਸਤਾਨ ਵਿੱਚ 125 ਸਾਲ ਪੁਰਾਣਾ ਗੁਰਦੁਆਰਾ ਢਾਹਿਆ, ਗੁੰਬਦ ਢਾਹੁਣ ਮਗਰੋਂ ਸਿੱਖ ਵਿੱਚ ਭਾਰ ਰੋਸ

ਪਾਕਿਸਤਾਨ ਦੇ ਪੰਜਾਬ ਵਿੱਚ ਗੁਰਦੁਆਰਿਆਂ ਨੂੰ ਢਾਹੁਣ ਦਾ ਸਿਲਸਿਲਾ ਬੇਰੋਕ ਜਾਰੀ ਹੈ। ਪਿਛਲੇ ਸ਼ੁੱਕਰਵਾਰ...

ਯੂਰਪ ’ਚ ਤੋੜਿਆ ਗਰਮੀ ਨੇ ਰਿਕਾਰਡ-ਫਰਾਂਸ ’ਚ 1300 ਮੌਤਾਂ

ਯੂਰਪ ਇਸ ਸਮੇਂ ਰਿਕਾਰਡ ਤੋੜ ਗਰਮੀ ਦੀ ਮਾਰ ਝੱਲ ਰਿਹਾ ਹੈ। ਦੱਖਣ-ਪੱਛਮੀ ਯੂਰਪ ਤੋਂ...