July 1, 2026, 10:31 am
----------- Advertisement -----------
HomeNewsLatest Newsਵਿਸ਼ਵ ਕੱਪ ਦੇ ਮੈਚਾਂ ਦੀ ਮੇਜ਼ਬਾਨੀ ਤੋਂ ਬਾਹਰ ਰੱਖਣ ਨੂੰ ਪੰਜਾਬ ਨਾਲ...

ਵਿਸ਼ਵ ਕੱਪ ਦੇ ਮੈਚਾਂ ਦੀ ਮੇਜ਼ਬਾਨੀ ਤੋਂ ਬਾਹਰ ਰੱਖਣ ਨੂੰ ਪੰਜਾਬ ਨਾਲ ਖੁੱਲੇਆਮ ਵਿਤਕਰੇਬਾਜ਼ੀ ਕੀਤੀ ਗਈ: ਮੀਤ ਹੇਅਰ

Published on

----------- Advertisement -----------

ਚੰਡੀਗੜ੍ਹ, 27 ਜੂਨ: ਇਸ ਸਾਲ ਅਕਤੂਬਰ-ਨਵੰਬਰ ਮਹੀਨੇ ਭਾਰਤ ਵਿੱਚ ਹੋਣ ਵਾਲੇ ਇਕ ਰੋਜ਼ਾ ਕ੍ਰਿਕਟ ਵਿਸ਼ਵ ਕੱਪ-2023 ਦੇ ਅੱਜ ਜਾਰੀ ਹੋਏ ਸ਼ਡਿਊਲ ਵਿੱਚ ਮੇਜ਼ਬਾਨੀ ਵਾਲੇ ਸ਼ਹਿਰਾਂ ਦੀ ਸੂਚੀ ਵਿੱਚੋਂ ਮੁਹਾਲੀ ਨੂੰ ਬਾਹਰ ਰੱਖਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇਸ ਫ਼ੈਸਲੇ ਨੂੰ ਰਾਜਸੀ ਕਾਰਨਾਂ ਤੋਂ ਪ੍ਰੇਰਿਤ ਦੱਸਿਆ ਹੈ।

ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਮੀਤ ਹੇਅਰ ਨੇ ਕਿਹਾ ਕਿ ਵਿਸ਼ਵ ਕੱਪ ਦੇ ਮੈਚਾਂ ਦੀ ਮੇਜ਼ਬਾਨੀ ਤੋਂ ਬਾਹਰ ਰੱਖਣਾ ਪੰਜਾਬ ਨਾਲ ਖੁੱਲ੍ਹੇਆਮ ਵਿਤਕਰੇਬਾਜ਼ੀ ਹੈ ਕਿਉਂਕਿ ਪੀਸੀਏ ਸਟੇਡੀਅਮ ਮੁਹਾਲੀ ਦੇ ਬਣਨ ਤੋਂ ਬਾਅਦ ਇਹ ਪਹਿਲੀ ਵਾਰ ਹੋ ਰਿਹਾ ਹੈ ਕਿ ਭਾਰਤ ਵਿੱਚ ਵਿਸ਼ਵ ਕੱਪ ਹੋ ਰਿਹਾ ਹੈ ਅਤੇ ਮੁਹਾਲੀ ਵਿਖੇ ਕੋਈ ਮੈਚ ਨਹੀਂ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ 1996 ਅਤੇ 2011 ਵਿੱਚ ਮੁਹਾਲੀ ਵਿਖੇ ਵਿਸ਼ਵ ਕੱਪ ਦੇ ਸੈਮੀ ਫ਼ਾਈਨਲ ਖੇਡੇ ਗਏ ਜਦੋਂਕਿ ਇਸ ਵਾਰ ਇਕ ਲੀਗ ਮੈਚ ਦੀ ਵੀ ਮੇਜ਼ਬਾਨੀ ਨਹੀਂ ਮਿਲੀ। ਅਹਿਮਦਾਬਾਦ ਨੂੰ ਉਦਘਾਟਨੀ ਤੇ ਫ਼ਾਈਨਲ ਮੈਚ ਤੋਂ ਇਲਾਵਾ ਭਾਰਤ-ਪਾਕਿਸਤਾਨ ਮੈਚ ਦੀ ਮੇਜ਼ਬਾਨੀ ਵੀ ਮਿਲੀ ਹੈ।

ਮੀਤ ਹੇਅਰ ਨੇ ਕਿਹਾ ਕਿ ਪੀਸੀਏ ਸਟੇਡੀਅਮ ਮੁਹਾਲੀ ਨਾ ਸਿਰਫ ਭਾਰਤ ਦੇ ਪਹਿਲੇ ਪੰਜ ਸਟੇਡੀਅਮਾਂ ਵਿੱਚੋਂ ਇਕ ਹੈ ਬਲਕਿ ਦੁਨੀਆਂ ਦੇ ਚੋਣਵੇਂ ਸਟੇਡੀਅਮਾਂ ਦੀ ਸੂਚੀ ਵਿੱਚ ਆਉਂਦਾ ਹੈ। ਕ੍ਰਿਕਟ ਪ੍ਰੇਮੀਆਂ ਦੀ ਪਹਿਲੀ ਪਸੰਦ ਮੁਹਾਲੀ ਨੂੰ ਮੇਜ਼ਬਾਨ ਸੈਣੀ ਵਿੱਚ ਬਾਹਰ ਰੱਖਣਾ ਸਿਆਸਤ ਤੋਂ ਪ੍ਰੇਰਿਤ ਹੈ। ਪੰਜਾਬ ਨਾਲ ਇਸ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਇਸ ਵਿਤਕਰੇਬਾਜ਼ੀ ਦਾ ਮੁੱਦਾ ਬੀਸੀਸੀਆਈ ਕੋਲ ਉਠਾਵੇਗੀ।

ਖੇਡ ਮੰਤਰੀ ਨੇ ਅੱਗੇ ਕਿਹਾ ਕਿ ਮੁਹਾਲੀ ਵਿਖੇ ਜਿੱਥੇ ਕੌਮਾਂਤਰੀ ਹਵਾਈ ਅੱਡਾ ਹੈ ਉੱਥੇ ਸ਼ਹਿਰ ਵਿੱਚ ਬਿਹਤਰ ਬੁਨਿਆਦੀ ਢਾਂਚਾ ਅਤੇ ਟੀਮਾਂ ਦੇ ਰਹਿਣ ਲਈ ਲੋੜੀਂਦੇ ਹੋਟਲ ਵੀ ਹਨ।ਮੁਹਾਲੀ ਵਿਖੇ ਮੈਚ ਹੋਣ ਨਾਲ ਖੇਡ ਸੈਰ ਸਪਾਟਾ ਨੂੰ ਵੱਡਾ ਹੁਲਾਰਾ ਮਿਲਣਾ ਸੀ ਅਤੇ ਖੇਡਾਂ ਨਾਲ ਜੁੜੇ ਦੇਸ਼ ਵਿਦੇਸ਼ ਦੇ ਸੈਲਾਨੀਆਂ ਨੇ ਪੰਜਾਬ ਆਉਣਾ ਸੀ ਜਿਸ ਨਾਲ ਸੂਬੇ ਦੀ ਅਰਥ ਵਿਵਸਥਾ ਨੂੰ ਹੋਰ ਵੀ ਹੁਲਾਰਾ ਮਿਲਣਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਤੇਜ਼ ਵਿਕਾਸ ਤੋਂ ਘਬਰਾਏ ਵਿਰੋਧੀ ਮੈਨੂੰ ਰੋਕਣ ਲਈ ਸਾਜ਼ਿਸ਼ਾਂ ਘੜ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਰਨਾਲਾ; 30 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਔਰਤਾਂ ਲਈ...

ਮੰਡੀ ਗੋਬਿੰਦਗੜ੍ਹ ‘ਚ ਫੈਲੀ ਸਨਸਨੀ! ਦੀਵਾਨ ਬੈੱਡ ‘ਚ ਲੁਕਾ ਕੇ ਲਿਜਾਈ ਜਾ ਰਹੀ ਸੀ ਮਹਿਲਾ ਦੀ ਦੇਹ

ਮੰਡੀ ਗੋਬਿੰਦਗੜ੍ਹ ਦੀ ਗਊਸ਼ਾਲਾ ਰੋਡ ‘ਤੇ ਸੋਮਵਾਰ ਦੇਰ ਰਾਤ ਨੂੰ ਉਸ ਵੇਲੇ ਸਨਸਨੀ ਫੈਲ...

PU ਚੰਡੀਗੜ੍ਹ ‘ਚ ਬੁੱਧਵਾਰ ਰਹੇਗਾ ਵਾਹਨ-ਮੁਕਤ ਦਿਵਸ, ਮੁਫ਼ਤ ਸ਼ਟਲ ਬੱਸਾਂ ਤੇ ਈ-ਰਿਕਸ਼ਾ ਤੋਂ ਮਿਲੇਗੀ ਸੁਵਿਧਾ

ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਕੈਂਪਸ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਅਤੇ ਈਂਧਨ ਬਚਾਉਣ ਲਈ ਪ੍ਰਸ਼ਾਸਨ...

220 ਫੁੱਟ ਡੂੰਘੇ ਬੋਰਵੈੱਲ ’ਚ ਡਿੱਗਿਆ ਬੱਚਾ, NDRF ਤੇ ਫ਼ੌਜ ਦੇ ਜਵਾਨਾਂ ਵੱਲੋਂ ਰਾਹਤ ਤੇ ਬਚਾਅ ਕਾਰਜ ਜਾਰੀ

ਹਰਿਆਣਾ ਦੇ ਅੰਬਾਲਾ ਸ਼ਹਿਰ ਦੇ ਨੇੜੇ ਧਨੌੜਾ ਪਿੰਡ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ...

ਪਾਕਿਸਤਾਨ ਵਿੱਚ 125 ਸਾਲ ਪੁਰਾਣਾ ਗੁਰਦੁਆਰਾ ਢਾਹਿਆ, ਗੁੰਬਦ ਢਾਹੁਣ ਮਗਰੋਂ ਸਿੱਖ ਵਿੱਚ ਭਾਰ ਰੋਸ

ਪਾਕਿਸਤਾਨ ਦੇ ਪੰਜਾਬ ਵਿੱਚ ਗੁਰਦੁਆਰਿਆਂ ਨੂੰ ਢਾਹੁਣ ਦਾ ਸਿਲਸਿਲਾ ਬੇਰੋਕ ਜਾਰੀ ਹੈ। ਪਿਛਲੇ ਸ਼ੁੱਕਰਵਾਰ...

ਯੂਰਪ ’ਚ ਤੋੜਿਆ ਗਰਮੀ ਨੇ ਰਿਕਾਰਡ-ਫਰਾਂਸ ’ਚ 1300 ਮੌਤਾਂ

ਯੂਰਪ ਇਸ ਸਮੇਂ ਰਿਕਾਰਡ ਤੋੜ ਗਰਮੀ ਦੀ ਮਾਰ ਝੱਲ ਰਿਹਾ ਹੈ। ਦੱਖਣ-ਪੱਛਮੀ ਯੂਰਪ ਤੋਂ...