July 1, 2026, 10:47 am
----------- Advertisement -----------
HomeNewsLatest Newsਵਿਸ਼ਵ ਕੱਪ 'ਚ ਭਾਰਤ-ਪਾਕਿ ਦਾ 15 ਅਕਤੂਬਰ ਨੂੰ ਹੋਵੇਗਾ ਮੁਕਾਬਲਾ

ਵਿਸ਼ਵ ਕੱਪ ‘ਚ ਭਾਰਤ-ਪਾਕਿ ਦਾ 15 ਅਕਤੂਬਰ ਨੂੰ ਹੋਵੇਗਾ ਮੁਕਾਬਲਾ

Published on

----------- Advertisement -----------

ਅਕਤੂਬਰ-ਨਵੰਬਰ ਵਿਚਾਲੇ ਭਾਰਤ ‘ਚ 46 ਦਿਨਾਂ ਤੱਕ ਵਨਡੇ ਵਿਸ਼ਵ ਕੱਪ ਦੇ 48 ਮੈਚ ਖੇਡੇ ਜਾਣਗੇ। ਅੰਤਰਰਾਸ਼ਟਰੀ ਕ੍ਰਿਕਟ ਪਰਿਸ਼ਦ (ICC) ਨੇ ਮੰਗਲਵਾਰ ਨੂੰ ਵਿਸ਼ਵ ਕੱਪ ਦਾ ਸ਼ਡਿਊਲ ਜਾਰੀ ਕੀਤਾ। ਟੂਰਨਾਮੈਂਟ ਦੀ ਸ਼ੁਰੂਆਤ 5 ਅਕਤੂਬਰ ਨੂੰ ਨਿਊਜ਼ੀਲੈਂਡ-ਇੰਗਲੈਂਡ ਮੈਚ ਨਾਲ ਹੋਵੇਗੀ। ਇਹ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਖੇਡਿਆ ਜਾਵੇਗਾ। ਫਾਈਨਲ 19 ਨਵੰਬਰ ਨੂੰ ਇਸ ਮੈਦਾਨ ‘ਤੇ ਹੋਵੇਗਾ। ਟੂਰਨਾਮੈਂਟ ਦੇ ਸੈਮੀਫਾਈਨਲ ਮੁਕਾਬਲੇ ਮੁੰਬਈ ਅਤੇ ਕੋਲਕਾਤਾ ‘ਚ ਹੋਣਗੇ।

ਟੂਰਨਾਮੈਂਟ ਦਾ ਸਭ ਤੋਂ ਚਰਚਿਤ ਮੈਚ ਯਾਨੀ ਭਾਰਤ-ਪਾਕਿਸਤਾਨ ਮੈਚ 15 ਅਕਤੂਬਰ ਨੂੰ ਨਰਿੰਦਰ ਮੋਦੀ ਸਟੇਡੀਅਮ ‘ਚ ਹੀ ਹੋਵੇਗਾ। ਹਾਲਾਂਕਿ ਭਾਰਤ ਦੀ ਵਿਸ਼ਵ ਕੱਪ ਮੁਹਿੰਮ ਦੀ ਸ਼ੁਰੂਆਤ ਆਸਟ੍ਰੇਲੀਆ ਖਿਲਾਫ ਮੈਚ ਨਾਲ ਹੋਵੇਗੀ। ਇਹ ਮੈਚ 8 ਅਕਤੂਬਰ ਨੂੰ ਚੇਨਈ ‘ਚ ਖੇਡਿਆ ਜਾਵੇਗਾ।

ਵਿਸ਼ਵ ਕੱਪ 10 ਸ਼ਹਿਰਾਂ ਵਿੱਚ ਖੇਡਿਆ ਜਾਵੇਗਾ
2023 ਵਿਸ਼ਵ ਕੱਪ 10 ਸ਼ਹਿਰਾਂ ਵਿੱਚ ਖੇਡਿਆ ਜਾਵੇਗਾ। ਅਹਿਮਦਾਬਾਦ (ਨਰਿੰਦਰ ਮੋਦੀ ਸਟੇਡੀਅਮ), ਬੈਂਗਲੁਰੂ (ਐੱਮ ਚਿੰਨਾਸਵਾਮੀ ਸਟੇਡੀਅਮ), ਚੇਨਈ (ਐੱਮ. ਏ. ਚਿਦੰਬਰਮ ਸਟੇਡੀਅਮ), ਦਿੱਲੀ (ਅਰੁਣ ਜੇਤਲੀ ਕ੍ਰਿਕਟ ਸਟੇਡੀਅਮ), ਧਰਮਸ਼ਾਲਾ (ਹਿਮਾਚਲ ਪ੍ਰਦੇਸ਼ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ), ਹੈਦਰਾਬਾਦ (ਰਾਜੀਵ ਗਾਂਧੀ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ, ਉੱਪਲ)।

ਇਨ੍ਹਾਂ ਤੋਂ ਇਲਾਵਾ ਕੋਲਕਾਤਾ (ਈਡਨ ਗਾਰਡਨ), ਲਖਨਊ (ਅਟਲ ਬਿਹਾਰੀ ਵਾਜਪਾਈ ਏਕਾਨਾ ਕ੍ਰਿਕਟ ਸਟੇਡੀਅਮ), ਮੁੰਬਈ (ਵਾਨਖੇੜੇ ਸਟੇਡੀਅਮ), ਪੁਣੇ (ਮਹਾਰਾਸ਼ਟਰ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ) ਸ਼ਾਮਲ ਹਨ। ਹੈਦਰਾਬਾਦ ਤੋਂ ਇਲਾਵਾ ਗੁਹਾਟੀ ਅਤੇ ਤਿਰੂਵਨੰਤਪੁਰਮ 29 ਸਤੰਬਰ ਤੋਂ 3 ਅਕਤੂਬਰ ਤੱਕ ਅਭਿਆਸ ਮੈਚਾਂ ਦੀ ਮੇਜ਼ਬਾਨੀ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਤੇਜ਼ ਵਿਕਾਸ ਤੋਂ ਘਬਰਾਏ ਵਿਰੋਧੀ ਮੈਨੂੰ ਰੋਕਣ ਲਈ ਸਾਜ਼ਿਸ਼ਾਂ ਘੜ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਰਨਾਲਾ; 30 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਔਰਤਾਂ ਲਈ...

ਮੰਡੀ ਗੋਬਿੰਦਗੜ੍ਹ ‘ਚ ਫੈਲੀ ਸਨਸਨੀ! ਦੀਵਾਨ ਬੈੱਡ ‘ਚ ਲੁਕਾ ਕੇ ਲਿਜਾਈ ਜਾ ਰਹੀ ਸੀ ਮਹਿਲਾ ਦੀ ਦੇਹ

ਮੰਡੀ ਗੋਬਿੰਦਗੜ੍ਹ ਦੀ ਗਊਸ਼ਾਲਾ ਰੋਡ ‘ਤੇ ਸੋਮਵਾਰ ਦੇਰ ਰਾਤ ਨੂੰ ਉਸ ਵੇਲੇ ਸਨਸਨੀ ਫੈਲ...

PU ਚੰਡੀਗੜ੍ਹ ‘ਚ ਬੁੱਧਵਾਰ ਰਹੇਗਾ ਵਾਹਨ-ਮੁਕਤ ਦਿਵਸ, ਮੁਫ਼ਤ ਸ਼ਟਲ ਬੱਸਾਂ ਤੇ ਈ-ਰਿਕਸ਼ਾ ਤੋਂ ਮਿਲੇਗੀ ਸੁਵਿਧਾ

ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਕੈਂਪਸ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਅਤੇ ਈਂਧਨ ਬਚਾਉਣ ਲਈ ਪ੍ਰਸ਼ਾਸਨ...

220 ਫੁੱਟ ਡੂੰਘੇ ਬੋਰਵੈੱਲ ’ਚ ਡਿੱਗਿਆ ਬੱਚਾ, NDRF ਤੇ ਫ਼ੌਜ ਦੇ ਜਵਾਨਾਂ ਵੱਲੋਂ ਰਾਹਤ ਤੇ ਬਚਾਅ ਕਾਰਜ ਜਾਰੀ

ਹਰਿਆਣਾ ਦੇ ਅੰਬਾਲਾ ਸ਼ਹਿਰ ਦੇ ਨੇੜੇ ਧਨੌੜਾ ਪਿੰਡ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ...

ਪਾਕਿਸਤਾਨ ਵਿੱਚ 125 ਸਾਲ ਪੁਰਾਣਾ ਗੁਰਦੁਆਰਾ ਢਾਹਿਆ, ਗੁੰਬਦ ਢਾਹੁਣ ਮਗਰੋਂ ਸਿੱਖ ਵਿੱਚ ਭਾਰ ਰੋਸ

ਪਾਕਿਸਤਾਨ ਦੇ ਪੰਜਾਬ ਵਿੱਚ ਗੁਰਦੁਆਰਿਆਂ ਨੂੰ ਢਾਹੁਣ ਦਾ ਸਿਲਸਿਲਾ ਬੇਰੋਕ ਜਾਰੀ ਹੈ। ਪਿਛਲੇ ਸ਼ੁੱਕਰਵਾਰ...

ਯੂਰਪ ’ਚ ਤੋੜਿਆ ਗਰਮੀ ਨੇ ਰਿਕਾਰਡ-ਫਰਾਂਸ ’ਚ 1300 ਮੌਤਾਂ

ਯੂਰਪ ਇਸ ਸਮੇਂ ਰਿਕਾਰਡ ਤੋੜ ਗਰਮੀ ਦੀ ਮਾਰ ਝੱਲ ਰਿਹਾ ਹੈ। ਦੱਖਣ-ਪੱਛਮੀ ਯੂਰਪ ਤੋਂ...