June 18, 2026, 6:46 pm
----------- Advertisement -----------
HomeNewsBreaking Newsਪੰਜਾਬੀ ਨੌਜਵਾਨ ਦੀ ਅਮਰੀਕਾ 'ਚ ਮੌ+ਤ: ਕਾਰ 'ਚੋਂ ਮਿਲੀ ਲਾ+ਸ਼, 7 ਸਾਲ...

ਪੰਜਾਬੀ ਨੌਜਵਾਨ ਦੀ ਅਮਰੀਕਾ ‘ਚ ਮੌ+ਤ: ਕਾਰ ‘ਚੋਂ ਮਿਲੀ ਲਾ+ਸ਼, 7 ਸਾਲ ਬਾਅਦ ਦੀਵਾਲੀ ਮੌਕੇ ਆਉਣਾ ਸੀ ਘਰ

Published on

----------- Advertisement -----------
  • ਘਰ ‘ਚ ਚੱਲ ਰਹੀਆਂ ਸੀ ਵਿਆਹ ਦੀਆਂ ਤਿਆਰੀਆਂ

ਖੰਨਾ, 28 ਜੂਨ 2023 – ਲੁਧਿਆਣਾ ਜ਼ਿਲ੍ਹੇ ਦੇ ਖੰਨਾ ਦੇ ਰਹਿਣ ਵਾਲੇ ਅਮਨਦੀਪ ਸਿੰਘ ਦੀ ਅਮਰੀਕਾ ਦੇ ਕੈਲੀਫੋਰਨੀਆ ਵਿੱਚ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਉਸ ਦੀ ਲਾਸ਼ ਕਾਰ ਵਿੱਚੋਂ ਮਿਲੀ। ਮੌਤ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਪਰ ਖੰਨਾ ‘ਚ ਰਹਿ ਰਹੇ ਪਰਿਵਾਰ ਨੂੰ ਮੌਤ ਦੀ ਖਬਰ ਮਿਲ ਗਈ ਹੈ। ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ। ਰੋ-ਰੋ ਕੇ ਮਾਂ ਦੀ ਹਾਲਤ ਖਰਾਬ ਹੈ।

ਮ੍ਰਿਤਕ ਅਮਨਦੀਪ ਸਿੰਘ ਦੀ ਮਾਤਾ ਜਸਪਾਲ ਕੌਰ ਨੇ ਦੱਸਿਆ ਕਿ ਉਸ ਦਾ ਲੜਕਾ 7 ਸਾਲ ਪਹਿਲਾਂ ਅਮਰੀਕਾ ਗਿਆ ਸੀ। ਉਹ ਐਮਾਜ਼ਾਨ ਦੇ ਇੱਕ ਸ਼ੋਅਰੂਮ ਵਿੱਚ ਸੁਰੱਖਿਆ ਗਾਰਡ ਵਜੋਂ ਕੰਮ ਕਰਦਾ ਸੀ। ਅਮਨਦੀਪ ਸਿੰਘ ਨੇ 7 ਸਾਲ ਬਾਅਦ ਦੀਵਾਲੀ ‘ਤੇ ਆਉਣਾ ਸੀ। ਉਸ ਲਈ ਕੁੜੀ ਲੱਭਣੀ ਸੀ। ਘਰ ‘ਚ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸਨ ਪਰ ਉਸ ਦੀ ਮੌਤ ਦੀ ਖਬਰ ਆਉਣ ਤੋਂ ਬਾਅਦ ਇਹ ਖੁਸ਼ੀ ਮਾਤਮ ‘ਚ ਬਦਲ ਗਈ।

ਮ੍ਰਿਤਕ ਅਮਨਦੀਪ ਸਿੰਘ ਦੇ ਭਰਾ ਰਜਿੰਦਰ ਸਿੰਘ ਨੇ ਦੱਸਿਆ ਕਿ ਅਮਨਦੀਪ ਦੀ ਲਾਸ਼ ਨੂੰ ਭਾਰਤ ਲਿਆਉਣ ਲਈ ਯਤਨ ਕੀਤੇ ਜਾ ਰਹੇ ਹਨ। ਅਮਰੀਕਾ ਵਿਚ ਰਹਿੰਦੇ ਉਸ ਦੇ ਦੋਸਤ ਮਦਦ ਕਰ ਰਹੇ ਹਨ। ਪਰਿਵਾਰ ਨੇ ਪੰਜਾਬ ਸਰਕਾਰ ਨੂੰ ਅਮਨਦੀਪ ਦੀ ਲਾਸ਼ ਭਾਰਤ ਲਿਆਉਣ ਲਈ ਮਦਦ ਦੀ ਅਪੀਲ ਕੀਤੀ ਹੈ।

ਅਮਨਦੀਪ ਸਿੰਘ ਅਕਸਰ ਆਪਣੀ ਮਾਂ ਨੂੰ ਕਹਿੰਦਾ ਸੀ ਕਿ ਮੈਂ ਤੈਨੂੰ ਆਪਣੇ ਕੋਲ ਰੱਖਾਂਗਾ। ਉਹ ਆਪਣੀ ਮਾਂ ਦੇ ਵੀਜ਼ੇ ਲਈ ਕਾਗਜ਼ ਪੂਰੇ ਕਰ ਰਿਹਾ ਸੀ ਪਰ ਉਸ ਦੇ ਸਾਰੇ ਸੁਪਨੇ ਅਧੂਰੇ ਹੀ ਰਹਿ ਗਏ। ਮਾਂ ਨੇ ਅਮਨਦੀਪ ਨੂੰ 7 ਸਾਲਾਂ ਤੋਂ ਦੇਖਿਆ ਤੱਕ ਨਹੀਂ ਸੀ।

ਅਮਨਦੀਪ ਆਪਣੀ ਮਾਂ ਅਤੇ ਭਰਾ ਨਾਲ ਆਖਰੀ ਵਾਰ ਗੱਲ ਨਹੀਂ ਕਰ ਸਕਿਆ। ਰਾਤ ਨੂੰ ਫੋਨ ਆਇਆ ਪਰ ਦੇਰ ਰਾਤ ਹੋਣ ਕਾਰਨ ਪਰਿਵਾਰਕ ਮੈਂਬਰਾਂ ਨੂੰ ਪਤਾ ਨਹੀਂ ਲੱਗਾ। ਫ਼ੋਨ ਨਹੀਂ ਚੁੱਕਿਆ ਜਾ ਸਕਿਆ। ਉਹ ਸਵੇਰੇ ਵੀ ਵਾਰ-ਵਾਰ ਫੋਨ ਕਰਦਾ ਰਿਹਾ ਪਰ ਕਿਸੇ ਨੇ ਨਹੀਂ ਚੁੱਕਿਆ। ਕੁਝ ਸਮੇਂ ਬਾਅਦ ਪੁਲਿਸ ਅਧਿਕਾਰੀ ਦਾ ਫ਼ੋਨ ਆਇਆ, ਜਿਸ ਨੇ ਦੱਸਿਆ ਕਿ ਅਮਨਦੀਪ ਦੀ ਲਾਸ਼ ਕਾਰ ‘ਚੋਂ ਮਿਲੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ‘ਚ OLA ਕੈਬ ‘ਤੇ ਹੋਇਆ ਵੱਡਾ ਐਕਸ਼ਨ, ਪ੍ਰਸ਼ਾਸਨ ਨੇ ਕੰਪਨੀ ਦਾ ਲਾਇਸੈਂਸ 6 ਮਹੀਨੇ ਲਈ ਕੀਤਾ ਸਸਪੈਂਡ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ OLA ਕੈਬ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਕੰਪਨੀ...

21 ਜੂਨ ਤੋਂ ਹਿਮਾਚਲ ਦੀਆਂ ਗੱਡੀਆਂ ‘ਤੇ ਮੁੜ ਲੱਗੇਗਾ ਖਾਲਸਾ ਟੈਕਸ! ਨਿਹੰਗ ਸਿੰਘਾਂ ਨੇ ਕੀਤਾ ਐਲਾਨ

ਨਿਹੰਗ ਸਿੰਘਾਂ ਨੇ ਹਿਮਾਚਲ ਦੀਆਂ ਗੱਡੀਆਂ ‘ਤੇ 21 ਜੂਨ ਤੋਂ ਮੁੜ ਖਾਲਸਾ ਟੈਕਸ ਵਸੂਲਣ...

ਚਾਚੇ ਨੂੰ ਗੋਲੀ ਮਾਰਨ ਤੋਂ ਬਾਅਦ ਮੁਲਜ਼ਮ ਭਤੀਜੇ ਨੇ ਪਾਣੀਪਤ ਲਿਜਾ ਕੇ ਦੋਸਤ ਦਾ ਵੀ ਕੀਤਾ ਕਤਲ, ਨਹਿਰ ਕਿਨਾਰੇ ਸੁੱਟੀਆਂ ਲਾਸ਼ਾਂ

ਮੋਹਾਲੀ ਦੇ ਡੇਰਾਬੱਸੀ 'ਚ ਪ੍ਰਾਪਰਟੀ ਕਾਰੋਬਾਰੀ ਚਾਚੇ ਨੂੰ ਗੋਲੀਆਂ ਮਾਰ ਕੇ ਅਗਵਾ ਕਰਨ ਦੇ...

ਜਲੰਧਰ: ਸ੍ਰੀ ਰਵਿਦਾਸ ਗੁਰੂ ਘਰ ‘ਚ ਗੁਟਕਾ ਸਾਹਿਬ ਦੀ ਬੇਅਦਬੀ, ਔਰਤ ਗ੍ਰਿਫ਼ਤਾਰ

ਜਲੰਧਰ ਦੇ ਪਿੰਡ ਸੰਘਵਾਲ ‘ਚ ਸ੍ਰੀ ਗੁਰੂ ਰਵਿਦਾਸ (ਰਵਿਦਾਸ) ਗੁਰਦੁਆਰੇ ਸਾਹਿਬ ਵਿਖੇ ਬੇਅਦਬੀ ਦੀ...

1191 ਐਂਗਲ ਤੋਂ ਜਾਂਚ ਕਰਵਾਈ…ਨਹੀਂ ਮਿਲਦੀ ਕਦ-ਕਾਠੀ… ਸੀਐਮ ਮਾਨ ਦੀ ਕਥਿਤ ਵਾਇਰਲ ਵੀਡੀਓ ‘ਤੇ AAP ਦਾ SAD ‘ਤੇ ਨਿਸ਼ਾਨਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕਥਿਤ ਵਾਇਰਲ ਵੀਡੀਓ ਮਾਮਲੇ ‘ਚ ਸ੍ਰੀ...

‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ

ਚੰਡੀਗੜ੍ਹ; 17 ਜੂਨ:‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਯੋਜਨਾ ਤਹਿਤ 1076 ਹੈਲਪਲਾਈਨ ਅਤੇ ਡੋਰਸਟੈਪ ਡਿਲੀਵਰੀ...

ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ

ਚੰਡੀਗੜ੍ਹ , 17 ਜੂਨ:ਅਨੁਸੂਚਿਤ ਜਾਤੀਆਂ (ਐਸ.ਸੀ.), ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਅਤੇ ਘੱਟ ਗਿਣਤੀ ਭਾਈਚਾਰਿਆਂ...

ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ: 15 ਕਰੋੜ ਭਾਰਤੀਆਂ ਨੂੰ ਮਾਨਸਿਕ ਸਿਹਤ ਸਹਾਇਤਾ ਦੀ ਲੋੜ; ਪੰਜਾਬ ਵਿੱਚ ਮਾਨਸਿਕ ਰੋਗਾਂ ਦੇ ਮੁਫ਼ਤ ਇਲਾਜ ਦੀ ਮਿਲ ਰਹੀ...

ਚੰਡੀਗੜ੍ਹ, 17 ਜੂਨ:’ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਉਪਲੱਬਧ ਕੈਸ਼ਲੈੱਸ ਸਿਹਤ ਕਵਰੇਜ ਕਾਰਨ ਪੰਜਾਬ ਵਿੱਚ...

ਪੰਜਾਬ ਹਿਤੈਸ਼ੀ ਫੈਸਲੇ ਲੈਣ ਕਾਰਨ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਆੜ ਵਿੱਚ ਸਾਜ਼ਿਸ਼ ਰਚੀ ਜਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੱਬੇਵਾਲ (ਹੁਸ਼ਿਆਰਪੁਰ); 17 ਜੂਨ 2026:* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਵਾਇਤੀ ਸਿਆਸੀ...