ਪੰਜਾਬ ਦੇ ਬਰਨਾਲਾ ਜ਼ਿਲ੍ਹੇ ਦੇ ਮਹਿਲ ਕਲਾਂ ਤੋਂ ਦੋ ਦਿਨ ਪਹਿਲਾਂ ਲਾਪਤਾ ਹੋਏ ਇੱਕ ਬਜ਼ੁਰਗ ਆਰਐਮਪੀ ਡਾਕਟਰ ਦੀ ਲਾਸ਼ ਨਹਿਰ ਵਿੱਚੋਂ ਬਰਾਮਦ ਹੋਈ ਹੈ। ਥਾਣਾ ਮਹਿਲ ਕਲਾਂ ਦੇ ਐਸਐਚਓ ਕਮਲਜੀਤ ਸਿੰਘ ਨੇ ਦੱਸਿਆ ਕਿ ਮਨੋਹਰ ਲਾਲ (70) 2 ਦਿਨਾਂ ਤੋਂ ਲਾਪਤਾ ਸੀ। ਉਹ ਬਿਨਾਂ ਦੱਸੇ ਘਰੋਂ ਚਲੇ ਗਏ ਸਨ।
ਬਜ਼ੁਰਗ ਆਰਐਮਪੀ ਡਾਕਟਰ ਦੇ ਘਰੋਂ ਜਾਣ ਤੇ ਪਰਿਵਾਰਿਕ ਮੈਂਬਰਾ ਨੇ ਸੋਚਿਆ ਕਿ ਉਹ ਪ੍ਰੈਕਟਿਸ ਕਰਨ ਗਏ ਹੋਣਗੇ ਪਰ ਜਦੋਂ ਦੇਰ ਰਾਤ ਤੱਕ ਉਹ ਘਰ ਵਾਪਸ ਨਾ ਆਏ ਤਾਂ ਪਰਿਵਾਰਿਕ ਮੈਂਬਰਾ ਨੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਪਰ ਕਿਤੇ ਵੀ ਕੋਈ ਸੁਰਾਗ ਨਹੀਂ ਮਿਲਿਆ। ਇਸ ਤੋਂ ਬਾਅਦ ਪਰਿਵਾਰ ਵਾਲਿਆਂ ਨੇ ਪੁਲਸ ਨੂੰ ਲਾਪਤਾ ਹੋਣ ਦੀ ਸ਼ਿਕਾਇਤ ਦਿੱਤੀ। ਪੁਲਿਸ ਨੇ ਤੁਰੰਤ ਉਸਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਉਸ ਦੀ ਲਾਸ਼ ਦੱਦਾਹੂਰ ਲੁਧਿਆਣਾ ਰੋਡ ਦੀ ਨਹਿਰ ਵਿੱਚੋਂ ਬਰਾਮਦ ਹੋਈ। ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ ਹੈ। ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਦੀ ਮੌਤ ਕਾਰਨ ਪੂਰੇ ਇਲਾਕੇ ‘ਚ ਸੋਗ ਦਾ ਮਾਹੌਲ ਹੈ।
----------- Advertisement -----------
ਦੋ ਦਿਨਾਂ ਤੋਂ ਲਾਪਤਾ ਬਰਨਾਲਾ ਦੇ RMP ਡਾਕਟਰ ਦੀ ਮਿਲੀ ਲਾ+ਸ਼
Published on
----------- Advertisement -----------
----------- Advertisement -----------












