June 4, 2026, 10:38 pm
----------- Advertisement -----------
HomeNewsLatest Newsਭਾਜਪਾ ਆਈਟੀ ਸੈੱਲ ਦੇ ਮੁਖੀ ਖ਼ਿਲਾਫ਼ ਐਫ.ਆਈ.ਆਰ ਦਰਜ

ਭਾਜਪਾ ਆਈਟੀ ਸੈੱਲ ਦੇ ਮੁਖੀ ਖ਼ਿਲਾਫ਼ ਐਫ.ਆਈ.ਆਰ ਦਰਜ

Published on

----------- Advertisement -----------

ਕਰਨਾਟਕ ਕਾਂਗਰਸ ਨੇਤਾ ਰਮੇਸ਼ ਬਾਬੂ ਨੇ ਬੀਜੇਪੀ ਆਈਟੀ ਸੈੱਲ ਦੇ ਮੁਖੀ ਅਮਿਤ ਮਾਲਵੀਆ ਦੇ ਖਿਲਾਫ ਬੈਂਗਲੁਰੂ ਦੇ ਹਾਈ ਗਰਾਊਂਡ ਪੁਲਿਸ ਸਟੇਸ਼ਨ ਵਿੱਚ ਐਫਆਈਆਰ ਦਰਜ ਕਰਵਾਈ ਹੈ। ਮਾਲਵੀਆ ‘ਤੇ ਰਾਹੁਲ ਗਾਂਧੀ ਦਾ ਐਨੀਮੇਟਡ ਵੀਡੀਓ ਸਾਂਝਾ ਕਰਨ ਅਤੇ ਉਸ ਨੂੰ ਹਿੰਦੂ ਸੰਸਕ੍ਰਿਤੀ ਅਤੇ ਭਾਰਤ ਵਿਰੁੱਧ ਦਿਖਾਉਣ ਦਾ ਦੋਸ਼ ਹੈ। ਕਾਂਗਰਸ ਨੇਤਾ ਦੀ ਸ਼ਿਕਾਇਤ ‘ਤੇ ਅਮਿਤ ਖਿਲਾਫ ਆਈਪੀਸੀ ਦੀ ਧਾਰਾ 153ਏ, 120ਬੀ, 34 ਅਤੇ 505(2) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਦੱਸ ਦਈਏ ਕਿ ਭਾਜਪਾ ਨੇਤਾ ਸ਼ਹਿਜ਼ਾਦ ਪੂਨਾਵਾਲਾ ਨੇ ਕਿਹਾ ਕਿ “ਕਾਂਗਰਸ ਦਾ ਸੋਸ਼ਲ ਮੀਡੀਆ ਸਿਸਟਮ ਕਮਜ਼ੋਰ ਹੈ। ਇਸ ਲਈ ਪਾਰਟੀ ਨੂੰ ਆਪਣੀ ਲੜਾਈ ਲੜਨ ਲਈ ਪੁਲਿਸ ਦੀ ਲੋੜ ਹੈ। ਜੇਕਰ ਕਾਂਗਰਸ ਨੂੰ ਟਵੀਟ ‘ਤੇ ਕੋਈ ਇਤਰਾਜ਼ ਹੁੰਦਾ ਤਾਂ ਰਾਹੁਲ ਗਾਂਧੀ ‘ਤੇ ਅਦਾਲਤ ‘ਚ ਮਾਣਹਾਨੀ ਦਾ ਕੇਸ ਦਰਜ ਕਰ ਸਕਦੇ ਸਨ। ਕਾਂਗਰਸ ਉਨ੍ਹਾਂ ਨੂੰ ਡਰਾਉਣ ਅਤੇ ਚੁੱਪ ਕਰਵਾਉਣ ਲਈ ਅਜਿਹਾ ਕਰ ਰਹੀ ਹੈ।
ਦੱਸ ਦਈਏ ਕਿ ਅਮਿਤ ਮਾਲਵੀਆ ਨੇ 17 ਜੂਨ ਨੂੰ ਆਪਣੇ ਟਵਿੱਟਰ ‘ਤੇ ਇਕ ਵੀਡੀਓ ਸ਼ੇਅਰ ਕੀਤੀ ਸੀ। ਇਸ ਦੇ ਨਾਲ ਕੈਪਸ਼ਨ ਲਿਖਿਆ- ਰਾਹੁਲ ਗਾਂਧੀ ਖ਼ਤਰਨਾਕ ਹਨ ਅਤੇ ਖ਼ਤਰਨਾਕ ਖੇਡ ਖੇਡ ਰਹੇ ਹਨ, ਅਮਿਤ ਦੁਆਰਾ ਸ਼ੇਅਰ ਕੀਤੇ ਵੀਡੀਓ ਵਿੱਚ ਇਹ ਦਿਖਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਕਿ ਰਾਹੁਲ ਗਾਂਧੀ ਵਿਦੇਸ਼ਾਂ ਵਿੱਚ ਪੀਐਮ ਮੋਦੀ ਅਤੇ ਭਾਰਤ ਨੂੰ ਬਦਨਾਮ ਕਰਨ ਵਿੱਚ ਕੋਈ ਕਸਰ ਨਹੀਂ ਛੱਡ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...