June 28, 2026, 12:25 pm
----------- Advertisement -----------
HomePunjabbusiness24 ਕਰੋੜ ਦਾ ਪ੍ਰੋਜੈਕਟ ਨਾਲ ਜੰਡਿਆਲਾ ਵਿੱਚ ਹੋਵੇਗਾ ਸੀਵਰੇਜ ਦਾ ਵਿਸਥਾਰ: ਹਰਭਜਨ...

24 ਕਰੋੜ ਦਾ ਪ੍ਰੋਜੈਕਟ ਨਾਲ ਜੰਡਿਆਲਾ ਵਿੱਚ ਹੋਵੇਗਾ ਸੀਵਰੇਜ ਦਾ ਵਿਸਥਾਰ: ਹਰਭਜਨ ਸਿੰਘ ਈ.ਟੀ.ਓ

Published on

----------- Advertisement -----------

ਅੰਮ੍ਰਿਤਸਰ, 28 ਜੂਨ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਬਿਹਤਰੀਨ ਸਹੂਲਤਾਂ ਪ੍ਰਦਾਨ ਕਰਨ ਲਈ ਕਈ ਪਹਿਲਕਦਮੀਆਂ ਕੀਤੀਆਂ ਹਨ ਅਤੇ ਇਨ੍ਹਾਂ ਪਹਿਲਕਦਮੀਆਂ ਤਹਿਤ ਜੰਡਿਆਲਾ ਵਿੱਚ ਸੀਵਰੇਜ ਸਕੀਮ ਦੇ ਵਾਧੇ ਅਤੇ ਵਿਸਥਾਰ ਲਈ 29 ਕਰੋੜ ਰੁਪਏ ਦਾ ਪ੍ਰੋਜੈਕਟ ਉਲੀਕਿਆ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ 6 ਐਮ.ਐਲ.ਡੀ ਦਾ ਸੀਵਰੇਜ ਟ੍ਰੀਟਮੈਂਟ ਪਲਾਂਟ ਅਤੇ 17 ਐਮ.ਐਲ.ਡੀ ਦਾ ਇੱਕ ਮੁੱਖ ਪੰਪਿੰਗ ਸਟੇਸ਼ਨ ਸਥਾਪਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਇੱਕ ਕਿਲੋਮੀਟਰ ਲੰਬੀ 900 ਐਮਐਮ ਸੀਵਰੇਜ ਲਾਈਨ ਵੀ ਵਿਛਾਈ ਜਾਵੇਗੀ।

ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਾਤਾਵਰਨ ਖਾਸ ਕਰਕੇ ਪਾਣੀ ਦੀ ਸੰਭਾਲ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਨਾਲ ਨਾ ਸਿਰਫ਼ ਜੰਡਿਆਲਾ ਦੇ ਸੀਵਰੇਜ ਵਿੱਚ ਸੁਧਾਰ ਹੋਵੇਗਾ ਸਗੋਂ ਪ੍ਰਦੂਸ਼ਣ ਨੂੰ ਨਿਯੰਤਰਨ ਕਰਨ ਲਈ ਸੀਵਰੇਜ ਦੇ ਪਾਣੀ ਦੀ ਸਫਾਈ ਨੂੰ ਵੀ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਐਸ.ਟੀ.ਪੀ. ਦੁਆਰਾ ਸਾਫ ਕੀਤੇ ਪਾਣੀ ਨੂੰ ਅੱਗੇ ਸਿੰਚਾਈ ਆਦਿ ਦੇ ਮੰਤਵ ਲਈ ਵਰਤਿਆ ਜਾਵੇਗਾ।

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਜੰਡਿਆਲਾ ਸ਼ਹਿਰ ਦੇ ਬਾਕੀ ਹਿੱਸਿਆਂ ਵਿੱਚ ਵੀ ਸੀਵਰੇਜ ਪਾਉਣ ਲਈ ਪ੍ਰਾਜੈਕਟ ਉਲੀਕਣ ਦੇ ਨਿਰਦੇਸ਼ ਦਿੱਤੇ ਤਾਂ ਜੋ ਇਸ ਸਬੰਧੀ ਲੋੜੀਂਦੀ ਕਾਰਵਾਈ ਜਲਦੀ ਸ਼ੁਰੂ ਕੀਤੀ ਜਾ ਸਕੇ। ਇਸ ਮੀਟਿੰਗ ਵਿੱਚ ਐਕਸੀਅਨ ਹਰਪ੍ਰੀਤ ਸਿੰਘ, ਐਸ.ਡੀ.ਓ ਸੰਦੀਪ ਸਿੰਘ ਅਤੇ ਜੇਈ ਕੁਲਬੀਰ ਸਿੰਘ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...