July 1, 2026, 10:45 am
----------- Advertisement -----------
HomeNewsLatest Newsਸਪੈਸ਼ਲ ਓਲੰਪਿਕਸ 'ਚ ਪੰਜਾਬ ਦੇ ਚਮਕੇ ਖਿਡਾਰੀ, 7 ਖਿਡਾਰੀਆਂ ਨੇ ਜਿੱਤੇ ਤਿੰਨ...

ਸਪੈਸ਼ਲ ਓਲੰਪਿਕਸ ‘ਚ ਪੰਜਾਬ ਦੇ ਚਮਕੇ ਖਿਡਾਰੀ, 7 ਖਿਡਾਰੀਆਂ ਨੇ ਜਿੱਤੇ ਤਿੰਨ ਸੋਨੇ, ਇਕ ਚਾਂਦੀ ਤੇ ਚਾਰ ਕਾਂਸੀ ਦੇ ਤਮਗ਼ੇ

Published on

----------- Advertisement -----------

ਚੰਡੀਗੜ੍ਹ, 28 ਜੂਨ : ਬਰਲਿਨ ਵਿਖੇ ਹਾਲ ਹੀ ਵਿੱਚ ਸੰਪੰਨ ਹੋਈਆਂ ਸਪੈਸ਼ਲ ਓਲੰਪਿਕਸ ਵਰਲਡ ਸਮਰ ਗੇਮਜ਼- 2023 ਵਿੱਚ ਭਾਰਤੀ ਖਿਡਾਰੀਆਂ ਦੇ ਬਿਹਤਰੀਨ ਪ੍ਰਦਰਸ਼ਨ ਵਿੱਚ ਪੰਜਾਬ ਦੇ ਖਿਡਾਰੀਆਂ ਦਾ ਵੀ ਅਹਿਮ ਯੋਗਦਾਨ ਰਿਹਾ। ਪੰਜਾਬ ਦੇ ਸੱਤ ਖਿਡਾਰੀਆਂ ਨੇ ਵੱਖ-ਵੱਖ ਈਵੈਂਟਾਂ ਵਿੱਚ ਤਿੰਨ ਸੋਨੇ, ਇਕ ਚਾਂਦੀ ਤੇ ਚਾਰ ਕਾਂਸੀ ਦੇ ਤਮਗ਼ੇ ਜਿੱਤੇ।

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜੇਤੂ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਸਪੈਸ਼ਲ ਓਲੰਪਿਕਸ ਵਿੱਚ ਪੰਜਾਬ ਦੇ ਖਿਡਾਰੀਆਂ ਨੇ ਚੰਗਾ ਪ੍ਰਦਰਸ਼ਨ ਕਰਕੇ ਦੇਸ਼ ਦਾ ਨਾਮ ਚਮਕਾਇਆ। ਉਨ੍ਹਾਂ ਕਿਹਾ ਕਿ ਹੋਰ ਵੀ ਵੱਡੀ ਗੱਲ ਹੈ ਕਿ ਵਿਸ਼ੇਸ਼ ਲੋੜਾਂ ਵਾਲੇ ਬੱਚੇ (ਸਪੈਸ਼ਲ ਖਿਡਾਰੀ) ਅਨੇਕਾਂ ਦੁਸ਼ਵਾਰੀਆਂ ਤੇ ਔਕੜਾਂ ਦੇ ਬਾਵਜੂਦ ਆਪਣੀ ਸਖ਼ਤ ਮਿਹਨਤ ਤੇ ਲਗਨ ਨਾਲ ਖੇਡਾਂ ਵਿਚ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈ ਰਹੇ ਹਨ ਅਤੇ ਦੇਸ਼ ਲਈ ਤਮਗ਼ੇ ਜਿੱਤ ਰਹੇ ਹਨ।

ਖੇਡ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਉੱਤੇ ਖੇਡ ਵਿਭਾਗ ਵੱਲੋਂ ਬਣਾਈ ਜਾ ਰਹੀ ਨਵੀਂ ਖੇਡ ਨੀਤੀ ਵਿੱਚ ਪੈਰਾ ਸਪੋਰਟਸ ਦੇ ਨਾਲ ਸਪੈਸ਼ਲ ਓਲੰਪਿਕਸ/ਡੈਫ ਤੇ ਬਲਾਈੰਡ ਗੇਮਜ਼ ਦੇ ਖਿਡਾਰੀਆਂ ਨੂੰ ਵਿਸ਼ੇਸ਼ ਤਰਜੀਹ ਦੇ ਰਹੀ ਹੈ। ਉਨ੍ਹਾਂ ਇਸ ਮਾਣਮੱਤੀ ਪ੍ਰਾਪਤੀ ਦਾ ਸਿਹਰਾ ਖਿਡਾਰੀਆਂ ਦੇ ਨਾਲ ਉਨ੍ਹਾਂ ਦੇ ਮਾਪਿਆਂ ਤੇ ਕੋਚਿੰਗ ਸਟਾਫ ਸਿਰ ਬੰਨ੍ਹਦਿਆਂ ਸਪੈਸ਼ਲ ਓਲੰਪਿਕਸ ਪੰਜਾਬ ਸਲਾਹਕਾਰ ਡਾ.ਪਰਮਜੀਤ ਸਚਦੇਵਾ ਦੀ ਅਗਵਾਈ ਵਿੱਚ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਵੀ ਸਰਾਹਨਾ ਕੀਤੀ।

ਮੀਤ ਹੇਅਰ ਨੇ ਅੱਗੇ ਦੱਸਿਆ ਕਿ ਪੰਜਾਬ ਦੇ ਖਿਡਾਰੀਆਂ ਵੱਲੋਂ ਜਿੱਤੇ ਤਮਗ਼ਿਆਂ ਵਿੱਚ ਰੋਲਰ ਸਕੇਟਿੰਗ ਵਿੱਚ ਐਮ.ਡੀ. ਨਿਸਾਰ ਨੇ ਸੋਨੇ ਦਾ ਤਮਗ਼ਾ, ਰੇਨੂੰ ਨੇ ਦੋ ਕਾਂਸੀ ਦੇ ਤਮਗ਼ੇ ਅਤੇ ਸੀਤਾ ਨੇ ਇਕ ਕਾਂਸੀ ਦਾ ਤਮਗ਼ਾ ਜਿੱਤਿਆ। ਰਵਾਇਤੀ ਫ਼ੁਟਬਾਲ ਵਿੱਚ ਜਤਿੰਦਰ ਸਿੰਘ ਤੇ ਹਰਜੀਤ ਸਿੰਘ ਨੇ ਸੋਨੇ ਦਾ ਤਮਗ਼ਾ, ਬਾਸਕਟਬਾਲ ਵਿੱਚ ਪ੍ਰਿਆ ਦੇਵੀ ਨੇ ਚਾਂਦੀ ਦਾ ਤਮਗ਼ਾ ਅਤੇ ਯੂਨੀਫਾਈਡ ਫ਼ੁਟਬਾਲ ਵਿੱਚ ਜੋਤੀ ਕੌਰ ਨੇ ਕਾਂਸੀ ਦਾ ਤਮਗ਼ਾ ਜਿੱਤਿਆ। ਭਾਰਤ ਦੇ ਖੇਡ ਦਲ ਵਿੱਚ ਪੰਜਾਬ ਦੇ 9 ਮੈਂਬਰ ਸ਼ਾਮਲ ਸਨ ਜਿਨ੍ਹਾਂ ਵਿੱਚ 7 ਸਪੈਸ਼ਲ ਖਿਡਾਰੀ, ਇਕ ਯੂਨੀਫਾਈਡ ਪਾਰਟਨਰ ਤੇ ਇਕ ਕੋਚ ਸ਼ਾਮਲ ਸੀ। ਇਨ੍ਹਾਂ ਵਿੱਚੋਂ ਸੱਤ ਖਿਡਾਰੀਆਂ ਨੇ ਰੋਲਰ ਸਕੇਟਿੰਗ, ਯੂਨੀਫਾਈਡ ਤੇ ਰਵਾਇਤੀ ਫ਼ੁਟਬਾਲ ਅਤੇ ਬਾਸਕਟਬਾਲ ਵਿੱਚ ਤਿੰਨ ਸੋਨੇ, ਇਕ ਚਾਂਦੀ ਤੇ ਚਾਰ ਕਾਂਸੀ ਦੇ ਤਮਗ਼ੇ ਜਿੱਤੇ।ਇਸ ਤੋਂ ਇਲਾਵਾ ਹਿੱਸਾ ਲੈਣ ਵਾਲਿਆਂ ਵਿੱਚ ਪੰਜਾਬ ਦੇ ਦੋ ਖਿਡਾਰੀ ਨਵਪ੍ਰੀਤ ਸਿੰਘ ਤੇ ਅੰਜਨਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਤੇਜ਼ ਵਿਕਾਸ ਤੋਂ ਘਬਰਾਏ ਵਿਰੋਧੀ ਮੈਨੂੰ ਰੋਕਣ ਲਈ ਸਾਜ਼ਿਸ਼ਾਂ ਘੜ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਰਨਾਲਾ; 30 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਔਰਤਾਂ ਲਈ...

ਮੰਡੀ ਗੋਬਿੰਦਗੜ੍ਹ ‘ਚ ਫੈਲੀ ਸਨਸਨੀ! ਦੀਵਾਨ ਬੈੱਡ ‘ਚ ਲੁਕਾ ਕੇ ਲਿਜਾਈ ਜਾ ਰਹੀ ਸੀ ਮਹਿਲਾ ਦੀ ਦੇਹ

ਮੰਡੀ ਗੋਬਿੰਦਗੜ੍ਹ ਦੀ ਗਊਸ਼ਾਲਾ ਰੋਡ ‘ਤੇ ਸੋਮਵਾਰ ਦੇਰ ਰਾਤ ਨੂੰ ਉਸ ਵੇਲੇ ਸਨਸਨੀ ਫੈਲ...

PU ਚੰਡੀਗੜ੍ਹ ‘ਚ ਬੁੱਧਵਾਰ ਰਹੇਗਾ ਵਾਹਨ-ਮੁਕਤ ਦਿਵਸ, ਮੁਫ਼ਤ ਸ਼ਟਲ ਬੱਸਾਂ ਤੇ ਈ-ਰਿਕਸ਼ਾ ਤੋਂ ਮਿਲੇਗੀ ਸੁਵਿਧਾ

ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਕੈਂਪਸ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਅਤੇ ਈਂਧਨ ਬਚਾਉਣ ਲਈ ਪ੍ਰਸ਼ਾਸਨ...

220 ਫੁੱਟ ਡੂੰਘੇ ਬੋਰਵੈੱਲ ’ਚ ਡਿੱਗਿਆ ਬੱਚਾ, NDRF ਤੇ ਫ਼ੌਜ ਦੇ ਜਵਾਨਾਂ ਵੱਲੋਂ ਰਾਹਤ ਤੇ ਬਚਾਅ ਕਾਰਜ ਜਾਰੀ

ਹਰਿਆਣਾ ਦੇ ਅੰਬਾਲਾ ਸ਼ਹਿਰ ਦੇ ਨੇੜੇ ਧਨੌੜਾ ਪਿੰਡ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ...

ਪਾਕਿਸਤਾਨ ਵਿੱਚ 125 ਸਾਲ ਪੁਰਾਣਾ ਗੁਰਦੁਆਰਾ ਢਾਹਿਆ, ਗੁੰਬਦ ਢਾਹੁਣ ਮਗਰੋਂ ਸਿੱਖ ਵਿੱਚ ਭਾਰ ਰੋਸ

ਪਾਕਿਸਤਾਨ ਦੇ ਪੰਜਾਬ ਵਿੱਚ ਗੁਰਦੁਆਰਿਆਂ ਨੂੰ ਢਾਹੁਣ ਦਾ ਸਿਲਸਿਲਾ ਬੇਰੋਕ ਜਾਰੀ ਹੈ। ਪਿਛਲੇ ਸ਼ੁੱਕਰਵਾਰ...

ਯੂਰਪ ’ਚ ਤੋੜਿਆ ਗਰਮੀ ਨੇ ਰਿਕਾਰਡ-ਫਰਾਂਸ ’ਚ 1300 ਮੌਤਾਂ

ਯੂਰਪ ਇਸ ਸਮੇਂ ਰਿਕਾਰਡ ਤੋੜ ਗਰਮੀ ਦੀ ਮਾਰ ਝੱਲ ਰਿਹਾ ਹੈ। ਦੱਖਣ-ਪੱਛਮੀ ਯੂਰਪ ਤੋਂ...