September 13, 2026, 11:23 am
----------- Advertisement -----------
HomeNewsLatest Newsਮੈਕਸੀਕੋ 'ਚ ਗਰਮੀ ਦਾ ਕਹਿਰ: ਕਈ ਥਾਵਾਂ 'ਤੇ ਤਾਪਮਾਨ 50 ਡਿਗਰੀ ਸੈਲਸੀਅਸ...

ਮੈਕਸੀਕੋ ‘ਚ ਗਰਮੀ ਦਾ ਕਹਿਰ: ਕਈ ਥਾਵਾਂ ‘ਤੇ ਤਾਪਮਾਨ 50 ਡਿਗਰੀ ਸੈਲਸੀਅਸ ਤੱਕ ਪਹੁੰਚਿਆ

Published on

----------- Advertisement -----------

ਪੂਰੀ ਦੁਨੀਆ ਜਲਵਾਯੂ ਪਰਿਵਰਤਨ ਕਾਰਨ ਵਧਦੇ ਤਾਪਮਾਨ ਦਾ ਸਾਹਮਣਾ ਕਰ ਰਹੀ ਹੈ। ਗਰਮੀ ਦਾ ਕਹਿਰ ਇਸ ਸਮੇਂ ਮੈਕਸੀਕੋ ਵਿੱਚ ਸਭ ਤੋਂ ਵੱਧ ਦੇਖਿਆ ਜਾ ਸਕਦਾ ਹੈ। ਇੱਥੇ ਕੁਝ ਹਿੱਸਿਆਂ ਵਿੱਚ ਤਾਪਮਾਨ 50 ਡਿਗਰੀ ਸੈਲਸੀਅਸ ਦੇ ਨੇੜੇ ਪਹੁੰਚ ਗਿਆ ਹੈ। ਸਿਹਤ ਮੰਤਰਾਲੇ ਮੁਤਾਬਕ ਪਿਛਲੇ ਦੋ ਹਫ਼ਤਿਆਂ ਵਿੱਚ ਘੱਟੋ-ਘੱਟ 100 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮੰਤਰਾਲੇ ਦੀ ਇੱਕ ਰਿਪੋਰਟ ਦੇ ਅਨੁਸਾਰ, ਦੋ ਤਿਹਾਈ ਤੋਂ ਵੱਧ ਮੌਤਾਂ 18-24 ਜੂਨ ਦੇ ਵਿਚਕਾਰ ਹੋਈਆਂ, ਜਦੋਂ ਕਿ ਬਾਕੀ ਪਿਛਲੇ ਹਫ਼ਤੇ ਹੋਈਆਂ।
ਦੱਸਿਆ ਜਾ ਰਿਹਾ ਹੈ ਕਿ ਮੈਕਸੀਕੋ ਵਿੱਚ ਸਭ ਤੋਂ ਵੱਧ ਮੌਤਾਂ ਲੂ ਕਾਰਨ ਹੋਈਆਂ ਹਨ। ਇਸ ਦੇ ਨਾਲ ਹੀ ਡੀਹਾਈਡ੍ਰੇਸ਼ਨ ਵੀ ਉਨ੍ਹਾਂ ਵਿਚੋਂ ਕੁਝ ਦੀ ਮੌਤ ਦਾ ਕਾਰਨ ਸੀ। ਦੱਸ ਦਈਏ ਕਿ 64 ਫੀਸਦੀ ਮੌਤਾਂ ਟੈਕਸਾਸ ਦੀ ਸਰਹੱਦ ਨਾਲ ਲੱਗਦੇ ਉੱਤਰੀ ਰਾਜ ਨਿਊਵੋ ਲਿਓਨ ‘ਚ ਹੋਈਆਂ ਹਨ। ਬਾਕੀ ਬਚੇ ਲੋਕ ਖਾੜੀ ਤੱਟ ‘ਤੇ ਗੁਆਂਢੀ ਤਾਮਉਲੀਪਾਸ ਅਤੇ ਵੇਰਾਕਰੂਜ਼ ਦੇ ਵਸਨੀਕ ਸਨ। ਇਸ ਤੋਂ ਇਲਾਵਾ ਮੈਕਸੀਕੋ ਦੀ ਅੱਤ ਦੀ ਗਰਮੀ ਕਾਰਨ ਬਿਜਲੀ ਦੀ ਮੰਗ ਵੀ ਰਿਕਾਰਡ ਹੋ ਗਈ ਹੈ। ਇਸ ਕਾਰਨ ਅਧਿਕਾਰੀਆਂ ਨੂੰ ਕਈ ਥਾਵਾਂ ਤੋਂ ਬਿਜਲੀ ਦਾ ਕੁਨੈਕਸ਼ਨ ਕੱਟਣਾ ਪਿਆ, ਜਿਸ ਕਾਰਨ ਲੋਕਾਂ ਦੀਆਂ ਮੁਸ਼ਕਲਾਂ ਵਧ ਗਈਆਂ। ਕੜਾਕੇ ਦੀ ਗਰਮੀ ਕਾਰਨ ਲੋਕ ਬੇਵੱਸ ਨਜ਼ਰ ਆਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...