June 1, 2026, 5:48 pm
----------- Advertisement -----------
HomeNewsLatest Newsਸੂਬਾ ਸਰਕਾਰ ਨੇ ਪ੍ਰਾਈਵੇਟ ਥਰਮਲ ਪਲਾਂਟ ਖਰੀਦਣ ਲਈ ਤਿਆਰੀ ਵਿੱਢੀ: ਮੁੱਖ ਮੰਤਰੀ...

ਸੂਬਾ ਸਰਕਾਰ ਨੇ ਪ੍ਰਾਈਵੇਟ ਥਰਮਲ ਪਲਾਂਟ ਖਰੀਦਣ ਲਈ ਤਿਆਰੀ ਵਿੱਢੀ: ਮੁੱਖ ਮੰਤਰੀ ਮਾਨ

Published on

----------- Advertisement -----------

ਚੰਡੀਗੜ੍ਹ, 1 ਜੁਲਾਈ : ਪੈਸੇ ਹਾਸਲ ਕਰਨ ਲਈ ਪਿਛਲੀਆਂ ਸਰਕਾਰਾਂ ਦੇ ਸਰਕਾਰੀ ਜਾਇਦਾਦਾਂ ਵੇਚਣ ਦੇ ਰੁਝਾਨ ਦੇ ਉਲਟ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕੋਲਾ ਆਧਾਰਤ ਬਿਜਲੀ ਉਤਪਾਦਨ ਨੂੰ ਵਧਾਉਣ ਲਈ ਸੂਬੇ ਵਿੱਚ ਇਕ ਪ੍ਰਾਈਵੇਟ ਥਰਮਲ ਪਲਾਂਟ ਖਰੀਦਣ ਲਈ ਤਿਆਰੀ ਸ਼ੁਰੂ ਕਰ ਦਿੱਤੀ ਹੈ।

ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪ੍ਰਾਈਵੇਟ ਪਲਾਂਟ ਖਰੀਦਣ ਲਈ ਬੋਲੀ ਲਗਾ ਦਿੱਤੀ ਹੈ ਅਤੇ ਜਲਦੀ ਹੀ ਇਹ ਪ੍ਰਕਿਰਿਆ ਮੁਕੰਮਲ ਕਰ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ਦੇ ਬਿਜਲੀ ਉਤਪਾਦਨ ਨੂੰ ਵਧਾ ਕੇ ਵਾਧੂ ਬਿਜਲੀ ਪੈਦਾ ਕਰਨ ਵਿੱਚ ਮਦਦ ਮਿਲੇਗੀ। ਭਗਵੰਤ ਮਾਨ ਨੇ ਕਿਹਾ ਕਿ ਇਸ ਵੇਲੇ ਲਹਿਰਾ ਮੁਹੱਬਤ ਅਤੇ ਰੋਪੜ ਵਿਖੇ ਸਰਕਾਰੀ ਮਾਲਕੀ ਵਾਲੇ ਥਰਮਲ ਪਲਾਂਟ 1760 ਮੈਗਾਵਾਟ ਬਿਜਲੀ ਪੈਦਾ ਕਰ ਰਹੇ ਹਨ, ਜਦਕਿ ਇਸ ਪਾਵਰ ਪਲਾਂਟ ਦੀ ਖਰੀਦ ਨਾਲ ਇਸ ਪੈਦਾਵਾਰ ਵਿੱਚ 540 ਮੈਗਾਵਾਟ ਦਾ ਹੋਰ ਵਾਧਾ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਪਛਵਾੜਾ ਕੋਲਾ ਖਾਣ ਤੋਂ ਕੋਲੇ ਦੀ ਸਪਲਾਈ ਮੁੜ ਸ਼ੁਰੂ ਹੋਣ ਨਾਲ ਸੂਬੇ ਕੋਲ ਵਾਧੂ ਕੋਲਾ ਹੈ, ਜਿਸ ਦੀ ਵਰਤੋਂ ਇਨ੍ਹਾਂ ਥਰਮਲ ਪਲਾਂਟਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਲਈ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਸਰਕਾਰ ਨੇ ਪ੍ਰਾਈਵੇਟ ਥਰਮਲ ਪਾਵਰ ਪਲਾਂਟ ਖਰੀਦਣ ਲਈ ਬੋਲੀ ਲਾਈ ਹੈ, ਜਦੋਂ ਕਿ ਪਿਛਲੀਆਂ ਸਰਕਾਰਾਂ ਨੇ ਸਰਕਾਰੀ ਜਾਇਦਾਦਾਂ ਵੇਚੀਆਂ ਸਨ। ਭਗਵੰਤ ਮਾਨ ਨੇ ਕਿਹਾ ਕਿ ਪਹਿਲੀ ਵਾਰ ਸੂਬਾ ਸਰਕਾਰ ਨੇ ਪ੍ਰਾਈਵੇਟ ਪਲਾਂਟ ਖਰੀਦਣ ਲਈ ਉਲਟਾ ਰੁਝਾਨ ਸ਼ੁਰੂ ਕੀਤਾ ਹੈ, ਜੋ ਲਾਮਿਸਾਲ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਕੋਲ ਕੋਲੇ ਦੀ ਲੋੜੀਂਦੀ ਸਪਲਾਈ ਅਤੇ ਭੰਡਾਰ ਹੈ, ਜਿਸ ਰਾਹੀਂ ਇਨ੍ਹਾਂ ਪਲਾਂਟਾਂ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਚਲਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਵੀ ਸਾਰੇ ਸੈਕਟਰਾਂ ਨੂੰ ਨਿਰਵਿਘਨ ਅਤੇ ਨਿਯਮਤ ਬਿਜਲੀ ਸਪਲਾਈ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਸਬੰਧੀ ਪਹਿਲਾਂ ਹੀ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ ਅਤੇ ਸੂਬੇ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...

CM ਭਗਵੰਤ ਮਾਨ ਤੈਅ ਕਰਨਗੇ ਨਗਰ ਨਿਗਮ ਤੇ ਕੌਂਸਲਾਂ ਦੇ ਪ੍ਰਧਾਨਾਂ ਦੇ ਨਾਂਅ, ‘ਆਪ’ ਦੀ ਕੋਰ ਕਮੇਟੀ ‘ਚ ਹੋਇਆ ਫ਼ੈਸਲਾ

ਨਿਗਮ, ਕੌਂਸਲ ਚੋਣਾਂ ਨੂੰ ਲੈ ਕੇ AAP ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਪੰਜਾਬ...

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਚੰਡੀਗੜ੍ਹ, 31 ਮਈ 2026:ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ...

ਭਗਵੰਤ ਮਾਨ ਸਰਕਾਰ ਪੇਂਡੂ ਪੰਜਾਬ ਦੀ ਬਦਲ ਰਹੀ ਨੁਹਾਰ, 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...

ਮਜੀਠੀਆ ਦੀ ਅੰਮ੍ਰਿਤਸਰ ਸਥਿਤ ਕੋਠੀ ਵਿਖੇ ਪੁਲਿਸ ਵਲੋਂ ਛਾਪੇਮਾਰੀ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਤੋਂ...

ਜੈਸਲਮੇਰ-ਜੈਪੁਰ ‘ਚ ਰੇਤਲੇ ਤੂਫ਼ਾਨ ਦੀ ਚੇਤਾਵਨੀ, ਮੀਂਹ ਨੇ 7 ਰਾਜਾਂ ਵਿਚ ਘਟਾਈ ਗਰਮੀ

ਮੀਂਹ ਤੇ ਤੂਫ਼ਾਨ ਕਾਰਨ ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਦਿੱਲੀ, ਹਰਿਆਣਾ, ਚੰਡੀਗੜ੍ਹ, ਛੱਤੀਸਗੜ੍ਹ, ਬਿਹਾਰ ਅਤੇ...

‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਜੇਲ੍ਹ ਤੋਂ ਆਏ ਬਾਹਰ

 ਵਿਧਾਨ ਸਭਾ ਹਲਕਾ ਸਨੌਰ (ਪਟਿਆਲਾ) ਤੋਂ 'ਆਪ' ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਹਾਈਕੋਰਟ ਤੋਂ ਜ਼ਮਾਨਤ...

PM ਨਰਿੰਦਰ ਮੋਦੀ ਨੇ ‘ਮਨ ਕੀ ਬਾਤ’ ਪ੍ਰੋਗਰਾਮ ‘ਚ ਦੌੜਾਕ ਗੁਰਿੰਦਰਵੀਰ ਸਿੰਘ ਨਾਲ ਕੀਤੀ ਗੱਲ ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਦੌੜਾਕ ਗੁਰਿੰਦਰਵੀਰ ਸਿੰਘ ਨੂੰ 100 ਮੀਟਰ ਦੌੜ ਵਿੱਚ...