November 17, 2026, 4:45 am
----------- Advertisement -----------
HomeNewsBreaking Newsਚੰਡੀਗੜ੍ਹ ਉੱਪਰ ਦਾਅਵੇ ਨੂੰ ਲੈ ਕੇ ਸਿਆਸੀ ਝਗੜਾ: ਹਿਮਾਚਲ ਨੇ ਕਮੇਟੀ ਸਬ...

ਚੰਡੀਗੜ੍ਹ ਉੱਪਰ ਦਾਅਵੇ ਨੂੰ ਲੈ ਕੇ ਸਿਆਸੀ ਝਗੜਾ: ਹਿਮਾਚਲ ਨੇ ਕਮੇਟੀ ਸਬ ਬਣਾਈ, ਪੰਜਾਬ ਨੇ ਕਿਹਾ- ਬੇਹੂਦਾ ਮੰਗ ਬਰਦਾਸ਼ਤ ਨਹੀਂ

Published on

----------- Advertisement -----------
  • ਹਿਮਾਚਲ ਦੀ ਕਾਂਗਰਸ ਸਰਕਾਰ ਵੱਲੋਂ ਚੰਡੀਗੜ੍ਹ ਉੱਪਰ ਦਾਅਵੇ ਦੀਆਂ ਗੱਲਾਂ ਨੂੰ ਸਿਰੇ ਤੋਂ ਖਾਰਿਜ ਕਰਦੀ ਹੈ ਮਾਨ ਸਰਕਾਰ- ਮਲਵਿੰਦਰ ਕੰਗ
  • ਕਾਂਗਰਸ ਅਤੇ ਭਾਜਪਾ ਨੇ ਹਮੇਸ਼ਾ ਪੰਜਾਬ ਨਾਲ ਧੋਖਾ ਕੀਤਾ
  • ਪਰ ਆਮ ਆਦਮੀ ਪਾਰਟੀ ਸੂਬੇ ਦੇ ਹੱਕਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਸਮਰੱਥ- ਕੰਗ

ਚੰਡੀਗੜ੍ਹ, 2 ਜੁਲਾਈ 2023 – ਹਿਮਾਚਲ ਪ੍ਰਦੇਸ਼ ਨੇ ਵੀ ਚੰਡੀਗੜ੍ਹ ‘ਤੇ ਹਿੱਸੇਦਾਰੀ ਦਾ ਦਾਅਵਾ ਕਰਕੇ ਪੰਜਾਬ ਦਾ ਸਿਆਸੀ ਤਾਪਮਾਨ ਵਧਾ ਦਿੱਤਾ ਹੈ। ਚੰਡੀਗੜ੍ਹ ਦੀ ਜ਼ਮੀਨ ਵਿੱਚ 7.19% ਹਿੱਸੇਦਾਰੀ ਦਾ ਦਾਅਵਾ ਕਰਦੇ ਹੋਏ, ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਤੋਂ ਰਾਇਲਟੀ ਲੈਣ ਲਈ ਇੱਕ ਕੈਬਨਿਟ ਸਬ-ਕਮੇਟੀ ਦਾ ਗਠਨ ਕੀਤਾ ਹੈ।

ਪੰਜਾਬ ਸਰਕਾਰ ਨੇ ਇਸ ਨੂੰ ਸਿਆਸੀ ਸਾਜ਼ਿਸ਼ ਕਰਾਰ ਦਿੰਦਿਆਂ ਕਿਹਾ ਕਿ ਅਜਿਹੀ ਬੇਤੁਕੀ ਮੰਗ ਪੂਰੀ ਨਹੀਂ ਹੋਣ ਦਿੱਤੀ ਜਾਵੇਗੀ। ਪੰਜਾਬ ਸਰਕਾਰ ਹਿਮਾਚਲ ਪ੍ਰਦੇਸ਼ ਸਰਕਾਰ ਦੇ ਦਾਅਵੇ ਵਿਰੁੱਧ ਕਾਨੂੰਨੀ ਰਾਏ ਲੈ ਰਹੀ ਹੈ। ਕਾਰਨ ਇਹ ਹੈ ਕਿ ਜਿਸ ਸਮੇਂ ਬੀ.ਬੀ.ਐਮ.ਬੀ. ਦੇ ਪ੍ਰੋਜੈਕਟ ਲਗਾਏ ਗਏ ਸਨ, ਉਸ ਸਮੇਂ ਰਾਇਲਟੀ ਦਾ ਕੋਈ ਪ੍ਰਬੰਧ ਨਹੀਂ ਸੀ।

ਹਿਮਾਚਲ ਦੀ ਕਾਂਗਰਸ ਸਰਕਾਰ ਦਾ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਉੱਤੇ ਦਾਅਵਾ ਬੇਤੁਕਾ ਅਤੇ ਸਾਜ਼ਿਸ਼ ਭਰਿਆ ਹੈ। ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਮਾਨ ਸਰਕਾਰ ਇਸ ਅਖੌਤੀ ਦਾਅਵੇ ਨੂੰ ਸਿਰੇ ਤੋਂ ਖਾਰਜ ਕਰਦੀ ਹੈ। ਅਸੀਂ ਪੰਜਾਬ ਦੇ ਹੱਕਾਂ ‘ਤੇ ਕਿਸੇ ਵੱਲੋਂ ਵੀ ਡਾਕਾ ਮਾਰਨ ਦੀ ਕੋਈ ਵੀ ਹਰਕਤ ਬਰਦਾਸ਼ਤ ਨਹੀਂ ਕਰਾਂਗੇ।

ਆਮ ਆਦਮੀ ਪਾਰਟੀ ਚੰਡੀਗੜ੍ਹ ਦੇ ਪਾਰਟੀ ਦਫ਼ਤਰ ਤੋਂ ਜਾਰੀ ਆਪਣੇ ਇੱਕ ਬਿਆਨ ਵਿੱਚ ‘ਆਪ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਹਿਮਾਚਲ ਦੀ ਕਾਂਗਰਸ ਸਰਕਾਰ ਵੱਲੋਂ ਚੰਡੀਗੜ੍ਹ ਉੱਪਰ ਜਤਾਏ ਜਾ ਰਹੇ ਦਾਅਵੇ ਨੂੰ ਸਿਰੇ ਤੋਂ ਖਾਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਵਸਾਏ ਚੰਡੀਗੜ੍ਹ ਉੱਤੇ ਸਿਰਫ਼ ਪੰਜਾਬ ਦਾ ਹੱਕ ਹੈ, ਪਰ ਅਫ਼ਸੋਸ ਕਿ ਵੀਹਵੀਂ ਸਦੀ ਦੇ ਸੱਠਵਿਆਂ ਦੌਰਾਨ ਜਿੱਥੇ ਵੇਲੇ ਦੀ ਕੇਂਦਰੀ ਕਾਂਗਰਸ ਸਰਕਾਰ ਨੇ ਪੰਜਾਬ ਦੇ ਟੋਟੇ ਕੀਤੇ, ਉੱਥੇ ਚੰਡੀਗੜ੍ਹ ‘ਤੇ ਹਰਿਆਣਾ ਦਾ ਹੱਕ ਪੱਕਾ ਕਰ ਪੰਜਾਬ ਨਾਲ ਧੋਖਾ ਵੀ ਕੀਤਾ।

ਕੰਗ ਨੇ ਅੱਗੇ ਸਵਾਲ ਕਰਦਿਆਂ ਹਿਮਾਚਲ ਕਾਂਗਰਸ ਦੇ ਇੰਚਾਰਜ ਅਤੇ ਪੰਜਾਬ ਦੀ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਪੁੱਛਿਆ ਕਿ ਹਿਮਾਚਲ ਕਾਂਗਰਸ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਇਨ੍ਹਾਂ ਸ਼ਾਜਿਸਾਂ ਵਿੱਚ ਕੀ ਉਹ ਵੀ ਸ਼ਾਮਿਲ ਹਨ ? ਕੀ ਪ੍ਰਤਾਪ ਬਾਜਵਾ ਇਸ ਮੁੱਦੇ ‘ਤੇ ਆਪਣਾ ਸਟੈਂਡ ਸਪੱਸ਼ਟ ਕਰਨਗੇ ?

ਕੰਗ ਨੇ ਭਾਜਪਾ ਅਤੇ ਕਾਂਗਰਸ ਉੱਪਰ ਹੱਲਾ ਬੋਲਦਿਆਂ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਇਨ੍ਹਾਂ ਦੋਵਾਂ ਪਾਰਟੀਆਂ ਨੇ ਸਦਾ ਪੰਜਾਬ ਦੇ ਹੱਕਾਂ ਉੱਪਰ ਡਾਕਾ ਮਾਰਨ ਦੀ ਕੋਸ਼ਿਸ਼ ਕੀਤੀ ਹੈ। ਪਰ ਸੂਬੇ ਦੀ ਮਾਨ ਸਰਕਾਰ ਕਿਸੇ ਨੂੰ ਵੀ ਪੰਜਾਬ ਵੱਲ ਕੈਰੀ ਅੱਖ ਨਾਲ ਝਾਕਣ ਨਹੀਂ ਦੇਵੇਗੀ। ਅਸੀਂ ਪੰਜਾਬੀਆਂ ਨੂੰ ਯਕੀਨ ਦਿਵਾਉਂਦੇ ਹਾਂ ਕਿ ਆਮ ਆਦਮੀ ਪਾਰਟੀ ਅਤੇ ਮਾਨ ਸਰਕਾਰ ਪੰਜਾਬ ਦੇ ਹਿੱਤਾਂ ‘ਤੇ ਸਦਾ ਡਟਕੇ ਪਹਿਰਾ ਦੇਵੇਗੀ!

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...