ਹਰ ਸਾਲ 24 ਜਨਵਰੀ ਤੋਂ ਗਣਤੰਤਰ ਦਿਵਸ ਦੀ ਸ਼ੁਰੂਆਤ ਹੁੰਦੀ ਹੈ ਪਰ ਹੁਣ ਹਰ ਸਾਲ 24 ਜਨਵਰੀ ਦੀ ਬਜਾਏ 23 ਜਨਵਰੀ ਤੋਂ ਗਣਤੰਤਰ ਦਿਵਸ ਸ਼ੁਰੂ ਹੋਵੇਗਾ। ਮੋਦੀ ਸਰਕਾਰ ਨੇ 23 ਜਨਵਰੀ ਨੂੰ ਹਰ ਸਾਲ ਗਣਤੰਤਰਤਾ ਸੈਨਾਨੀ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਜਯੰਤੀ ਮਨਾਉਣ ਦਾ ਫੈਸਲਾ ਕੀਤਾ ਹੈ ਜਿਸ ਦੇ ਨਾਲ ਹੁਣ 23 ਜਨਵਰੀ ਤੋਂ ਹੀ ਗਣਤੰਤਰ ਦਿਵਸ ਮਨਾਇਆ ਜਾਇਆ ਕਰੇਗਾ।

ਸਰਕਾਰੀ ਸੂਤਰਾਂ ਮੁਤਾਬਿਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਰੁਖ ਦੇ ਅਨੁਕੂਲ ਹੈ ਜੋ ਭਾਰਤ ਦੇ ਇਤਿਹਾਸ ਅਤੇ ਸੱਭਿਆਚਾਰ ਦੇ ਅਹਿਮ ਪਹਿਲੂਆਂ ਨੂੰ ਮਨਾਉਣ ’ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਦਸ ਦਈਏ ਕਿ ਇਸ ਤੋਂ ਪਹਿਲਾ ਕੇਂਦਰ ਸਰਕਾਰ ਵੱਲੋਂ 26 ਦਸੰਬਰ ਨੂੰ ਵੀਰ ਬਾਲ ਦਿਵਸ (ਸਿੱਖਾਂ ਦੇ 10ਵੇਂ ਗੁਰੂ, ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਯਾਦ ’ਚ) ਸ਼ਾਮਲ ਕੀਤੇ ਗਏ ਹਨ।












