June 28, 2026, 6:43 pm
----------- Advertisement -----------
HomeNewsLatest Newsਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸੁਹਿਰਦ ਤੇ ਅਣਥੱਕ...

ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸੁਹਿਰਦ ਤੇ ਅਣਥੱਕ ਯਤਨ ਕੀਤੇ ਜਾਣਗੇ: ਅਨੁਰਾਗ ਵਰਮਾ

Published on

----------- Advertisement -----------

ਚੰਡੀਗੜ੍ਹ, 2 ਜੁਲਾਈ: ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਐਤਵਾਰ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਪਨਿਆਂ ਨੂੰ ਅਮਲੀ ਜਾਮਾ ਪਹਿਨਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

ਮਹਾਨ ਸ਼ਹੀਦ ਨੂੰ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲ੍ਹਾਂ ਵਿਖੇ ਸ਼ਰਧਾ ਦੇ ਫੁੱਲ ਭੇਂਟ ਕਰਨ ਪਹੁੰਚੇ ਮੁੱਖ ਸਕੱਤਰ ਨੇ ਕਿਹਾ ਕਿ ਉਨ੍ਹਾਂ ਦਾ ਹਰ ਕਾਰਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਆਦਰਸ਼ਾਂ ਤੋਂ ਸੇਧ ਲੈ ਕੇ ਹੀ ਸ਼ੁਰੂ ਹੋਵੇਗਾ। ਉਨ੍ਹਾਂ ਕਿਹਾ ਕਿ ਧੰਨ ਹੈ ਇਹ ਧਰਤੀ ਜਿਸ ਨੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਵਰਗੇ ਮਹਾਨ ਯੋਧੇ ਨੂੰ ਜਨਮ ਦਿੱਤਾ। ਸ੍ਰੀ ਵਰਮਾ ਨੇ ਕਿਹਾ ਕਿ ਉਹ ਖ਼ੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਇਸ ਪਵਿੱਤਰ ਧਰਤੀ ’ਤੇ ਜਾ ਕੇ ਸ਼ਰਧਾਂਜਲੀ ਭੇਟ ਕਰਨ ਦਾ ਮੌਕਾ ਪ੍ਰਾਪਤ ਹੋਇਆ ਹੈ, ਜਿਨ੍ਹਾਂ ਆਪਣੀ ਜਾਨ ਦੀ ਬਾਜ਼ੀ ਲਾ ਕੇ ਕੌਮੀ ਆਜ਼ਾਦੀ ਸੰਘਰਸ਼ ਵਿੱਚ ਮਹਾਨ ਗਾਥਾ ਲਿਖੀ।

ਸ੍ਰੀ ਵਰਮਾ ਨੇ ਕਿਹਾ ਕਿ ਉਹ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਨੂੰ ਸੁਚੱਜੇ ਢੰਗ ਨਾਲ ਲਾਗੂ ਕਰਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਉਨ੍ਹਾਂ ਕਿਹਾ ਕਿ ਭਾਵੇਂ ਮਹਾਨ ਸ਼ਹੀਦ ਦੇ ਬਹੁਤੇ ਸੁਪਨੇ ਪੂਰੇ ਹੋ ਚੁੱਕੇ ਹਨ ਪਰ ਅਜੇ ਵੀ ਕਈ ਸੁਪਨੇ ਬਾਕਾਇਆ ਹਨ, ਜੋ ਜਲਦ ਹੀ ਸੱਚ ਕਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਸਮੁੱਚੀ ਕੌਮ ਇਸ ਲਾਸਾਨੀ ਸ਼ਹੀਦ ਦੀ ਹਮੇਸ਼ਾ ਰਿਣੀ ਰਹੇਗੀ, ਜਿਨ੍ਹਾਂ ਦੇਸ਼ ਨੂੰ ਬਰਤਾਨਵੀ ਸਾਮਰਾਜ ਦੀ ਚੁੰਗਲ ਵਿੱਚੋਂ ਛੁਡਾਉਣ ਲਈ ਮਹਿਜ਼ 23 ਸਾਲ ਦੀ ਉਮਰ ਵਿੱਚ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ ।

ਮੁੱਖ ਸਕੱਤਰ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਛੋਟੀ ਉਮਰੇ ਹੋਈ ਸ਼ਹਾਦਤ ਨੇ ਨੌਜਵਾਨਾਂ ਨੂੰ ਕੌਮੀ ਆਜ਼ਾਦੀ ਸੰਘਰਸ਼ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਆ, ਜਿਸ ਨਾਲ ਦੇਸ਼ ਆਜ਼ਾਦ ਫ਼ਿਜ਼ਾ ਵਿੱਚ ਸਾਹ ਲੈਣ ਦੇ ਯੋਗ ਬਣ ਸਕਿਆ। ਉਨ੍ਹਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਲੱਖਾਂ ਨੌਜਵਾਨਾਂ ਲਈ ਦੇਸ਼ ਦੀ ਨਿਰਸਵਾਰਥ ਸੇਵਾ ਕਰਨ ਲਈ ਪ੍ਰੇਰਨਾ ਸਰੋਤ ਬਣੇ ਰਹਿਣਗੇ। ਸ੍ਰੀ ਵਰਮਾ ਨੇ ਇਹ ਵੀ ਕਿਹਾ ਕਿ ਵਿਕਸਿਤ ਤੇ ਖੁਸ਼ਹਾਲ ਭਾਰਤ ਦੀ ਸਿਰਜਣਾ ਲਈ ਸੂਬੇ ਦੇ ਨੌਜਵਾਨਾਂ ਨੂੰ ਸ਼ਹੀਦ ਦੇ ਨਕਸ਼ੇ-ਕਦਮਾਂ ’ਤੇ ਚੱਲਣ ਦੀ ਲੋੜ ਹੈ।

ਮੁੱਖ ਸਕੱਤਰ ਨੇ ਸਪੱਸ਼ਟ ਤੌਰ ’ਤੇ ਕਿਹਾ ਕਿ ਭਾਵੇਂ ਸੂਬੇ ਨੂੰ ਦਰਪੇਸ਼ ਅਨੇਕਾਂ ਚੁਣੌਤੀਆਂ ਹਨ ਪਰ ਮੁੱਖ ਮੰਤਰੀ ਦੀ ਅਗਵਾਈ ਵਾਲੀ ਸੂਬਾ ਸਰਕਾਰ, ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਇਨ੍ਹਾਂ ਸਾਰਿਆਂ ਚੁਣੌਤੀਆਂ ਨਾਲ ਨਜਿੱਠਣ ਲਈ ਪੂਰੀ ਸੁਹਿਰਦਤਾ ਨੇ ਦ੍ਰਿੜਤਾ ਨਾਲ ਕੰਮ ਕਰਦੀ ਰਹੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿੱਚ ਲੋਕਪੱਖੀ ਨਿਜ਼ਾਮ ਹੈ ਜੋ ਲੋਕਾਂ ਨੂੰ ਸਾਫ਼-ਸੁਥਰਾ, ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਮੁਹੱਈਆ ਕਰਵਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਯਾਦਗਾਰ ਨੂੰ ਨਵਾਂ ਰੂਪ ਦੇਣ ਲਈ ਵਿਸਥਾਰਤ ਯੋਜਨਾ ਵੀ ਉਲੀਕੀ ਜਾਵੇਗੀ।

ਇਸ ਤੋਂ ਪਹਿਲਾਂ ਮੁੱਖ ਸਕੱਤਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਉਨ੍ਹਾਂ ਦੇ ਪਿਤਾ ਸਵਰਗੀ ਕਿਸ਼ਨ ਸਿੰਘ ਦੀ ਸਮਾਧ ’ਤੇ ਜਾ ਕੇ ਸ਼ਰਧਾਂਜਲੀ ਵੀ ਭੇਟ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਸਿਆ ਨੂੰ ਲੈ ਕੇ ਲੋਹਗੜ੍ਹ ਕਿਲ੍ਹੇ ਪਹੁੰਚੀ ਪੁਲਿਸ: ਕੇਤਨ ਮਰਡਰ ਦਾ ਸੀਨ ਕੀਤਾ ਰੀਕ੍ਰਿਏਟ, ਦੀਵਾਰ ਤੋਂ ਸੁੱਟੀ ਗਈ ਡਮੀ

ਪੁਣੇ ਕਤਲ ਕੇਸ ਵਿੱਚ, ਪੁਲਿਸ ਨੇ ਐਤਵਾਰ ਨੂੰ ਲੋਹਗੜ੍ਹ ਕਿਲ੍ਹੇ ਤੋਂ ਕੇਤਨ ਨੂੰ ਸੁੱਟੇ...

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...