ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਡੀਸੀ ਕੋਮਲ ਮਿੱਤਲ ਨੇ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਹਨ, ਜੋ ਕਿ 20 ਜੁਲਾਈ ਤੱਕ ਲਾਗੂ ਰਹਿਣਗੇ। ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਵੱਲੋਂ ਜਾਰੀ ਪੱਤਰ ਅਨੁਸਾਰ 4 ਜੁਲਾਈ ਤੋਂ 15 ਜੁਲਾਈ ਤੱਕ 8ਵੀਂ ਦੀਆਂ ਰੀ-ਅਪੀਅਰ ਪ੍ਰੀਖਿਆਵਾਂ ਹਨ। ਇਸ ਕਾਰਨ ਜ਼ਿਲ੍ਹੇ ਵਿੱਚ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਵਿੱਚ ਧਾਰਾ 144 ਲਾਗੂ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਡੀਸੀ ਕੋਮਲ ਮਿੱਤਲ ਨੇ ਦੱਸਿਆ ਕਿ ਪ੍ਰੀਖਿਆਵਾਂ ਦੌਰਾਨ ਪ੍ਰੀਖਿਆਰਥੀਆਂ ਦੇ ਰਿਸ਼ਤੇਦਾਰ ਅਤੇ ਹੋਰ ਵਿਅਕਤੀ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਇਕੱਠੇ ਹੋ ਜਾਂਦੇ ਹਨ, ਜਿਸ ਕਾਰਨ ਅਣਸੁਖਾਵੀਂ ਘਟਨਾ ਵਾਪਰਨ ਦਾ ਖਦਸ਼ਾ ਬਣਿਆ ਰਹਿੰਦਾ ਹੈ ਅਤੇ ਪ੍ਰੀਖਿਆ ਦੀ ਮਰਿਆਦਾ ਦੀ ਵੀ ਉਲੰਘਣਾ ਹੁੰਦੀ ਹੈ। ਇਸ ਲਈ ਧਾਰਾ 144 ਲਾਗੂ ਕੀਤੀ ਗਈ ਹੈ। 20 ਜੁਲਾਈ ਤੱਕ ਜ਼ਿਲ੍ਹੇ ਦੀ ਹੱਦ ਅੰਦਰ ਪੈਂਦੇ ਸਾਰੇ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ 5 ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ ਰਹੇਗੀ।
----------- Advertisement -----------
ਹੁਸ਼ਿਆਰਪੁਰ ‘ਚ 20 ਜੁਲਾਈ ਤੱਕ ਧਾਰਾ 144 ਲਾਗੂ, ਜਾਣੋ ਡੀਸੀ ਕੋਮਲ ਮਿੱਤਲ ਨੇ ਕਿਉਂ ਦਿੱਤੇ ਇਹ ਹੁਕਮ
Published on
----------- Advertisement -----------
----------- Advertisement -----------




