June 19, 2026, 5:32 pm
----------- Advertisement -----------
HomeNewsLatest Newsਐਕਸਪਰਟ ਕਰੀਅਰ ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ

ਐਕਸਪਰਟ ਕਰੀਅਰ ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ

Published on

----------- Advertisement -----------

ਐਸ.ਏ.ਐਸ ਨਗਰ, 03 ਜੁਲਾਈ: ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਜੀ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪਰਮਦੀਪ ਸਿੰਘ ਪੀ.ਸੀ.ਐਸ. ਵੱਲੋਂ ਨਿਯਮਾਂ ਦੀ ਉਲੰਘਣਾ ਸਬੰਧੀ ਐਕਸਪਰਟ ਕਰੀਅਰ ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਕਸਪਰਟ ਕਰੀਅਰ ਕੰਸਲਟੈਂਸੀ ਐਸ.ਸੀ.ਓ ਨੰ.112, ਦੂਜੀ ਮੰਜ਼ਿਲ, ਫੇਜ਼-11, ਐਸ.ਏ.ਐਸ ਨਗਰ ਦੇ ਪ੍ਰੋਪਰਾਈਟਰ ਕੁਲਵਿੰਦਰ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਪਿੰਡ ਤੇ ਡਾਕਖਾਨਾ ਮੁਰਾਦਵਾਲਾ ਦਲ ਸਿੰਘ, ਤਹਿਸੀਲ ਵਾ ਜ਼ਿਲ੍ਹਾ ਫਾਜ਼ਿਲਕਾ, ਹਾਲ ਵਾਸੀ ਮਕਾਨ ਨੰ: ਸੀ-2001, ਸਿਟੀ ਅਪਾਰਟਮੈਂਟਸ, ਸੈਕਟਰ-78, ਸੋਹਾਣਾ, ਤਹਿਸੀਲ ਅਤੇ ਜ਼ਿਲ੍ਹਾ ਐਸ.ਏ.ਐਸ. ਨਗਰ ਹਨ ਅਤੇ ਪ੍ਰੋਪਰਾਈਟਰ ਦੀ ਮੰਗ ਅਨੁਸਾਰ ਇਸ ਫਰਮ ਦਾ ਦਫਤਰੀ ਪਤਾ ਐਸ.ਸੀ.ਓ. ਨੰ: 665, ਤੀਜੀ ਮੰਜਿਲ, ਸੈਕਟਰ 70, ਮੋਹਾਲੀ ਦੇ ਪਤੇ ‘ਤੇ ਤਬਦੀਲ ਕਰ ਦਿੱਤਾ ਗਿਆ ਸੀ।

ਉਕਤ ਫਰਮ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ ਜਿਸ ਦੀ ਮਿਆਦ 27 ਦਸੰਬਰ 2022 ਤੱਕ ਸੀ। ਲਾਇਸੰਸ ਦੀ ਮਿਆਦ ਖ਼ਤਮ ਹੋਣ ਉਪਰੰਤ ਲਾਇਸੰਸ ਧਾਰਕ ਵੱਲੋਂ ਨੋਟਿਸ ਤਮੀਲ ਹੋਣ ਦੇ ਬਾਵਜੂਦ ਅਤੇ ਕਾਫ਼ੀ ਸਮਾਂ ਬੀਤ ਜਾਣ ਉਪਰੰਤ ਵੀ ਲਾਇਸੰਸ ਨੂੰ ਬਹਾਲ ਕਰਾਉਣ ਬਾਬਤ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸ ਫਰਮ ਦਾ ਲਾਇਸੰਸ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ। ਪਰਮਦੀਪ ਸਿੰਘ ਨੇ ਕਿਹਾ ਕਿ ਐਕਟ ਮੁਤਾਬਕ ਕਿਸੇ ਵੀ ਕਿਸਮ ਦੀ ਸ਼ਿਕਾਇਤ ਆਦਿ ਦਾ ਉਕਤ ਲਾਇਸੰਸੀ/ ਫਰਮ ਦਾ ਪਾਰਟਨਰ ਹਰ ਪੱਖੋਂ ਜ਼ਿੰਮੇਵਾਰ ਹੋਵੇਗਾ ਅਤੇ ਇਸ ਦੀ ਭਰਪਾਈ ਕਰਨ ਦੀ ਵੀ ਜ਼ਿੰਮੇਵਾਰੀ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਾਲੀ ‘ਚ ਬਣੇਗਾ ਪਹਿਲਾ ਸਰਕਾਰੀ ਵਰਕਿੰਗ ਵੁਮੇਨ ਹੋਸਟਲ, ਮੰਤਰੀ ਬਲਜੀਤ ਕੌਰ ਨੇ ਰੱਖਿਆ ਨੀਂਹ ਪੱਥਰ

ਪੰਜਾਬ ਦੇ ਮੋਹਾਲੀ ਵਿੱਚ ਅੱਜ ਸੂਬੇ ਦੇ ਸਭ ਤੋਂ ਵੱਡੇ ਕੰਮਕਾਜੀ ਮਹਿਲਾ ਹੋਸਟਲ ਦਾ...

ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਜੇਲ੍ਹ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਟਾਂਡਾ (ਹੁਸ਼ਿਆਰਪੁਰ); 18 ਜੂਨ:ਪੰਜਾਬ ਦੇ ਭਵਿੱਖ ਨੂੰ ਹੁਣ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਅਤੇ ਮਾੜੇ...

ਨਕਲੀ ਵੀਡੀਓ ਪਿੱਛੇ ਦੀ ਸੱਚਾਈ ਸਾਹਮਣੇ ਆ ਚੁੱਕੀ ਹੈ; ਵੀਡੀਓ ਵਿੱਚ 1,191 ਫਰੇਮ ਹਨ ਅਤੇ ਇੱਕ ਵੀ ਫਰੇਮ ਮੇਰੇ ਕਿਸੇ ਵੀ ਸਰੀਰਕ ਲੱਛਣ ਨਾਲ...

ਚੰਡੀਗੜ੍ਹ; 18 ਜੂਨ:ਦੁਨੀਆ ਭਰ ਦੇ ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਟੈਲੀਗ੍ਰਾਮ ’ਤੇ ਜਾਰੀ ਰਹੇਗੀ ਪਾਬੰਦੀ, ਹਾਈਕੋਰਟ ਨੇ ਰੱਦ ਕੀਤੀ ਪਟੀਸ਼ਨ

ਨੀਟ ਯੂ.ਜੀ. ਦੀ ਮੁੜ ਪ੍ਰੀਖਿਆ ਤੋਂ ਠੀਕ ਪਹਿਲਾਂ ਦਿੱਲੀ ਹਾਈ ਕੋਰਟ ਨੇ ਟੈਲੀਗ੍ਰਾਮ ਦੀ...

ਅਮਰੀਕਾ ’ਚ ਪੰਜਾਬੀ ਨੌਜਵਾਨ ਵਲੋਂ ਆਪਣੇ ਮਾਂ-ਬਾਪ ਤੇ ਨਾਨੀ ਦੀ ਹੱਤਿਆ

ਅਮਰੀਕਾ ਦੇ ਟੈਕਸਸ ਸੂਬੇ ਦੇ ਸ਼ਹਿਰ ਐਲਟੋਨ ਵਿਚ ਇਕ ਦਰਦਨਾਕ ਘਟਨਾ ਵਾਪਰੀ, ਜਿਸ ਵਿਚ...

ਚੰਡੀਗੜ੍ਹ ‘ਚ OLA ਕੈਬ ‘ਤੇ ਹੋਇਆ ਵੱਡਾ ਐਕਸ਼ਨ, ਪ੍ਰਸ਼ਾਸਨ ਨੇ ਕੰਪਨੀ ਦਾ ਲਾਇਸੈਂਸ 6 ਮਹੀਨੇ ਲਈ ਕੀਤਾ ਸਸਪੈਂਡ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ OLA ਕੈਬ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਕੰਪਨੀ...

21 ਜੂਨ ਤੋਂ ਹਿਮਾਚਲ ਦੀਆਂ ਗੱਡੀਆਂ ‘ਤੇ ਮੁੜ ਲੱਗੇਗਾ ਖਾਲਸਾ ਟੈਕਸ! ਨਿਹੰਗ ਸਿੰਘਾਂ ਨੇ ਕੀਤਾ ਐਲਾਨ

ਨਿਹੰਗ ਸਿੰਘਾਂ ਨੇ ਹਿਮਾਚਲ ਦੀਆਂ ਗੱਡੀਆਂ ‘ਤੇ 21 ਜੂਨ ਤੋਂ ਮੁੜ ਖਾਲਸਾ ਟੈਕਸ ਵਸੂਲਣ...