July 1, 2026, 6:02 pm
----------- Advertisement -----------
HomeNewsLatest Newsਅਵਾਰਾ ਕੁੱਤੇ ਦੀ ਜਾਨ ਬਚਾਉਣ ਲਈ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਦਾ...

ਅਵਾਰਾ ਕੁੱਤੇ ਦੀ ਜਾਨ ਬਚਾਉਣ ਲਈ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਦਾ ਸਨਮਾਨ

Published on

----------- Advertisement -----------

ਚੰਡੀਗੜ੍ਹ, 3 ਜੁਲਾਈ: ਪੰਜਾਬ ਪੁਲਿਸ ਦੇ ਇੱਕ ਸਿਪਾਹੀ ਵੱਲੋਂ ਦਿਖਾਈ ਗਈ ਸੰਵੇਦਨਸ਼ੀਲਤਾ ਤੋਂ ਪ੍ਰਭਾਵਿਤ ਹੋ ਕੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਟਰੈਫਿਕ ਅਮਰਦੀਪ ਸਿੰਘ ਰਾਏ ਨੇ ਸੋਮਵਾਰ ਨੂੰ ਹੈੱਡ ਕਾਂਸਟੇਬਲ (ਐਚ.ਸੀ.) ਪਲਵਿੰਦਰ ਸਿੰਘ ਨੂੰ ਗਲੀ ਦੇ ਕੁੱਤੇ, ਜਿਸਦਾ ਸਿਰ ਕਾਰ ਦੇ ਬੰਪਰ ਦੇ ਫੌਗ-ਲੈਂਪ ਹੋਲ ਵਿੱਚ ਫਸਿਆ ਗਿਆ ਸੀ, ਦੀ ਜਾਨ ਬਚਾਉਣ ਲਈ ਸਨਮਾਨਿਤ ਕੀਤਾ। ਹੈੱਡ ਕਾਂਸਟੇਬਲ ਪਲਵਿੰਦਰ ਸਿੰਘ ਇਸ ਸਮੇਂ ਅੰਮ੍ਰਿਤਸਰ ਕਮਿਸ਼ਨਰੇਟ ਦੇ ਥਾਣਾ ਮੋਹਕਮਪੁਰਾ ਵਿਖੇ ਤਾਇਨਾਤ ਹੈ।

ਦੱਸਣਯੋਗ ਹੈ ਕਿ ਇੱਕ ਵਾਇਰਲ ਵੀਡੀਓ ਵਿੱਚ, ਐਚ.ਸੀ. ਪਲਵਿੰਦਰ ਨੂੰ ਇੱਕ ਆਵਾਰਾ ਕੁੱਤੇ ਦਾ ਸਿਰ ਕਾਰ ਦੇ ਬੰਪਰ ਦੇ ਫਾਗ-ਲੈਂਪ ਹੋਲ ਵਿੱਚੋਂ ਕੱਢਣ ਅਤੇ ਉਸਦੀ ਜਾਨ ਬਚਾਉਂਦੇ ਹੋਏ ਦੇਖਿਆ ਗਿਆ ਸੀ। ਏ.ਡੀ.ਜੀ.ਪੀ ਅਮਰਦੀਪ ਸਿੰਘ ਰਾਏ ਨੇ ਐਚ.ਸੀ. ਪਲਵਿੰਦਰ ਸਿੰਘ ਨੂੰ ਪ੍ਰਸ਼ੰਸਾ ਪੱਤਰ (ਕਲਾਸ-1) ਸੌਂਪਦੇ ਹੋਏ ਕਿਹਾ ਕਿ ਉਨ੍ਹਾਂ ਦਾ ਹਮਦਰਦੀ ਭਰਿਆ ਕੰਮ ਬਿਨਾਂ ਸ਼ੱਕ ਹੋਰਾਂ ਨੂੰ ਵੀ ਮੁਸੀਬਤ ’ਚ ਫਸੇ ਕਿਸੇ ਜਾਨਵਰ ਦੀ ਮਦਦ ਕਰਨ ਲਈ ਪ੍ਰੇਰਿਤ ਕਰੇਗਾ।

ਐਚ.ਸੀ. ਪਲਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਹ ਸਵੇਰੇ 6 ਵਜੇ ਘਰੋਂ ਜਾ ਰਿਹਾ ਸੀ ਤਾਂ ਉਸ ਦੇ ਦੋਸਤ ਨੇ ਉਸ ਨੂੰ ਕੁੱਤੇ ਦੀ ਗਰਦਨ ਕਾਰ ਦੇ ਬੰਪਰ ਵਿੱਚ ਫਸਣ ਬਾਰੇ ਦੱਸਿਆ। ਉਸਨੇ ਦੱਸਿਆ , ‘‘ ਮੈਂ ਤੁਰੰਤ ਕੁੱਤੇ ਦੀ ਮਦਦ ਕਰਨ ਲਈ ਗਿਆ, ਜੋ ਦਰਦ ਨਾਲ ਕੁਰਲਾ ਰਿਹਾ ਸੀ ਅਤੇ ਮੈਂ ਸਹਿਜੇ-ਸਹਿਜੇ ਉਸਦੀ ਗਰਦਨ ਨੂੰ ਬਾਹਰ ਕੱਢਿਆ। ਕੁੱਤੇ ਦੀ ਗਰਦਨ ’ਤੇ ਮਾਮੂਲੀ ਸੱਟਾਂ ਲੱਗੀਆਂ ਹਨ। ਪਲਵਿੰਦਰ ਸਿੰਘ ਨੇ ਏ.ਡੀ.ਜੀ.ਪੀ ਟ੍ਰੈਫਿਕ ਦਾ ਉਨ੍ਹਾਂ ਦੇ ਕੰਮ ਨੂੰ ਮਾਨਤਾ ਦੇਣ ਲਈ ਧੰਨਵਾਦ ਕੀਤਾ ਅਤੇ ਇਹ ਯਕੀਨੀ ਬਣਾਇਆ ਕਿ ਉਹ ਭਵਿੱਖ ਵਿੱਚ ਵੀ ਨੇਕ ਕੰਮਾਂ ਲਈ ਕੰਮ ਕਰਦੇ ਰਹਿਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੀਆਂ ਮਹਿਲਾਵਾਂ ਦੇ ਖਾਤੇ ‘ਚ ਪੈਸੇ ਆਉਣੇ ਹੋਏ ਸ਼ੁਰੂ, CM ਮਾਨ ਨੇ ਧੂਰੀ ਤੋਂ ਕੀਤੀ ਯੋਜਨਾ ਦੀ ਸ਼ੁਰੂਆਤ

ਅੱਜ 1 ਜੁਲਾਈ ਨੂੰ ਪੰਜਾਬ ਵਿੱਚ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਦੇ...

ਪੰਜਾਬ ਦੇ ਤੇਜ਼ ਵਿਕਾਸ ਤੋਂ ਘਬਰਾਏ ਵਿਰੋਧੀ ਮੈਨੂੰ ਰੋਕਣ ਲਈ ਸਾਜ਼ਿਸ਼ਾਂ ਘੜ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਰਨਾਲਾ; 30 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਔਰਤਾਂ ਲਈ...

ਮੰਡੀ ਗੋਬਿੰਦਗੜ੍ਹ ‘ਚ ਫੈਲੀ ਸਨਸਨੀ! ਦੀਵਾਨ ਬੈੱਡ ‘ਚ ਲੁਕਾ ਕੇ ਲਿਜਾਈ ਜਾ ਰਹੀ ਸੀ ਮਹਿਲਾ ਦੀ ਦੇਹ

ਮੰਡੀ ਗੋਬਿੰਦਗੜ੍ਹ ਦੀ ਗਊਸ਼ਾਲਾ ਰੋਡ ‘ਤੇ ਸੋਮਵਾਰ ਦੇਰ ਰਾਤ ਨੂੰ ਉਸ ਵੇਲੇ ਸਨਸਨੀ ਫੈਲ...

PU ਚੰਡੀਗੜ੍ਹ ‘ਚ ਬੁੱਧਵਾਰ ਰਹੇਗਾ ਵਾਹਨ-ਮੁਕਤ ਦਿਵਸ, ਮੁਫ਼ਤ ਸ਼ਟਲ ਬੱਸਾਂ ਤੇ ਈ-ਰਿਕਸ਼ਾ ਤੋਂ ਮਿਲੇਗੀ ਸੁਵਿਧਾ

ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਕੈਂਪਸ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਅਤੇ ਈਂਧਨ ਬਚਾਉਣ ਲਈ ਪ੍ਰਸ਼ਾਸਨ...

220 ਫੁੱਟ ਡੂੰਘੇ ਬੋਰਵੈੱਲ ’ਚ ਡਿੱਗਿਆ ਬੱਚਾ, NDRF ਤੇ ਫ਼ੌਜ ਦੇ ਜਵਾਨਾਂ ਵੱਲੋਂ ਰਾਹਤ ਤੇ ਬਚਾਅ ਕਾਰਜ ਜਾਰੀ

ਹਰਿਆਣਾ ਦੇ ਅੰਬਾਲਾ ਸ਼ਹਿਰ ਦੇ ਨੇੜੇ ਧਨੌੜਾ ਪਿੰਡ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ...

ਪਾਕਿਸਤਾਨ ਵਿੱਚ 125 ਸਾਲ ਪੁਰਾਣਾ ਗੁਰਦੁਆਰਾ ਢਾਹਿਆ, ਗੁੰਬਦ ਢਾਹੁਣ ਮਗਰੋਂ ਸਿੱਖ ਵਿੱਚ ਭਾਰ ਰੋਸ

ਪਾਕਿਸਤਾਨ ਦੇ ਪੰਜਾਬ ਵਿੱਚ ਗੁਰਦੁਆਰਿਆਂ ਨੂੰ ਢਾਹੁਣ ਦਾ ਸਿਲਸਿਲਾ ਬੇਰੋਕ ਜਾਰੀ ਹੈ। ਪਿਛਲੇ ਸ਼ੁੱਕਰਵਾਰ...