November 17, 2026, 4:45 am
----------- Advertisement -----------
HomeNewsBreaking Newsਗੈਂਗਸਟਰ ਮੁਖਤਾਰ ਅੰਸਾਰੀ ਮਾਮਲਾ: CM ਮਾਨ ਨੇ ਪੱਤਰ ਜਾਰੀ ਕਰਕੇ ਕਿਹਾ, ਹੁਣ...

ਗੈਂਗਸਟਰ ਮੁਖਤਾਰ ਅੰਸਾਰੀ ਮਾਮਲਾ: CM ਮਾਨ ਨੇ ਪੱਤਰ ਜਾਰੀ ਕਰਕੇ ਕਿਹਾ, ਹੁਣ ਅਣਜਾਣ ਬਣ ਰਹੇ ਕੈਪਟਨ, ਰੰਧਾਵਾ ਨੇ ਤਾਂ CS ਦੀ ਵੀ ਨਹੀਂ ਸੁਣੀ

Published on

----------- Advertisement -----------

ਚੰਡੀਗੜ੍ਹ, 4 ਜੁਲਾਈ 2023 – ਗੈਂਗਸਟਰ ਮੁਖਤਾਰ ਅੰਸਾਰੀ ‘ਤੇ ਖਰਚ ਕੀਤੇ 55 ਲੱਖ ਰੁਪਏ ਦੀ ਵਸੂਲੀ ਨੂੰ ਲੈ ਕੇ ਸਿਆਸੀ ਲੜਾਈ ਤੇਜ਼ ਹੋ ਗਈ ਹੈ। ਤਤਕਾਲੀ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਐਤਵਾਰ ਨੂੰ ਸਰਕਾਰ ਨੂੰ ਨੋਟਿਸ ਜਾਰੀ ਕਰਨ ਦੀ ਚਿਤਾਵਨੀ ਦਿੱਤੀ ਸੀ। ਫੇਰ ਉਹ ਨੋਟਿਕ ਦਾ ਢੁੱਕਵਾਂ ਜਵਾਬ ਦੇਣਗੇ।

ਸੀਐਮ ਭਗਵੰਤ ਮਾਨ ਨੇ ਸੋਮਵਾਰ ਨੂੰ ਸੋਸ਼ਲ ਮੀਡੀਆ ‘ਤੇ ਨੋਟਿਸ ਜਾਰੀ ਕਰਕੇ ਲਿਖਿਆ, ਰੰਧਾਵਾ ਸਾਹਿਬ ਤੁਹਾਡਾ ਅੰਸਾਰੀ ਵਾਲਾ ਨੋਟਿਸ। CM ਨੇ ਵੀ ਪੱਤਰ ਜਾਰੀ ਕਰਕੇ ਲਿਖਿਆ, ਕੈਪਟਨ ਅਮਰਿੰਦਰ ਅਤੇ ਸੁਖਜਿੰਦਰ ਰੰਧਾਵਾ, ਜੋ ਹੁਣ ਅਣਜਾਣ ਬਣ ਰਹੇ ਹਨ, ਗੈਂਗਸਟਰ ਬਾਰੇ ਸਭ ਕੁਝ ਜਾਣਦੇ ਸਨ।

ਸੀਐਮ ਨੇ ਲਿਖਿਆ, ਮੈਂ ਕੇਸ ਨਾਲ ਜੁੜੇ ਨੋਟ ਪੜ੍ਹੇ ਹਨ। ਉਦੋਂ ਮੁੱਖ ਸਕੱਤਰ ਨੇ ਕਿਹਾ ਸੀ ਕਿ ਅੰਸਾਰੀ ਦੇ ਬਚਾਅ ਲਈ ਦੁਸ਼ਯੰਤ ਦੇਵ ਨੂੰ ਨਿਯੁਕਤ ਕਰਨ ਦੀ ਕੋਈ ਲੋੜ ਨਹੀਂ ਸੀ। ਇਸ ਨਾਲ ਪੰਜਾਬ ਦਾ ਕੋਈ ਭਲਾ ਨਹੀਂ ਹੋਣ ਵਾਲਾ। ਹੁਣ ਰੰਧਾਵਾ ਕਹਿ ਰਹੇ ਹਨ ਕਿ ਉਨ੍ਹਾਂ ਨੂੰ ਕੁਝ ਨਹੀਂ ਪਤਾ। ਕੈਪਟਨ ਕਹਿ ਰਹੇ ਹਨ ਕਿ ਮੈਂ ਅੰਸਾਰੀ ਨੂੰ ਕਦੇ ਨਹੀਂ ਮਿਲਿਆ।

ਇਲਜ਼ਾਮਾਂ ‘ਤੇ ਰੰਧਾਵਾ ਨੇ ਪ੍ਰੈੱਸ ਕਾਨਫਰੰਸ ‘ਚ ਕਿਹਾ ਕਿ ਸੀ.ਐੱਮ.ਖਾ-ਪੀ ਕੇ ਬਿਆਨ ਦਿੰਦੇ ਹਨ, ਜੋ ਕਿ ਪੂਰੀ ਤਰ੍ਹਾਂ ਨਿਰ-ਅਧਾਰ ਅਤੇ ਬੇਬੁਨਿਆਦ ਹਨ। ਇਸ ਦੇ ਨਾਲ ਹੀ ਸਾਬਕਾ ਸੀਐਮ ਕੈਪਟਨ ਅਮਰਿੰਦਰ ਨੇ ਕਿਹਾ, ਮੈਂ ਹਾਈ ਕੋਰਟ ਜਾਵਾਂਗਾ। ਮਾਨ ਕੋਲ 2 ਸਾਲ ਬਾਕੀ ਹਨ। ਉਸ ਤੋਂ ਬਾਅਦ ਮੈਂ ਉਸ ਨੂੰ ਜ਼ਮੀਨ ‘ਤੇ ਲਿਆ ਕੇ ਨੱਕ ਰਗੜਵਾਵਾਂਗਾ।

ਸਾਬਕਾ ਜੇਲ੍ਹ ਮੰਤਰੀ ਰੰਧਾਵਾ ਨੇ ਕਿਹਾ, ਵਕੀਲ ਦੀ ਫੀਸ 3 ਲੱਖ 30 ਹਜ਼ਾਰ ਰੁਪਏ ਸੀ। ਜੋ ਕੁੱਲ 17 ਲੱਖ 60 ਹਜ਼ਾਰ ਬਣਦਾ ਹੈ। 55 ਲੱਖ ਰੁਪਏ ਨਹੀਂ। ਪੰਜਾਬ ਨੂੰ ਦੁਸ਼ਯੰਤ ਦੇਵ ਦੀ ਨਿਯੁਕਤੀ ਲਈ ਪੱਤਰ ਮਿਲਿਆ ਸੀ। ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਧੋਖਾ ਦਿੱਤਾ ਜਾ ਰਿਹਾ ਹੈ। ਗੈਂਗਸਟਰ ਲਾਰੈਂਸ ਦੀ ਜੇਲ੍ਹ ਤੋਂ ਇੰਟਰਵਿਊ ਬਾਰੇ ਕੇਸ ਵੀ ਦਰਜ ਨਹੀਂ ਹੋਇਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...