September 10, 2026, 1:40 pm
----------- Advertisement -----------
HomeNewsLatest Newsਵਿਜੀਲੈਂਸ ਵੱਲੋਂ 2 ਲੱਖ ਰੁਪਏ ਰਿਸ਼ਵਤ ਲੈਂਦਾ ਐਸ.ਡੀ.ਓ. ਕਾਬੂ

ਵਿਜੀਲੈਂਸ ਵੱਲੋਂ 2 ਲੱਖ ਰੁਪਏ ਰਿਸ਼ਵਤ ਲੈਂਦਾ ਐਸ.ਡੀ.ਓ. ਕਾਬੂ

Published on

----------- Advertisement -----------

ਚੰਡੀਗੜ੍ਹ, 4 ਜੁਲਾਈ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਬੀ.ਡੀ.ਪੀ.ਓ. ਦਫ਼ਤਰ ਫ਼ਤਹਿਗੜ੍ਹ ਸਾਹਿਬ ਵਿਖੇ ਤਾਇਨਾਤ ਐਸ.ਡੀ.ਓ. ਪੰਚਾਇਤੀ ਰਾਜ ਅਮਰਜੀਤ ਕੁਮਾਰ ਨੂੰ ਫੰਡਾਂ ਦੀ ਵਰਤੋਂ ਸਬੰਧੀ ਸਰਟੀਫਿਕੇਟ (ਯੂ.ਸੀ.) ਜਾਰੀ ਕਰਨ ਬਦਲੇ 2 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਤਹਿਸੀਲ ਰਾਜਪੁਰਾ ਦੇ ਪਿੰਡ ਬਸੰਤਪੁਰਾ ਦੇ ਵਾਸੀ ਗੁਰਮੀਤ ਸਿੰਘ ਦੀ ਸ਼ਿਕਾਇਤ ‘ਤੇ ਉਕਤ ਐਸ.ਡੀ.ਓ. ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਸ਼ਿਕਾਇਤ ਦਰਜ ਕਰਵਾਈ ਕਿ ਉਕਤ ਐਸ.ਡੀ.ਓ. ਨੇ ਉਸਦੇ ਪਿੰਡ ਵਿੱਚ ਕਰਵਾਏ ਗਏ ਵਿਕਾਸ ਕਾਰਜਾਂ ਬਾਰੇ ਫੰਡਾਂ ਦੀ ਵਰਤੋਂ ਸਬੰਧੀ ਸਰਟੀਫਿਕੇਟ ਜਾਰੀ ਕਰਨ ਬਦਲੇ 5 ਲੱਖ ਰੁਪਏ ਰਿਸ਼ਵਤ ਮੰਗੀ ਸੀ।

ਬੁਲਾਰੇ ਨੇ ਦੱਸਿਆ ਕਿ ਮੁਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਗਾ ਕੇ ਉਕਤ ਐਸ.ਡੀ.ਓ. ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 2 ਲੱਖ ਰੁਪਏ ਲੈਂਦਿਆਂ ਮੌਕੇ ਉੱਤੇ ਕਾਬੂ ਕਰ ਲਿਆ। ਇਸ ਸਬੰਧੀ ਐਸ.ਡੀ.ਓ. ਅਮਰਜੀਤ ਕੁਮਾਰ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...

ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, 93 ਸਾਲ ਦੀ ਉਮਰ ‘ਚ ਲਿਆ ਆਖ਼ਿਰੀ ਸਾਹ

ਪੰਜਾਬ ਦੇ ਆਮ ਆਦਮੀ ਪਾਰਟੀ (AAP) ਦੇ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਤੇ ਸਾਬਕਾ...

ਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲ 

ਨਵੀਂ ਦਿੱਲੀ, 9 ਸਤੰਬਰ:ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਮਜ਼ਦੂਰ ਗੁਲਜ਼ਾਰ ਸਿੰਘ ਦੀ ਦੁਖਦ...

ਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ 9 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਬਰਿੰਦਰ...

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...