ਮੋਗਾ, 15 ਜਨਵਰੀ 2022 – ਮੋਗਾ ਤੋਂ ਕਾਂਗਰਸੀ ਵਿਧਾਇਕ ਡਾ. ਹਰਜੋਤ ਸਿੰਘ ਕਮਲ ਬੀਜੇਪੀ ‘ਚ ਸ਼ਾਮਿਲ ਹੋ ਗਏ ਹਨ। ਇਸ ਦੇ ਲਈ ਉਹ ਚੰਡੀਗੜ੍ਹ ‘ਚ ਬੀਜੇਪੀ ਦੇ ਦਫਤਰ ਪਹੁੰਚੇ ਜਿਥੇ ਉਹ ਫਤਿਹ ਜੰਗ ਬਾਜਵਾ, ਵਿਜੇ ਸ਼ਾਪਲਾ, ਅਸ਼ਵਨੀ ਸ਼ਰਮਾ, ਜਗੇਂਦਰ ਸ਼ੇਖਾਵਤ ਦੀ ਹਾਜ਼ਰੀ ‘ਚ ਬੀਜੇਪੀ ‘ਚ ਸ਼ਾਮਿਲ ਹੋਏ।
ਜ਼ਿਕਰਯੋਗ ਹੈ ਕਿ ਉਨ੍ਹਾਂ ਦੇ ਚੋਣ ਹਲਕੇ ਤੋਂ ਕਾਂਗਰਸ ਵੱਲੋਂ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਨੂੰ ਟਿਕਟ ਦਿੱਤੀ ਗਈ ਹੈ। ਜਿਸ ਤੋਂ ਨਾਰਾਜ਼ ਹੋ ਕੇ ਉਹ ਬੀਜੇਪੀ ‘ਚ ਸ਼ਾਮਿਲ ਹੋ ਰਹੇ ਹਨ।












