November 17, 2026, 4:33 am
----------- Advertisement -----------
HomeNewsBreaking Newsਅਕਾਲੀ ਦਲ ਨੇ UCC ’ਤੇ ਵਿਚਾਰ ਲੈਣ ਵਾਸਤੇ ਸਬ ਕਮੇਟੀ ਬਣਾਈ, ਚੈਨਲਾਂ...

ਅਕਾਲੀ ਦਲ ਨੇ UCC ’ਤੇ ਵਿਚਾਰ ਲੈਣ ਵਾਸਤੇ ਸਬ ਕਮੇਟੀ ਬਣਾਈ, ਚੈਨਲਾਂ ਤੇ ਅਖ਼ਬਾਰਾਂ ਨੂੰ ਸੁਧਰ ਜਾਣ ਜਾਂ ਫਿਰ ਬਾਈਕਾਟ ਕਰਨ ਦੀ ਦਿੱਤੀ ਚੇਤਾਵਨੀ

Published on

----------- Advertisement -----------

ਚੰਡੀਗੜ੍ਹ, 7 ਜੁਲਾਈ 2023: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਤਜਵੀਜ਼ਸ਼ੁਦਾ ਸਾਂਝੇ ਸਿਵਲ ਕੋਡ (ਯੂ ਸੀ ਸੀ) ’ਤੇ ਵਿਚਾਰ ਵਟਾਂਦਰੇ ਲਈ ਅਤੇ ਕੇਸ ਤਿਆਰ ਕਰ ਕੇ ਕਾਨੂੰਨ ਕਮਿਸ਼ਨ ਨੂੰ ਸੌਂਪਣ ਵਾਸਤੇ ਸਬ ਕਮੇਟੀ ਦਾ ਗਠਨ ਕੀਤਾ।

ਇਸ ਬਾਬਤ ਫੈਸਲਾ ਪਾਰਟੀ ਦੇ ਹਲਕਾ ਇੰਚਾਰਜਾਂ ਤੇ ਜ਼ਿਲ੍ਹਾ ਪ੍ਰਧਾਨਾਂ ਦੀ ਹੋਈ ਮੀਟਿੰਗ ਵਿਚ ਲਿਆ ਗਿਆ ਜਿਸਦੀ ਪ੍ਰਧਾਨਗੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤੀ। ਚਾਰ ਮੈਂਬਰੀ ਸਬ ਕਮੇਟੀ ਵਿਚ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸਰਦਾਰ ਮਹੇਸ਼ਇੰਦਰ ਸਿੰਘ ਗਰੇਵਾਲ, ਸਰਦਾਰ ਸਿਕੰਦਰ ਸਿੰਘ ਮਲੂਕਾ ਅਤੇ ਡਾ. ਦਲਜੀਤ ਸਿੰਘ ਚੀਮਾ ਨੂੰ ਸ਼ਾਮਲ ਕੀਤਾ ਗਿਆ ਹੈ। ਕਮੇਟੀ ਨੂੰ ਸੰਵਿਧਾਨਕ ਮਾਹਿਰਾਂ, ਬੁੱਧੀਜੀਵੀਆਂ ਤੇ ਸਿੱਖ ਕੌਮ ਦੇ ਆਗੂਆਂ ਨਾਲ ਸਲਾਹ ਮਸ਼ਵਰਾ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਇਸ ਦੌਰਾਨ ਮੀਟਿੰਗ ਨੇ ਇਕ ਮਤਾ ਪਾਸ ਕਰ ਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਧਾਨ ਸਭਾ ਵਿਚ ਗੁਰਸਿੱਖਾਂ ਦੀ ਦਾਹੜੀ ਦਾ ਮਖੌਲ ਉਡਾਉਣ ਤੇ ਇਸਦਾ ਅਪਮਾਨ ਕਰਨ ਦੀ ਨਿਖੇਧੀ ਕੀਤੀ। ਮਤੇ ਵਿਚ ਇਹ ਵੀ ਮੰਗ ਕੀਤੀ ਗਈ ਕਿ ਮੁੱਖ ਮੰਤਰੀ ਸਿੱਖਾਂ ਦੇ ਕੱਕਾਰਾਂ ਦਾ ਅਪਮਾਨ ਕਰਨ ਵਾਸਤੇ ਮੁਆਫੀ ਮੰਗਣ ਅਤੇ ਇਹ ਸਾਰੀਆਂ ਅਪਮਾਨਜਨਕ ਟਿੱਪਣੀਆਂ ਰਿਕਾਰਡ ਵਿਚੋਂ ਕੱਢੀਆਂ ਜਾਣ।

ਮੀਟਿੰਗ ਵਿਚ ਸਿੱਖ ਗੁਰਦੁਆਰਾ (ਸੋਧ) ਬਿੱਲ 2023 ਨੂੰ ਵੀ ਰੱਦ ਕਰ ਦਿੱਤਾ ਗਿਆ ਤੇ ਜ਼ੋਰ ਦੇ ਕੇ ਕਿਹਾ ਗਿਆ ਕਿ ਇਹ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਸਿੱਧੀ ਦਖਲਅੰਦਾਜ਼ੀ ਹੈ। ਪਾਰਟੀ ਲੇ ਕਿਹਾ ਕਿ ਬਿੱਲ ਵਿਚ ਕੀਤੀ ਗਈ ਸੋਧ ਗੈਰ ਕਾਨੂੰਨੀ ਤੇ ਗੈਰ ਸੰਵਿਧਾਨਕ ਹੈ ਅਤੇ ਪਾਰਟੀ ਨੇ ਸਰਕਾਰ ਨੂੰ ਅਜਿਹੀ ਦਖਲਅੰਦਾਜ਼ੀ ਨਾਲ ਸਿੱਖਾਂ ਦੀਆਂ ਭਾਵਨਾਵਾਂ ਭੜਕਾਉਣ ਤੋਂ ਗੁਰੇਜ਼ ਕਰਨ ਦੀ ਚੇਤਾਵਨੀ ਵੀ ਦਿੱਤੀ।

ਮੀਟਿੰਗ ਨੇ ਇਸ ਗੱਲ ਦਾ ਵੀ ਨੋਟਿਸ ਲਿਆ ਕਿ ਸਰਕਾਰ ਮੀਡੀਆ ਨੂੰ ਡਰਾ ਧਮਕਾ ਰਹੀ ਹੈ ਤੇ ਮੀਟਿੰਗ ਵਿਚ ਲੋਕਤੰਤਰ ਦੇ ਚੌਥੇ ਥੰਮ ਦੀ ਆਵਾਜ਼ ਕੁਚਲਣ ਦੇ ਯਤਨਾਂ ਦੀ ਵੀ ਨਿਖੇਧੀ ਕੀਤੀ ਗਈ। ਮੀਟਿੰਗ ਵਿਚ ਇਹ ਵੀ ਮਹਿਸੂਸ ਕੀਤਾ ਗਿਆ ਕਿ ਕੁਝ ਮੀਡੀਆ ਘਰਾਣਿਆਂ ਨੇ ਆਪਣੇ ਆਪ ਨੂੰ ਸਰਕਾਰ ਕੋਲ ਵੇਚ ਦਿੱਤਾ ਹੈ ਅਤੇ ਬਦਲੇ ਵਿਚ ਇਸ਼ਤਿਹਾਰਾਂ ਦੇ ਕਰੋੜਾਂ ਰੁਪਏ ਹਾਸਲ ਕਰ ਰਹੇ ਹਨ। ਮੀਟਿੰਗ ਵਿਚ ਅਜਿਹੇ ਮੀਡੀਆ ਘਰਾਣਿਆਂ ਨੂੰ ਆਖਿਆ ਕਿ ਉਹ ਪੱਤਰਕਾਰੀ ਦੇ ਇਸ ਪਵਿੱਤਰ ਕਿੱਤੇ ਪ੍ਰਤੀ ਬਹੁਤ ਵੱਡਾ ਗੁਨਾਹ ਕਰ ਰਹੇ ਹਨ ਤੇ ਪੰਜਾਬ ਤੇ ਪੰਜਾਬੀਆਂ ਦਾ ਅਪਮਾਨ ਕਰ ਰਹੇ ਹਨ। ਪਾਰਟੀ ਨੇ ਕਿਹਾ ਕਿ ਹੁਣ ਬਹੁਤ ਹੋ ਗਿਆ ਤੇ ਜਿਹੜੇ ਚੈਨਲ ਤੇ ਅਖ਼ਬਾਰਾਂ ਭਗਵੰਤ ਮਾਨ ਦਾ ਪ੍ਰਾਪੇਗੰਡਾ ਸਾਧਨ ਬਣ ਗਏਹਨ, ਉਹ ਆਪਣੇ ਤੌਰ ਤਰੀਕੇ ਸੁਧਾਰ ਲੈਣ ਤੇ ਆਜ਼ਾਦ ਤੇ ਨਿਰਪੱਖ ਪੱਤਰਕਾਰਤਾ ਕਰਨ ਜਾਂ ਫਿਰ ਅਕਾਲੀ ਦਲ ਉਹਨਾਂ ਦਾ ਬਾਈਕਾਟ ਕਰਨ ਵਾਸਤੇ ਮਜਬੂਰ ਹੋਵੇਗਾ।

ਅਕਾਲੀ ਦਲ ਦੇ ਪ੍ਰਧਾਨ ਨੇ ਲੋਕ ਸੰਪਰਕ ਮੁਹਿੰਮ ਪ੍ਰੋਗਰਾਮ ਦਾ ਖੁਲ੍ਹਾਸਾ ਕੀਤਾ ਜਿਸ ਤਹਿਤ ਸਾਰੇ ਹਲਕਾ ਇੰਚਾਰਜ ਆਪੋ ਆਪਣੇ ਹਲਕਿਆਂ ਵਿਚ ਸਾਰੇ ਪਿੰਡਾਂ ਵਿਚ ਜਾਣਗੇ। ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਪ ਸਰਕਾਰ ਨੇ ਸਮਾਜ ਦੇ ਹਰ ਵਰਗ ਨਾਲ ਧੋਖਾ ਕੀਤਾ ਹੈ। ਇਹ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਲੋਕਾਂ ਤੱਕ ਪਹੁੰਚ ਕਰੀਏ ਅਤੇ ਉਹਨਾਂ ਨੂੰ ਉਹਨਾਂ ਦੇ ਹੱਕਾਂ ਵਾਸਤੇ ਲੜਨ ਅਤੇ ਇਸ ਭ੍ਰਿਸ਼ਟ ਸਰਕਾਰ ਤੇ ਕਠਪੁਤਲੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਾਰੇ ਵਾਅਦੇ ਪੂਰੇ ਕਰਨ ਵਾਸਤੇ ਮਜਬੂਰ ਕਰਨ ਲਈ ਸੰਘਰਸ਼ ਕਰਨ ਦਾ ਭਰੋਸਾ ਦੁਆਇਆ।

ਇਸ ਦੌਰਾਨ ਇਹ ਵੀ ਫੈਸਲਾ ਲਿਆ ਗਿਆ ਕਿ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸਰਬਜੀਤ ਸਿੰਘ ਝਿੰਜਰ ਸੂਬੇ ਭਰ ਦਾ ਦੌਰਾ ਕਰ ਕੇ ਯੂਥ ਵਿੰਗ ਨੂੰ ਸੰਗਠਤ ਕਰਨਗੇ ਅਤੇ ਨੌਜਵਾਨਾਂ ਤੋਂ ਫੀਡਬੈਕ ਲੈਣਗੇ।ਇਹ ਵੀ ਫੈਸਲਾ ਲਿਆ ਗਿਆ ਕਿ ਸੂਬੇ ਵਿਚ ਹਰੇਕ ਲੋਕ ਸਭਾ ਹਲਕੇ ਲਈ ਇੰਚਾਰਜ ਨਿਯੁਕਤ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...