September 22, 2026, 7:25 pm
----------- Advertisement -----------
HomeNewsLatest Newsਲੁਧਿਆਣਾ 'ਚ ਵੱਡੀ ਵਾਰਦਾਤ! ਇੱਕੋ ਕਮਰੇ 'ਚੋਂ ਮਿਲੀਆਂ ਤਿੰਨ ਲਾ.ਸ਼ਾਂ; ਬਜ਼ੁਰਗ ਮਾਂ,...

ਲੁਧਿਆਣਾ ‘ਚ ਵੱਡੀ ਵਾਰਦਾਤ! ਇੱਕੋ ਕਮਰੇ ‘ਚੋਂ ਮਿਲੀਆਂ ਤਿੰਨ ਲਾ.ਸ਼ਾਂ; ਬਜ਼ੁਰਗ ਮਾਂ, ਪੁੱਤਰ ਅਤੇ ਨੂੰਹ ਦਾ ਬੇਰਹਿਮੀ ਨਾਲ ਕ+ਤ+ਲ

Published on

----------- Advertisement -----------

ਲੁਧਿਆਣਾ ‘ਚ ਇੱਕੋ ਪਰਿਵਾਰ ਦੇ 3 ਜੀਆਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਇਹ ਸਨਸਨੀਖੇਜ਼ ਘਟਨਾ ਸਲੇਮ ਟਾਬਰੀ ਥਾਣੇ ਅਧੀਨ ਪੈਂਦੇ ਨਿਊ ਜਨਕਪੁਰੀ ਵਿੱਚ ਵਾਪਰੀ ਹੈ। ਮ੍ਰਿਤਕਾਂ ਦੀ ਪਛਾਣ ਚਮਨ ਲਾਲ, ਉਸਦੀ ਪਤਨੀ ਸੁਰਿੰਦਰ ਕੌਰ ਅਤੇ ਮਾਤਾ ਬਚਨ ਕੌਰ ਵਜੋਂ ਹੋਈ ਹੈ। ਇਨ੍ਹਾਂ ਦੀ ਉਮਰ 70 ਤੋਂ 90 ਸਾਲ ਦਰਮਿਆਨ ਦੱਸੀ ਜਾ ਰਹੀ ਹੈ। ਗੁਆਂਢੀਆਂ ਦਾ ਕਹਿਣਾ ਹੈ ਕਿ ਬੀਤੇ ਕੱਲ੍ਹ ਪੂਰਾ ਦਿਨ ਪਰਿਵਾਰ ਦੇ ਤਿੰਨੇ ਮੈਂਬਰ ਘਰੋਂ ਬਾਹਰ ਨਹੀਂ ਆਏ।
ਘਟਨਾ ਦਾ ਪਤਾ ਸਵੇਰੇ 10 ਵਜੇ ਉਸ ਸਮੇਂ ਲੱਗਾ ਜਦੋਂ ਦੁੱਧ ਵਾਲਾ ਉਨ੍ਹਾਂ ਦੇ ਘਰ ਆਇਆ। ਪਰ ਅੱਗੋਂ ਦੁੱਧ ਲੈਣ ਲਈ ਕਿਸੇ ਨੇ ਦਰਵਾਜ਼ਾ ਨਹੀਂ ਖੋਲ੍ਹਿਆ। ਸ਼ੱਕ ਪੈਣ ‘ਤੇ ਉਸ ਨੇ ਗੁਆਂਢੀਆਂ ਨੂੰ ਇਸ ਦੀ ਸੂਚਨਾ ਦਿੱਤੀ। ਜਿਸ ਤੋਂ ਬਾਅਦ ਦਰਵਾਜ਼ਾ ਤੋੜਿਆ ਗਿਆ ਤਾਂ ਅੰਦਰ ਤਿੰਨ ਲਾਸ਼ਾਂ ਪਈਆਂ ਸਨ। ਜਿਸ ‘ਚ 2 ਬੈੱਡ ‘ਤੇ ਅਤੇ ਇਕ ਲਾਸ਼ ਉਸੇ ਹੀ ਕਮਰੇ ‘ਚ ਹੇਠਾਂ ਫਰਸ਼ ‘ਤੇ ਸੀ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਕਤਲ ਗਲਾ ਘੁੱਟ ਕੇ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮ੍ਰਿਤਕਾਂ ਦੀਆਂ ਲਾਸ਼ਾਂ ‘ਤੇ ਚਾਕੂ ਦੇ ਨਿਸ਼ਾਨ ਵੀ ਮਿਲੇ ਹਨ। ਇਹ ਵੀ ਮੰਨਿਆ ਜਾ ਰਿਹਾ ਹੈ ਕਿ ਇਸ ਕਤਲ ਵਿੱਚ ਕਿਸੇ ਜਾਣਕਾਰ ਦਾ ਹੱਥ ਹੋ ਸਕਦਾ ਹੈ। ਇਸ ਤੋਂ ਇਲਾਵਾ ਘਰ ਦੇ ਅੰਦਰ ਗੈਸ ਸਿਲੰਡਰ ਖੁੱਲ੍ਹੇ ਛੱਡੇ ਗਏ ਮਿਲੇ।
ਥਾਣਾ ਸਲੇਮਟਾਬਰੀ ਦੇ ਐਸਐਚਓ ਨੇ ਦੱਸਿਆ ਕਿ ਪੁਲੀਸ ਘਟਨਾ ਦੀ ਜਾਂਚ ਕਰ ਰਹੀ ਹੈ। ਆਸਪਾਸ ਦੇ ਸੀਸੀਟੀਵੀ ਕੈਮਰਿਆਂ ਦੀ ਸਕੈਨਿੰਗ ਕੀਤੀ ਜਾ ਰਹੀ ਹੈ। ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜਿਆ ਜਾ ਰਿਹਾ ਹੈ। ਕਤਲ ਦਾ ਕਾਰਨ ਕੀ ਹੈ, ਇਸ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ।
ਸੰਯੁਕਤ ਕਮਿਸ਼ਨਰ ਸੌਮਿਆ ਮਿਸ਼ਰਾ ਨੇ ਦੱਸਿਆ ਕਿ ਇਸ ਤੀਹਰੇ ਕਤਲ ਦੀ ਸੂਚਨਾ ਅੱਜ ਸਵੇਰੇ ਹੀ ਮਿਲੀ। ਪੁਲੀਸ ਅਧਿਕਾਰੀਆਂ ਦੁਆਰਾ ਟੀਮਾਂ ਬਣਾਈਆਂ ਗਈਆਂ ਹਨ। ਵਾਰਦਾਤ ਵਾਲੀ ਥਾਂ ‘ਤੇ ਐਲਪੀਜੀ ਗੈਸ ਦੀ ਬਦਬੂ ਵੀ ਆ ਰਹੀ ਸੀ। ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਇਹ ਕਤਲ ਕਿੰਨੇ ਦਿਨ ਪਹਿਲਾਂ ਹੋਇਆ, ਇਸ ਬਾਰੇ ਜਾਂਚ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...