June 1, 2026, 5:03 pm
----------- Advertisement -----------
HomeNewsLatest Newsਪੰਜਾਬ ਸਰਕਾਰ ਨੇ ਉਦਯੋਗਿਕ ਵਿਕਾਸ 'ਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਦੇ...

ਪੰਜਾਬ ਸਰਕਾਰ ਨੇ ਉਦਯੋਗਿਕ ਵਿਕਾਸ ‘ਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਦੇ ਮੰਤਵ ਨਾਲ ਚੁੱਕਿਆ ਵੱਡਾ ਕਦਮ

Published on

----------- Advertisement -----------

ਚੰਡੀਗੜ੍ਹ, 8 ਜੁਲਾਈ- ਸੂਬੇ ਵਿੱਚ ਉਦਯੋਗਾਂ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਇਤਿਹਾਸਕ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨਿੱਚਰਵਾਰ ਨੂੰ ਸੂਬੇ ਵਿੱਚ ਕਾਰੋਬਾਰੀ ਅਨੁਕੂਲ ਮਾਹੌਲ ਪ੍ਰਦਾਨ ਕਰਨ ਲਈ ਉਦਯੋਗਪਤੀਆਂ ਤੋਂ ਫੀਡਬੈਕ ਮੰਗਣ ਲਈ ਵਟਸਐਪ ਨੰਬਰ 8194891948 ਅਤੇ ਈਮੇਲ ਆਈਡੀ punjabconsultation@gmail.com ਜਾਰੀ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਭਰ ਵਿੱਚ ਪੰਜਾਬ ਸਰਕਾਰ ਹੀ ਇਕ ਅਜਿਹੀ ਸਰਕਾਰ ਹੈ, ਜੋ ਸਾਰੇ ਭਾਈਵਾਲਾਂ ਦੀ ਸਲਾਹ ਅਨੁਸਾਰ ਨੀਤੀਆਂ ਘੜਦੀ ਹੈ। ਮਿਸਾਲਾਂ ਦਿੰਦਿਆਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਨੂੰ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕ ਅਤੇ ਨਹਿਰੀ ਪਾਣੀ ਦੀਆਂ ਸਕੀਮਾਂ ਨੂੰ ਲਾਗੂ ਕਰਨ ਲਈ ਲੋਕਾਂ ਦੇ ਵਿਚਾਰ ਲਏ ਹਨ। ਭਗਵੰਤ ਮਾਨ ਨੇ ਕਿਹਾ ਕਿ ਨਤੀਜਾ ਸਭ ਦੇ ਸਾਹਮਣੇ ਹੈ ਕਿਉਂਕਿ ਲਗਪਗ 90 ਫੀਸਦੀ ਲੋਕਾਂ ਨੂੰ ਜ਼ੀਰੋ ਬਿੱਲ ਆ ਰਹੇ ਹਨ, ਲਗਪਗ 35 ਲੱਖ ਲੋਕ ਆਮ ਆਦਮੀ ਕਲੀਨਿਕਾਂ ਵਿੱਚ ਮੁਫ਼ਤ ਇਲਾਜ ਦਾ ਲਾਭ ਲੈ ਚੁੱਕੇ ਹਨ ਅਤੇ 40 ਸਾਲਾਂ ਬਾਅਦ ਨਹਿਰੀ ਪਾਣੀ ਟੇਲਾਂ ਉਤੇ ਪੈਂਦੇ ਪਿੰਡਾਂ ਵਿੱਚ ਪਹੁੰਚਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੂੰ ਤੇਜ਼ ਆਰਥਿਕ ਵਿਕਾਸ ਦੀ ਲੀਹ ‘ਤੇ ਪਾਉਣ ਲਈ ਸੂਬਾ ਸਰਕਾਰ ਨੇ ਪੰਜਾਬ ਵਿੱਚ ਉਦਯੋਗ ਨੂੰ ਹੁਲਾਰਾ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਉਦਯੋਗਿਕ ਵਿਕਾਸ ਦੇ ਧੁਰੇ ਵਜੋਂ ਉਭਾਰਨ ਲਈ ਕਦਮ ਚੁੱਕੇ ਗਏ ਹਨ ਤਾਂ ਜੋ ਸੂਬੇ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਮਿਲ ਸਕਣ। ਭਗਵੰਤ ਮਾਨ ਨੇ ਕਿਹਾ ਕਿ ਰਾਜ ਵਿੱਚ ਉਦਯੋਗਾਂ ਦੇ ਨਵੇਂ ਪ੍ਰਾਜੈਕਟ ਲਿਆਉਣ ਦੇ ਨਾਲ-ਨਾਲ ਸੂਬਾ ਸਰਕਾਰ ਮੌਜੂਦਾ ਉਦਯੋਗਿਕ ਇਕਾਈਆਂ ਨੂੰ ਉਦਯੋਗ ਪੱਖੀ ਮਾਹੌਲ ਵੀ ਮੁਹੱਈਆ ਕਰੇਗੀ ਤਾਂ ਜੋ ਉਹ ਸੂਬੇ ਵਿੱਚ ਆਪਣੇ ਕੰਮਕਾਜ ਦਾ ਵਿਸਥਾਰ ਕਰ ਸਕਣ।

ਮੁੱਖ ਮੰਤਰੀ ਨੇ ਉਦਯੋਗਪਤੀਆਂ ਨੂੰ ਵਟਸਐਪ ਨੰਬਰ 8194891948 ਅਤੇ ਈਮੇਲ ਆਈ.ਡੀ. punjabconsultation@gmail.com ‘ਤੇ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਆਪਣੇ ਵਿਚਾਰ ਦੇਣ ਲਈ ਕਿਹਾ। ਉਨ੍ਹਾਂ ਕਿਹਾ ਕਿ ਇਹ ਵਡਮੁੱਲੇ ਸੁਝਾਅ ਸੂਬਾ ਸਰਕਾਰ ਨੂੰ ਪੰਜਾਬ ਵਿੱਚ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਨੀਤੀਆਂ ਘੜਨ ਵਿੱਚ ਮਦਦ ਕਰਨਗੇ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਉਦਯੋਗਿਕ ਵਿਕਾਸ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...

CM ਭਗਵੰਤ ਮਾਨ ਤੈਅ ਕਰਨਗੇ ਨਗਰ ਨਿਗਮ ਤੇ ਕੌਂਸਲਾਂ ਦੇ ਪ੍ਰਧਾਨਾਂ ਦੇ ਨਾਂਅ, ‘ਆਪ’ ਦੀ ਕੋਰ ਕਮੇਟੀ ‘ਚ ਹੋਇਆ ਫ਼ੈਸਲਾ

ਨਿਗਮ, ਕੌਂਸਲ ਚੋਣਾਂ ਨੂੰ ਲੈ ਕੇ AAP ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਪੰਜਾਬ...

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਚੰਡੀਗੜ੍ਹ, 31 ਮਈ 2026:ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ...

ਭਗਵੰਤ ਮਾਨ ਸਰਕਾਰ ਪੇਂਡੂ ਪੰਜਾਬ ਦੀ ਬਦਲ ਰਹੀ ਨੁਹਾਰ, 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...

ਮਜੀਠੀਆ ਦੀ ਅੰਮ੍ਰਿਤਸਰ ਸਥਿਤ ਕੋਠੀ ਵਿਖੇ ਪੁਲਿਸ ਵਲੋਂ ਛਾਪੇਮਾਰੀ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਤੋਂ...

ਜੈਸਲਮੇਰ-ਜੈਪੁਰ ‘ਚ ਰੇਤਲੇ ਤੂਫ਼ਾਨ ਦੀ ਚੇਤਾਵਨੀ, ਮੀਂਹ ਨੇ 7 ਰਾਜਾਂ ਵਿਚ ਘਟਾਈ ਗਰਮੀ

ਮੀਂਹ ਤੇ ਤੂਫ਼ਾਨ ਕਾਰਨ ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਦਿੱਲੀ, ਹਰਿਆਣਾ, ਚੰਡੀਗੜ੍ਹ, ਛੱਤੀਸਗੜ੍ਹ, ਬਿਹਾਰ ਅਤੇ...

‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਜੇਲ੍ਹ ਤੋਂ ਆਏ ਬਾਹਰ

 ਵਿਧਾਨ ਸਭਾ ਹਲਕਾ ਸਨੌਰ (ਪਟਿਆਲਾ) ਤੋਂ 'ਆਪ' ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਹਾਈਕੋਰਟ ਤੋਂ ਜ਼ਮਾਨਤ...

PM ਨਰਿੰਦਰ ਮੋਦੀ ਨੇ ‘ਮਨ ਕੀ ਬਾਤ’ ਪ੍ਰੋਗਰਾਮ ‘ਚ ਦੌੜਾਕ ਗੁਰਿੰਦਰਵੀਰ ਸਿੰਘ ਨਾਲ ਕੀਤੀ ਗੱਲ ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਦੌੜਾਕ ਗੁਰਿੰਦਰਵੀਰ ਸਿੰਘ ਨੂੰ 100 ਮੀਟਰ ਦੌੜ ਵਿੱਚ...