ਪੰਜਾਬ ਵਿੱਚ ਭਾਰੀ ਮੀਂਹ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਦੇਰ ਰਾਤ ਇਕ ਹੁਕਮ ਜਾਰੀ ਕਰਕੇ ਸੋਮਵਾਰ ਨੂੰ ਜ਼ਿਲੇ ਦੇ ਸਕੂਲ ਅਤੇ ਹੋਰ ਵਿਦਿਅਕ ਅਦਾਰਿਆਂ ਵਿਚ ਛੁੱਟੀ ਰੱਖਣ ਦਾ ਐਲਾਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਜਾਰੀ ਕੀਤੇ ਗਏ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਹੜ੍ਹ ਦੀ ਸਥਿਤੀ ਵਿਚ ਸਕੂਲਾਂ ਨੂੰ ਰਾਹਤ ਕੈਂਪਾਂ ਵਜੋਂ ਵਰਤੋਂ ਵਿਚ ਲਿਆਇਆ ਜਾ ਸਕਦਾ ਹੈ ।













