June 1, 2026, 5:03 pm
----------- Advertisement -----------
HomeNewsLatest Newsਪੰਜਾਬ 'ਚ ਭਾਰੀ ਮੀਂਹ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੁੱਖ ਮੰਤਰੀ...

ਪੰਜਾਬ ‘ਚ ਭਾਰੀ ਮੀਂਹ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੁੱਖ ਮੰਤਰੀ ਮਾਨ ਨਾਲ ਕੀਤੀ ਗੱਲਬਾਤ

Published on

----------- Advertisement -----------

ਪੰਜਾਬ ਅਤੇ ਚੰਡੀਗੜ੍ਹ ‘ਚ ਇਸ ਵਾਰ ਮੀਂਹ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਸ਼ਨੀਵਾਰ ਸਵੇਰੇ ਸ਼ੁਰੂ ਹੋਇਆ ਮੀਂਹ ਐਤਵਾਰ ਸ਼ਾਮ ਤੱਕ ਜਾਰੀ ਰਿਹਾ। ਜਿਸ ਕਾਰਨ ਕਈ ਸ਼ਹਿਰਾਂ ਚ ਹੜ ਵਰਗੀ ਸਥਿਤੀ ਪੈਦਾ ਹੋ ਗਈ ਹੈ ਪੰਜ ਜ਼ਿਲ੍ਹਿਆਂ ਕਪੂਰਥਲਾ, ਪਟਿਆਲਾ, ਮੋਹਾਲੀ, ਮੋਗਾ ਅਤੇ ਪਠਾਨਕੋਟ ਵਿੱਚ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ। ਦਰਜਨਾਂ ਪਿੰਡਾਂ ਵਿੱਚ ਬਚਾਅ ਕਾਰਜ ਜਾਰੀ ਹਨ। ਪਟਿਆਲਾ ਦੀਆਂ ਛੋਟੀਆਂ ਅਤੇ ਵੱਡੀਆਂ ਦੋਵੇਂ ਨਦੀਆਂ ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪਹੁੰਚ ਗਈਆਂ ਹਨ। ਪ੍ਰਸ਼ਾਸਨ ਨੇ ਹੜ੍ਹ ਦਾ ਅਲਰਟ ਜਾਰੀ ਕਰ ਦਿੱਤਾ ਹੈ ਅਤੇ ਨੀਵੇਂ ਇਲਾਕਿਆਂ ‘ਚ ਸਥਿਤ ਘਰਾਂ ਨੂੰ ਖਾਲੀ ਕਰਵਾ ਲਿਆ ਹੈ। ਮੋਹਾਲੀ ‘ਚ ਸਥਿਤੀ ‘ਤੇ ਕਾਬੂ ਪਾਉਣ ਲਈ ਫੌਜ ਨੂੰ ਬੁਲਾਇਆ ਗਿਆ ਹੈ।
ਇਸ ਵਿਚਾਲੇ ਹੀ ਖਬਰ ਆਂ ਰਹੀ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀਆਂ ਨਾਲ ਫੋਨ ‘ਤੇ ਗੱਲਬਾਤ ਕੀਤੀ ਹੈ ਅਤੇ ਭਾਰੀ ਮੀਂਹ ਕਾਰਨ ਹੋਏ ਨੁਕਸਾਨ ਬਾਰੇ ਜਾਣਕਾਰੀ ਲਈ। ਉਨ੍ਹਾਂ ਦੋਵਾਂ ਰਾਜਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਵੀ ਦਿੱਤਾ ਹੈ।
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਮੰਤਰੀਆਂ, ਵਿਧਾਇਕਾਂ, ਡੀਸੀ ਅਤੇ ਐਸਐਸਪੀ ਅਤੇ ਸਾਰੇ ਅਧਿਕਾਰੀਆਂ ਨੂੰ ਜਨਤਾ ਵਿੱਚ ਜਾਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਲੋਕਾਂ ਨੂੰ ਤੁਰੰਤ ਰਾਹਤ ਪਹੁੰਚਾਉਣ ਲਈ ਕਿਹਾ ਹੈ। ਪੁਲਿਸ ਅਤੇ ਐਨਡੀਆਰਐਫ ਦੀਆਂ ਟੀਮਾਂ ਵੀ ਤਾਇਨਾਤ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਫੂਡ ਸਪਲਾਈ ਵਿਭਾਗ ਨੂੰ ਵੀ ਖਾਣੇ ਦੇ ਪੈਕੇਟ ਤਿਆਰ ਕਰਨ ਲਈ ਕਿਹਾ ਗਿਆ ਹੈ।
ਦੱਸ ਦਈਏ ਕਿ ਮੁਹਾਲੀ ਦੇ ਡੇਰਾਬੱਸੀ ਵਿੱਚ ਗੁਲਮੋਹਰ ਹਾਊਸਿੰਗ ਸੁਸਾਇਟੀ ਵਿੱਚ ਪਾਣੀ ਭਰ ਜਾਣ ਕਾਰਨ ਲੋਕਾਂ ਨੂੰ ਕੱਢਣ ਲਈ ਕਿਸ਼ਤੀਆਂ ਮੰਗਵਾਉਣੀਆਂ ਪਈਆਂ। ਰੋਪੜ, ਨਵਾਂਸ਼ਹਿਰ, ਫਿਰੋਜ਼ਪੁਰ, ਪਟਿਆਲਾ, ਫਤਿਹਗੜ੍ਹ ਸਾਹਿਬ, ਲੁਧਿਆਣਾ ਅਤੇ ਮੋਹਾਲੀ ਦੇ ਸਾਰੇ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਚੰਡੀਗੜ੍ਹ ਵਿੱਚ ਸੁਖਨਾ ਝੀਲ ਦੇ ਦੋਵੇਂ ਫਲੱਡ ਗੇਟ ਖੋਲ੍ਹਣੇ ਪਏ। ਲੁਧਿਆਣਾ ਦੇ ਮਾਛੀਵਾੜਾ ਸਾਹਿਬ ਨੇੜੇ ਦਰਿਆ ਦੇ ਪਾਣੀ ਦਾ ਪੱਧਰ ਵਧਣ ਕਾਰਨ ਫਸੇ 50 ਲੋਕਾਂ ਨੂੰ ਬਚਾ ਲਿਆ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...

CM ਭਗਵੰਤ ਮਾਨ ਤੈਅ ਕਰਨਗੇ ਨਗਰ ਨਿਗਮ ਤੇ ਕੌਂਸਲਾਂ ਦੇ ਪ੍ਰਧਾਨਾਂ ਦੇ ਨਾਂਅ, ‘ਆਪ’ ਦੀ ਕੋਰ ਕਮੇਟੀ ‘ਚ ਹੋਇਆ ਫ਼ੈਸਲਾ

ਨਿਗਮ, ਕੌਂਸਲ ਚੋਣਾਂ ਨੂੰ ਲੈ ਕੇ AAP ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਪੰਜਾਬ...

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਚੰਡੀਗੜ੍ਹ, 31 ਮਈ 2026:ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ...

ਭਗਵੰਤ ਮਾਨ ਸਰਕਾਰ ਪੇਂਡੂ ਪੰਜਾਬ ਦੀ ਬਦਲ ਰਹੀ ਨੁਹਾਰ, 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...

ਮਜੀਠੀਆ ਦੀ ਅੰਮ੍ਰਿਤਸਰ ਸਥਿਤ ਕੋਠੀ ਵਿਖੇ ਪੁਲਿਸ ਵਲੋਂ ਛਾਪੇਮਾਰੀ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਤੋਂ...

ਜੈਸਲਮੇਰ-ਜੈਪੁਰ ‘ਚ ਰੇਤਲੇ ਤੂਫ਼ਾਨ ਦੀ ਚੇਤਾਵਨੀ, ਮੀਂਹ ਨੇ 7 ਰਾਜਾਂ ਵਿਚ ਘਟਾਈ ਗਰਮੀ

ਮੀਂਹ ਤੇ ਤੂਫ਼ਾਨ ਕਾਰਨ ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਦਿੱਲੀ, ਹਰਿਆਣਾ, ਚੰਡੀਗੜ੍ਹ, ਛੱਤੀਸਗੜ੍ਹ, ਬਿਹਾਰ ਅਤੇ...

‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਜੇਲ੍ਹ ਤੋਂ ਆਏ ਬਾਹਰ

 ਵਿਧਾਨ ਸਭਾ ਹਲਕਾ ਸਨੌਰ (ਪਟਿਆਲਾ) ਤੋਂ 'ਆਪ' ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਹਾਈਕੋਰਟ ਤੋਂ ਜ਼ਮਾਨਤ...

PM ਨਰਿੰਦਰ ਮੋਦੀ ਨੇ ‘ਮਨ ਕੀ ਬਾਤ’ ਪ੍ਰੋਗਰਾਮ ‘ਚ ਦੌੜਾਕ ਗੁਰਿੰਦਰਵੀਰ ਸਿੰਘ ਨਾਲ ਕੀਤੀ ਗੱਲ ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਦੌੜਾਕ ਗੁਰਿੰਦਰਵੀਰ ਸਿੰਘ ਨੂੰ 100 ਮੀਟਰ ਦੌੜ ਵਿੱਚ...