September 29, 2026, 5:45 pm
----------- Advertisement -----------
HomeNewsBreaking Newsਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜ਼ਿਲ੍ਹਾ ਫ਼ਰੀਦਕੋਟ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ...

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜ਼ਿਲ੍ਹਾ ਫ਼ਰੀਦਕੋਟ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ

Published on

----------- Advertisement -----------

ਚੰਡੀਗੜ੍ਹ, 10 ਜੁਲਾਈ: ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ, ਜ਼ਿਲ੍ਹਾ ਫ਼ਰੀਦਕੋਟ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਹਾਲਾਤਾਂ ਦਾ ਜਾਇਜ਼ਾ ਲਿਆ। ਸੰਧਵਾਂ ਨੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਵਿਨੀਤ ਕੁਮਾਰ ਅਤੇ ਹੋਰਨਾਂ ਜ਼ਿਲ੍ਹਾ ਅਧਿਕਾਰੀਆਂ ਨਾਲ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਅਤੇ ਪਾਣੀ ਨਾਲ ਪ੍ਰਭਾਵਿਤ ਇਲਾਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ। ਉਨ੍ਹਾਂ ਜ਼ਿਲ੍ਹਾ ਅਧਿਕਾਰੀਆਂ ਨੂੰ ਹੜ੍ਹ ਪ੍ਰਭਾਵਿਤ ਲੋਕਾਂ ਦੀ ਹਰ ਪੱਖੋਂ ਮਦਦ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਰਿਹਾਇਸ਼ੀ ਖੇਤਰਾਂ ਵਿੱਚ ਜਮ੍ਹਾਂ ਹੋਏ ਬਰਸਾਤੀ ਪਾਣੀ ਦੀ ਨਿਕਾਸੀ ਲਈ ਪਹਿਲ ਦੇ ਆਧਾਰ ‘ਤੇ ਪ੍ਰਬੰਧ ਕੀਤੇ ਜਾਣ।

ਸਪੀਕਰ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਹੜ੍ਹਾਂ ਦੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਸਾਰੇ ਪ੍ਰਬੰਧ ਕੀਤੇ ਹੋਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਫ਼ਰੀਦਕੋਟ ਵਿਖੇ ਅਜੇ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ ਅਤੇ ਪ੍ਰਸ਼ਾਸਨ ਵੱਲੋਂ ਪੂਰੀ ਚੌਕਸੀ ਵਰਤੀ ਜਾ ਰਹੀ ਹੈ।

ਇਸੇ ਦੌਰਾਨ ਸੰਧਵਾਂ ਨੇ ਪਿੰਡ ਬੀੜ ਸਿੱਖਾਂ ਵਾਲਾ ਦਾ ਵੀ ਦੌਰਾ ਕੀਤਾ ਅਤੇ ਇੱਥੇ ਵਾਪਰੀ ਮੰਦਭਾਗੀ ਘਟਨਾ ਦੌਰਾਨ ਛੱਤ ਡਿੱਗਣ ਕਰਕੇ ਨੌਜਵਾਨ ਲੜਕੀ ਦੀ ਮੌਤ ‘ਤੇ ਦੁੱਖ ਜਤਾਇਆ ਅਤੇ ਕਿਹਾ ਕਿ ਜ਼ਖ਼ਮੀ ਪਰਿਵਾਰਕ ਮੈਂਬਰਾਂ ਦਾ ਇਲਾਜ ਤੋਂ ਇਲਾਵਾ ਪਰਿਵਾਰ ਦੀ ਆਰਥਿਕ ਮਦਦ ਵੀ ਕੀਤੀ ਜਾਵੇਗੀ। ਸੰਧਵਾਂ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਇਸ ਕੁਦਰਤੀ ਆਫ਼ਤ ਮੌਕੇ ਲੋਕਾਂ ਨਾਲ ਖੜ੍ਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਹੈ ਕਿ ਉਹ ਕਿਸੇ ਕਿਸਮ ਦੀ ਘਬਰਾਹਟ ਚ ਨਾ ਆਉਣ, ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ ਭਾਰਤ ਸਮੇਤ 20 ਦੇਸ਼ਾਂ ਤੋਂ ਆਉਣ ਵਾਲੀਆਂ ਕੁਝ ਦਵਾਈਆਂ ‘ਤੇ ਡਿਊਟੀ ਨਹੀਂ ਲਗਾਏਗਾ

ਸੰਯੁਕਤ ਰਾਜ ਅਮਰੀਕਾ ਭਾਰਤ ਸਮੇਤ 20 ਦੇਸ਼ਾਂ ਤੋਂ ਆਯਾਤ ਕੀਤੀਆਂ ਜਾਣ ਵਾਲੀਆਂ ਦੁਰਲੱਭ ਬਿਮਾਰੀਆਂ...

‘ਮਿਸ ਪ੍ਰਿਟੀ ਇੰਡੀਆ’ ਨਿਧੀ ਤਿਵਾੜੀ ਨੇ ਚੁੱਕਿਆ ਖੌਫਨਾਕ ਕਦਮ, ਇੰਫਲੂਐਂਸਰ ਦੇ ਸਨ 16 ਲੱਖ Followers

ਪ੍ਰਦੇਸ਼ ਦੇ ਸਿੰਗਰੌਲੀ ਜ਼ਿਲ੍ਹੇ ਦੇ ਮੋਰਵਾ ਥਾਣਾ ਖੇਤਰ ਦੇ ਭੂਸਾ ਮੋਡ ਤੋਂ ਇੱਕ ਹੈਰਾਨ...

ਸੰਗਰੂਰ ਦੇ ਗੁਰਦੁਆਰਾ ਸਾਹਿਬ ਵਿੱਚ ਵੜੇ 4 ਬਦਮਾਸ਼, ਸੇਵਾਦਾਰ ਨੂੰ ਮਾਰੀ ਗੋਲੀ, CCTV ‘ਚ ਕੈਦ ਵਾਰਦਾਤ

ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਦਿੜਬਾ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਬੜਰੁੱਖਾਂ ਤੋਂ ਇੱਕ...

ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ, ਮੁਆਫ਼ੀ ਮੰਗੋ ਨਹੀਂ ਤਾਂ ਕਾਨੂੰਨੀ ਕਾਰਵਾਈ ਲਈ ਰਹੋ ਤਿਆਰ

ਲੁਧਿਆਣਾ ਵਿੱਚ ਸ਼ਾਹੀ ਇਮਾਮ ਨੇ ਧਾਰਮਿਕ ਕਥਾ ਦੌਰਾਨ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਵੱਲੋਂ ਇਸਲਾਮ...

ਝੋਨੇ ਦੀ ਖਰੀਦ ਲਈ ਪੰਜਾਬ ਸਰਕਾਰ ਨੂੰ 42,786 ਕਰੋੜ ਰੁਪਏ ਦੀ CCL ਮਨਜ਼ੂਰ, 1 ਅਕਤੂਬਰ ਤੋਂ ਸਰਕਾਰੀ ਖਰੀਦ ਸ਼ਰੂ

ਪੰਜਾਬ ‘ਚ ਝੋਨੇ ਦੀ ਸਰਕਾਰੀ ਖਰੀਦ ਦਾ ਸੀਜ਼ਨ 1 ਅਕਤੂਬਰ ਤੋਂ ਅਧਿਕਾਰਤ ਤੌਰ ‘ਤੇ...

ਰਾਜੋਆਣਾ ਨੂੰ ਜੇਲ੍ਹ ‘ਚ ਮਿਲਣ ਪਹੁੰਚੇ ਜਥੇਦਾਰ ਗੜਗੱਜ, ਪਟੀਸ਼ਨ ‘ਤੇ ਜਲਦੀ ਫੈਸਲਾ ਕਰਨ ਦੀ ਮੰਗ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਕਸ਼ਨ, ਰੂਪ ਕੌਰ ਸੰਧੂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਬਰਖ਼ਾਸਤ

ਸ਼੍ਰੋਮਣੀ ਅਕਾਲੀ ਦਲ ਨੇ ਰੂਪ ਕੌਰ ਸੰਧੂ ‘ ਤੇ ਵੱਡਾ ਐਕਸ਼ਨ ਲਿਆ ਹੈ। ਅਕਾਲਈ...

ਗੋਲਡੀ ਬਰਾੜ FBI ਦੀ Top-10 ਮੋਸਟ ਵਾਂਟੇਡ ਲਿਸਟ ’ਚ ਸ਼ਾਮਲ, ਰੱਖਿਆ ਗਿਆ 10 ਕਰੋੜ ਦਾ ਇਨਾਮ

ਯੂਐਸ ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (ਐਫਬੀਆਈ) ਨੇ ਸੋਮਵਾਰ ਨੂੰ, ਗੈਂਗਸਟਰ ਸਤਿੰਦਰਜੀਤ ਸਿੰਘ, ਜਿਸਨੂੰ ਗੋਲਡੀ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ‘ਤੇ ਪੀ.ਏ.ਯੂ. ਵਿਖੇ ‘ਜਸ਼ਨ-ਏ-ਇਨਕਲਾਬ’ ਵਿੱਚ ਸ਼ਾਮਲ ਹੋਏ

*ਲੁਧਿਆਣਾ; 28 ਸਤੰਬਰ: * ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ...