May 1, 2026, 7:13 pm
----------- Advertisement -----------
HomeNewsBreaking Newsਸੁਨੀਲ ਜਾਖੜ ਅੱਜ ਸੰਭਾਲਣਗੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਦਾ ਅਹੁਦਾ

ਸੁਨੀਲ ਜਾਖੜ ਅੱਜ ਸੰਭਾਲਣਗੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਦਾ ਅਹੁਦਾ

Published on

----------- Advertisement -----------

ਚੰਡੀਗੜ੍ਹ, 11 ਜੁਲਾਈ 2023 – ਭਾਜਪਾ ਦੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਵੱਲੋਂ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਸ੍ਰੀ ਸੁਨੀਲ ਜਾਖੜ ਦੀ ਨਿਯੁਕਤੀ ਤੋਂ ਬਾਅਦ ਨਵ-ਨਿਯੁਕਤ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਅੱਜ ਮੰਗਲਵਾਰ ਨੂੰ ਆਪਣਾ ਅਹੁਦਾ ਸੰਭਾਲਣਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਜਪਾ ਦੇ ਸੂਬਾ ਮੀਡੀਆ ਸਕੱਤਰ ਜਨਾਰਦਨ ਸ਼ਰਮਾ ਨੇ ਆਪਣੇ ਪ੍ਰੈਸ ਬਿਆਨ ਵਿੱਚ ਦੱਸਿਆ ਕਿ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਣਗੇ।

ਜਨਾਰਦਨ ਸ਼ਰਮਾ ਨੇ ਦੱਸਿਆ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦਾ ਔਹੁਦਾ ਸੰਭਾਲ ਸਮਾਗਮ ਅੱਜ 11 ਜੁਲਾਈ 2023 ਦਿਨ ਮੰਗਲਵਾਰ ਨੂੰ ਸਵੇਰੇ 10:00 ਵਜੇ ਤੋਂ ਦੁਪਹਿਰ 12:30 ਵਜੇ ਤੱਕ ਲਾ ਭਵਨ ਨੇੜੇ ਭਾਜਪਾ ਦੇ ਸੂਬਾ ਹੈੱਡਕੁਆਰਟਰ ਸੈਕਟਰ 37-ਏ ਚੰਡੀਗੜ੍ਹ ਵਿਖੇ ਹੋਵੇਗਾ। ਇਸ ਔਹੁਦਾ ਸੰਭਾਲ ਸਮਾਗਮ ‘ਚ ਭਾਜਪਾ ਦੇ ਸੂਬਾ ਇੰਚਾਰਜ ਅਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ, ਸਹਿ-ਇੰਚਾਰਜ ਡਾ: ਨਰਿੰਦਰ ਸਿੰਘ ਰੈਨਾ, ਸੰਗਠਨ ਜਨਰਲ ਸਕੱਤਰ ਸ਼੍ਰੀਮੰਤਰੀ ਸ਼੍ਰੀਨਿਵਾਸੂਲੂ, ਰਾਜ ਭਰ ਦੇ ਸਾਰੇ ਜ਼ਿਲ੍ਹਿਆਂ ਤੋਂ ਭਾਜਪਾ ਦੀ ਸੂਬਾਈ ਅਤੇ ਸੀਨੀਅਰ ਲੀਡਰਸ਼ਿਪ ਅਤੇ ਵਰਕਰ ਹਾਜ਼ਰ ਹੋਣਗੇ।

ਜਨਾਰਦਨ ਸ਼ਰਮਾ ਨੇ ਸ੍ਰੀ ਸੁਨੀਲ ਜਾਖੜ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਬਣਾਉਣ ਲਈ ਭਾਜਪਾ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਾਈਕਮਾਂਡ ਦਾ ਇਹ ਫੈਸਲਾ ਬਹੁਤ ਹੀ ਸਵਾਗਤਯੋਗ ਕਦਮ ਹੈ। ਸੁਨੀਲ ਜਾਖੜ ਨੂੰ ਪੰਜਾਬ ਦਾ ਪ੍ਰਧਾਨ ਬਣਾਉਣ ਨਾਲ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਹੋਰ ਮਜ਼ਬੂਤ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ, ਪੰਜਾਬ AAP ਦੇ ਹੱਕ ‘ਚ 88 ਵਿਧਾਇਕਾਂ ਦਾ ਸਮਰਥਨ

ਪੰਜਾਬ ਆਮ ਆਦਮੀ ਪਾਰਟੀ (AAP) ਸਰਕਾਰ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਫਲੋਰ...

ਮਾਨ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਵੱਡਾ ਤੋਹਫਾ, ਘੱਟੋ-ਘੱਟ ਮਜ਼ਦੂਰੀ ਵਿੱਚ 15% ਵਾਧਾ

 ਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ...

ਗੋਪੀ ਨਿੱਝਰ ਨੂੰ ਕਾਰ ਅੰਦਰ ਮਾਰੀ ਗੋਲੀਆਂ,ਸੁੱਖਾ ਕਾਹਲਵਾਂ ਕਤਲ ਕੇਸ ਦਾ ਸੀ ਮੁੱਖ ਗਵਾਹ

ਕਪੂਰਥਲਾ ਦੇ ਢਿਲਵਾਂ ਇਲਾਕੇ ਵਿੱਚ ਬੀਤੀ ਦੇਰ ਰਾਤ ਵਾਪਰੀ ਖੂਨੀ ਵਾਰਦਾਤ ਤੋਂ ਬਾਅਦ ਪੂਰੇ...

ਅਕਾਲੀ ਦਲ ਦਾ ਦੋਹਰਾ ਚਿਹਰਾ ਉਜਾਗਰ, ਕਾਨੂੰਨ-ਵਿਵਸਥਾ ‘ਤੇ ਸਵਾਲ ਚੁੱਕਣ ਵਾਲੇ ਖ਼ੁਦ ਅਪਰਾਧੀਆਂ ਦੇ ਮਦਦਗਾਰ: ਬਲਤੇਜ ਪੰਨੂ

*ਚੰਡੀਗੜ੍ਹ, 30 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਸਰਹੱਦੀ ਇਲਾਕਿਆਂ ਦੇ 585 ਸਥਾਨਾਂ ‘ਤੇ 2291 ਤੋਂ ਵੱਧ ਸੀਸੀਟੀਵੀ ਕੈਮਰੇ ਲਗਾਏ ਗਏ

*ਚੰਡੀਗੜ੍ਹ, 30 ਅਪ੍ਰੈਲ 2026:*ਪੰਜਾਬ ਦੀ ਗੈਂਗਸਟਰਾਂ ਵਿਰੁੱਧ ਲੜਾਈ ਹੁਣ ਸਿਰਫ਼ ਮੁਕਾਬਲਿਆਂ ਅਤੇ ਗ੍ਰਿਫ਼ਤਾਰੀਆਂ ਤੱਕ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਸੰਗਰੂਰ; 30 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਗਰੂਰ ਵਿੱਚ ਇੱਕ...

ਮਈ ਦੇ ਪਹਿਲੇ ਦਿਨ ਮਹਿੰਗਾਈ ਦਾ ਵੱਡਾ ਝਟਕਾ: ਕਮਰਸ਼ੀਅਲ LPG ਸਿਲੰਡਰ 993 ਰੁਪਏ ਮਹਿੰਗਾ, ਘਰੇਲੂ ਸਿਲੰਡਰ ਦੇ ਰੇਟ ਜਿਉਂ ਦੇ ਤਿਉਂ

ਨਵੀਂ ਦਿੱਲੀ: ਮਈ ਮਹੀਨੇ ਦੀ ਸ਼ੁਰੂਆਤ ਨਾਲ ਹੀ ਕਮਰਸ਼ੀਅਲ LPG ਵਰਤੋਂਕਾਰਾਂ ਨੂੰ ਵੱਡਾ ਝਟਕਾ...