September 14, 2026, 6:20 am
----------- Advertisement -----------
HomeNewsLatest NewsGST ਕੌਂਸਲ ਦੀ 50ਵੀਂ ਮੀਟਿੰਗ ਅੱਜ, ਕਈ ਵੱਡੇ ਫੈਸਲਿਆਂ 'ਤੇ ਲਗਾਈ ਜਾ...

GST ਕੌਂਸਲ ਦੀ 50ਵੀਂ ਮੀਟਿੰਗ ਅੱਜ, ਕਈ ਵੱਡੇ ਫੈਸਲਿਆਂ ‘ਤੇ ਲਗਾਈ ਜਾ ਸਕਦੀ ਮੋਹਰ

Published on

----------- Advertisement -----------

ਗੁਡਸ ਐਂਡ ਸਰਵਿਸ ਟੈਕਸ (ਜੀਐਸਟੀ) ਕੌਂਸਲ ਦੀ 50ਵੀਂ ਮੀਟਿੰਗ ਅੱਜ ਯਾਨੀ 11 ਜੁਲਾਈ ਨੂੰ ਦਿੱਲੀ ਵਿੱਚ ਹੋਵੇਗੀ। ਇਸ ‘ਚ ਕਈ ਚੀਜ਼ਾਂ ‘ਤੇ ਟੈਕਸ ਦਰਾਂ ‘ਚ ਕਟੌਤੀ ਕੀਤੀ ਜਾ ਸਕਦੀ ਹੈ। ਸਿਨੇਮਾ ਹਾਲਾਂ ‘ਚ ਮਿਲਣ ਵਾਲੀਆਂ ਖਾਣ-ਪੀਣ ਵਾਲੀਆਂ ਚੀਜ਼ਾਂ ‘ਤੇ GST ਘਟਣ ਦੀ ਉਮੀਦ ਹੈ। ਇਸ ਦੇ ਨਾਲ ਹੀ ਕੈਂਸਰ ਦੀ ਦਵਾਈ ‘ਤੇ ਵੀ ਟੈਕਸ ਛੋਟ ਦਿੱਤੀ ਜਾ ਸਕਦੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਸਿਨੇਮਾ ਹਾਲਾਂ ਵਿੱਚ ਮਿਲਣ ਵਾਲੀਆਂ ਖਾਣ-ਪੀਣ ਦੀਆਂ ਵਸਤੂਆਂ ‘ਤੇ ਕੌਂਸਲ ਵੱਲੋਂ ਮੌਜੂਦਾ ਜੀਐੱਸਟੀ 18 ਫ਼ੀਸਦੀ ਤੋਂ ਘਟਾ ਕੇ 5 ਫ਼ੀਸਦੀ ਕਰਨ ਦੀ ਉਮੀਦ ਹੈ।
ਇਸ ਤੋਂ ਇਲਾਵਾ ਜੀਐਸਟੀ ਕੌਂਸਲ ਦੀ ਮੀਟਿੰਗ ‘ਚ ਕੈਂਸਰ ਦੀ ਦਵਾਈ ਡਿਨਟੁਕਸੀਮਬ ‘ਤੇ ਵੀ ਟੈਕਸ ਛੋਟ ਦਾ ਐਲਾਨ ਕੀਤਾ ਜਾ ਸਕਦਾ ਹੈ। ਫਿਟਮੈਂਟ ਕਮੇਟੀ ਦਾ ਕਹਿਣਾ ਹੈ, ‘ਜਿਸ ਡਰੱਗ ਦੀ ਕੀਮਤ 26 ਲੱਖ ਹੈ ਅਤੇ ਜਿਸ ਲਈ ਕਰਾਉਂਡ ਫੰਡਿੰਗ ਰਾਹੀਂ ਪੈਸਾ ਇਕੱਠਾ ਕੀਤਾ ਜਾਂਦਾ ਹੈ, ਉਸ ਨੂੰ ਜੀਐਸਟੀ ਦੇ ਦਾਇਰੇ ਤੋਂ ਬਾਹਰ ਰੱਖਿਆ ਜਾਣਾ ਚਾਹੀਦਾ ਹੈ। ਮੰਤਰੀ ਸਮੂਹ ਨੇ ਇਸ ‘ਤੇ ਸਹਿਮਤੀ ਜਤਾਈ ਹੈ। ਹਾਲਾਂਕਿ ਗੋਆ ਨੇ ਇਸ ‘ਤੇ 18 ਫੀਸਦੀ ਟੈਕਸ ਰੱਖਣ ਦਾ ਸੁਝਾਅ ਦਿੱਤਾ ਹੈ। ਵਰਤਮਾਨ ਵਿੱਚ ਇਸ ਦਵਾਈ ‘ਤੇ 12% ਜੀਐਸਟੀ ਲਗਾਇਆ ਜਾਂਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...