May 3, 2026, 3:50 am
----------- Advertisement -----------
HomeNewsLatest Newsਵਿਜੀਲੈਂਸ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ ਅਤੇ ਸਿਪਾਹੀ ਕਾਬੂ

ਵਿਜੀਲੈਂਸ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ ਅਤੇ ਸਿਪਾਹੀ ਕਾਬੂ

Published on

----------- Advertisement -----------

ਚੰਡੀਗੜ੍ਹ, 11 ਜੁਲਾਈ: ਪੰਜਾਬ ਵਿਜੀਲੈਂਸ ਬਿਊਰੋ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਸਿਟੀ ਥਾਣਾ-1, ਅਬੋਹਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਕ੍ਰਿਸ਼ਨ ਲਾਲ ਅਤੇ ਸਿਪਾਹੀ ਰਾਜ ਕੁਮਾਰ ਨੂੰ 15,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਨ੍ਹਾਂ ਮੁਲਾਜ਼ਮਾਂ ਨੂੰ ਭੀਮ ਸੈਨ ਵਾਸੀ ਪਿੰਡ ਬਾਜ਼ੀਦਪੁਰ ਕੱਟਿਆਂਵਾਲੀ, ਜ਼ਿਲ੍ਹਾ ਫ਼ਾਜ਼ਿਲਕਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਭੀਮ ਸੈਨ ਨੇ ਵਿਜੀਲੈਂਸ ਬਿਊਰੋ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਸ਼ਿਕਾਇਤ ਦਰਜ ਕਰਵਾਈ ਕਿ ਉਕਤ ਏ.ਐਸ.ਆਈ. ਨੇ 17 ਮਾਰਚ, 2023 ਨੂੰ ਉਸਦੇ ਮੋਬਾਈਲ ਫੋਨ ‘ਤੇ ਕਾਲ ਕੀਤੀ ਸੀ ਕਿ ਇੱਕ ਮਹਿਲਾ ਨੇ ਉਸ (ਭੀਮ ਸੈਨ) ਖ਼ਿਲਾਫ਼ ਛੇੜਛਾੜ ਦੀ ਸ਼ਿਕਾਇਤ ਕੀਤੀ ਹੈ। ਅਗਲੇ ਦਿਨ ਸ਼ਿਕਾਇਤਕਰਤਾ ਆਪਣੇ ਪਿੰਡ ਬਾਜ਼ੀਦਪੁਰ ਕੱਟਿਆਂਵਾਲੀ ਦੇ ਵਸਨੀਕ ਸਿਪਾਹੀ ਰਾਜ ਕੁਮਾਰ ਨੂੰ ਨਾਲ ਲੈ ਕੇ ਸਿਟੀ ਥਾਣਾ -1, ਅਬੋਹਰ ਵਿਖੇ ਗਿਆ।
ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਕਤ ਏ.ਐਸ.ਆਈ. ਨੇ ਉਸ ਖ਼ਿਲਾਫ਼ ਆਈ ਛੇੜਛਾੜ ਦੀ ਸ਼ਿਕਾਇਤ ਦਾ ਨਿਬੇੜਾ ਕਰਨ ਅਤੇ ਰਾਜ਼ੀਨਾਮਾ ਕਰਵਾਉਣ ਬਦਲੇ 1 ਲੱਖ ਰੁਪਏ ਰਿਸ਼ਵਤ ਮੰਗੀ ਸੀ। ਵਾਰ-ਵਾਰ ਬੇਨਤੀ ਕਰਨ ‘ਤੇ ਏ.ਐਸ.ਆਈ. 50,000 ਰੁਪਏ ਲੈਣ ਲਈ ਰਾਜ਼ੀ ਹੋ ਗਿਆ ਅਤੇ ਉਸੇ ਦਿਨ ਉਸ (ਭੀਮ ਸੈਨ) ਕੋਲੋਂ 20,000 ਰੁਪਏ ਲੈ ਲਏ। ਇਸ ਉਪਰੰਤ ਉਕਤ ਪੁਲਿਸ ਮੁਲਾਜ਼ਮਾਂ ਨੇ ਉਸਨੂੰ ਰਿਸ਼ਵਤ ਦੀ ਬਕਾਇਆ ਰਕਮ ਦੇਣ ਲਈ ਮਜ਼ਬੂਰ ਕਰਨਾ ਸ਼ੁਰੂ ਕਰ ਦਿੱਤਾ ਅਤੇ ਸ਼ਿਕਾਇਤਕਰਤਾ ਨੇ 26 ਮਾਰਚ, 2023 ਨੂੰ ਕਾਂਸਟੇਬਲ ਰਾਜ ਕੁਮਾਰ ਦੇ ਮੋਬਾਈਲ ਨੰਬਰ ‘ਤੇ ਗੂਗਲ ਪੇਅ ਰਾਹੀਂ 15,000 ਰੁਪਏ ਹੋਰ ਅਦਾ ਕੀਤੇ। ਜਦੋਂ ਸ਼ਿਕਾਇਤਕਰਤਾ ਨੇ ਰਾਜ਼ੀਨਾਮੇ ਦੀ ਕਾਪੀ ਮੰਗੀ ਤਾਂ ਉਕਤ ਪੁਲਿਸ ਮੁਲਾਜ਼ਮਾਂ ਨੇ ਰਿਸ਼ਵਤ ਦੇ ਬਕਾਇਆ 15,000 ਰੁਪਏ ਦੀ ਮੰਗ ਲਏ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਯੂਨਿਟ ਫਾਜ਼ਿਲਕਾ ਦੀ ਟੀਮ ਨੇ ਟ੍ਰੈਪ ਲਗਾ ਕੇ ਉਕਤ ਏ.ਐਸ.ਆਈ. ਅਤੇ ਸਿਪਾਹੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਰਿਸ਼ਵਤ ਲੈਂਦਿਆਂ ਮੌਕੇ ‘ਤੇ ਕਾਬੂ ਕਰ ਲਿਆ।
ਇਸ ਸਬੰਧੀ ਥਾਣਾ ਵਿਜੀਲੈਂਸ ਬਿਊਰੋ, ਫਿਰੋਜ਼ਪੁਰ ਰੇਂਜ ਵਿਖੇ ਉਕਤ ਏ.ਐਸ.ਆਈ. ਅਤੇ ਕਾਂਸਟੇਬਲ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਮੌਸਮ ਵਿਭਾਗ ਦਾ Yellow Alert: ਪੰਜਾਬ ‘ਚ ਪੰਜ ਦਿਨ ਮੀਂਹ ਤੇ ਤੂਫ਼ਾਨੀ ਹਵਾਵਾਂ ਪੰਜਾਬ...

ਸਕੂਲ ਦੀ ਸਜ਼ਾ ਤੋਂ ਬਾਅਦ 15 ਸਾਲਾ ਵਿਦਿਆਰਥੀ ਦਾ ਖੌਫਨਾਕ ਕਦਮ

ਗੁਰਦਾਸਪੁਰ ਦੇ ਬਲਾਕ ਕਾਹਨੂੰਵਾਨ ਦੇ ਪਿੰਡ ਝੰਡਾ ਲੁਬਾਣਾ ਦੇ ਇਕ ਵਿਦਿਆਰਥੀ ਨੇ ਕਸਬਾ ਦਸੂਆ...

ਹੁਣ ਲਾਈਨਾਂ ‘ਚ ਖੜ੍ਹਨ ਦੀ ਨਹੀਂ ਲੋੜ! ਦੇਸ਼ ਦੇ ਪਹਿਲੇ ਬੈਰੀਅਰ-ਫ੍ਰੀ ਟੋਲ ਪਲਾਜ਼ਾ ਦੀ...

ਯੂ.ਏ.ਈ. ਤੋਂ ਭਾਰਤ ਲਿਆਂਦਾ ਗਿਆ ਭਗੌੜਾ ਕਮਲੇਸ਼ ਪਾਰੇਖ

ਕੇਂਦਰੀ ਜਾਂਚ ਬਿਊਰੋ ਨੇ ਇਕ ਵੱਡੇ ਬੈਂਕਿੰਗ ਅਤੇ ਵਿੱਤੀ ਧੋਖਾਧੜੀ ਦੇ ਮਾਮਲੇ ਵਿਚ ਮਹੱਤਵਪੂਰਨ...

ਸੰਦੀਪ ਪਾਠਕ ’ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਪੰਜਾਬ ’ਚ ਭ੍ਰਿਸ਼ਟਾਚਾਰ ਦੇ ਦੋ ਮਾਮਲੇ ਦਰਜ

ਰਾਜ ਸਭਾ ਮੈਂਬਰ ਸੰਦੀਪ ਪਾਠਕ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਸ...

ਭਾਜਪਾ ਸੈਸ਼ਨ ਤੋਂ ਗੈਰ-ਹਾਜ਼ਰ ਰਹੀ, ਕਾਂਗਰਸ ਨੇ ਵਾਕਆਊਟ ਕਰਕੇ ਮਜ਼ਦੂਰਾਂ ਨਾਲ ਧੋਖਾ ਕੀਤਾ: ਅਮਨ ਅਰੋੜਾ

 *ਚੰਡੀਗੜ੍ਹ; 1 ਮਈ , 2026*ਮਜ਼ਦੂਰ ਦਿਵਸ 'ਤੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼...

 ਕਿਡਨੀ ਮਰੀਜ਼ਾਂ ਲਈ ਵੱਡੀ ਰਾਹਤ, ਮੁਫ਼ਤ ਡਾਇਲਿਸਿਸ ਦਾ ਅੰਕੜਾ 1 ਲੱਖ ਪਾਰ

*ਚੰਡੀਗੜ੍ਹ; 1 ਮਈ , 2026*ਹੁਣ ਤੱਕ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’...

ਮਾਨ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ, ਪੰਜਾਬ AAP ਦੇ ਹੱਕ ‘ਚ 88 ਵਿਧਾਇਕਾਂ ਦਾ ਸਮਰਥਨ

ਪੰਜਾਬ ਆਮ ਆਦਮੀ ਪਾਰਟੀ (AAP) ਸਰਕਾਰ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਫਲੋਰ...

ਮਾਨ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਵੱਡਾ ਤੋਹਫਾ, ਘੱਟੋ-ਘੱਟ ਮਜ਼ਦੂਰੀ ਵਿੱਚ 15% ਵਾਧਾ

 ਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ...