October 23, 2026, 1:41 pm
----------- Advertisement -----------
HomeNewsLatest Newsਡੀਜੀਪੀ ਪੰਜਾਬ ਨੇ ਵੱਖ ਵੱਖ ਸੂਬਿਆਂ ਦੀ ਪੁਲਿਸ ਅਤੇ ਖੁਫ਼ੀਆ ਏਜੰਸੀਆਂ ਨੂੰ...

ਡੀਜੀਪੀ ਪੰਜਾਬ ਨੇ ਵੱਖ ਵੱਖ ਸੂਬਿਆਂ ਦੀ ਪੁਲਿਸ ਅਤੇ ਖੁਫ਼ੀਆ ਏਜੰਸੀਆਂ ਨੂੰ ਨਸ਼ੇ ਨੂੰ ਠੱਲ੍ਹਣ ਲਈ ਤਾਲਮੇਲ ਬਣਾ ਕੇ ਕੰਮ ਕਰਨ ਲਈ ਕਿਹਾ

Published on

----------- Advertisement -----------
  • ਪੰਜਾਬ ਵਿਧਾਨ ਸਭਾ ਚੋਣਾਂ :ਡੀਜੀਪੀ ਪੰਜਾਬ ਵੱਲੋਂ ਵੱਖ ਵੱਖ ਸੂਬਿਆਂ ਦੀ ਪੁਲਿਸ ਅਤੇ ਖੁਫ਼ੀਆ ਏਜੰਸੀਆਂ ਸਰਹੱਦ ਪਾਰੋਂ ਹੋਣ ਵਾਲੀ ਨਸ਼ਾ ਤਸਕਰੀ ਨੂੰ ਠੱਲ੍ਹਣ ਲਈ ਹੋਰ ਤਾਲਮੇਲ ਬਣਾ ਕੇ ਕੰਮ ਕਰਨ ਦਾ ਸੱਦਾ
  • ਪੰਜਾਬ ਪੁਲਿਸ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਨਸਿ਼ਆਂ ਸਬੰਧੀ ਸਥਿਤੀ ਦਾ ਜਾਇਜ਼ਾ ਲੈਣ ਲਈ ਉੱਚ ਪੱਧਰੀ ਮੀਟਿੰਗ

ਚੰਡੀਗੜ੍ਹ, 16 ਜਨਵਰੀ 2022 – ਪੰਜਾਬ ਵਿਧਾਨ ਸਭਾ ਚੋਣਾਂ 2022 ਐਲਾਨੇ ਜਾਣ ਦੇ ਮੱਦੇਨਜ਼ਰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਵੀ.ਕੇ. ਭਾਵਰਾ ਨੇ ਸ਼ਨੀਵਾਰ ਨੂੰ ਸੂਬੇ ਵਿੱਚ ਨਸਿ਼ਆਂ ਦੀ ਆਮਦ ਨੂੰ ਠੱਲ੍ਹ ਪਾਉਣ ਲਈ ਵੱਖ ਵੱਖ ਰਾਜਾਂ ਦੀ ਪੁਲਿਸ ਅਤੇ ਖੁਫੀਆ ਏਜੰਸੀਆਂ ਦਰਮਿਆਨ ਵਧੇਰੇ ਤਾਲਮੇਲ ਬਣਾਉਣ ਦੀ ਲੋੜ `ਤੇ ਜ਼ੋਰ ਦਿੱਤਾ। ਜਿ਼ਕਰਯੋਗ ਹੈ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ ਅਤੇ ਵਿਧਾਨ ਸਭਾ ਚੋਣਾਂ 14 ਫਰਵਰੀ, 2022 ਨੂੰ ਹੋਣੀਆਂ ਹਨ, ਜਦ ਕਿ ਨਤੀਜੇ 10 ਮਾਰਚ, 2022 ਨੂੰ ਐਲਾਨੇ ਜਾਣਗੇ।

ਜਿ਼ਕਰਯੋਗ ਹੈ ਡੀਜੀਪੀ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਨਸਿ਼ਆਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਕੀਤੀ ਉੱਚ ਪੱਧਰੀ ਤਾਲਮੇਲ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਇਹ ਮੀਟਿੰਗ ਮੁੱਖ ਡਾਇਰੈਕਟਰ ਵਿਜੀਲੈਂਸ ਬਿਊਰੋ-ਕਮ-ਰਾਜ ਪੁਲਿਸ ਨੋਡਲ ਅਫਸਰ ਫਾਰ ਇਲੈਕਸ਼ਨਜ਼, ਪੰਜਾਬ ਵੱਲੋਂ ਕਰਵਾਈ ਗਈ ਸੀ। ਏ.ਡੀ.ਜੀ.ਪੀ. ਸ੍ਰੀ ਆਰ.ਐਨ.ਢੋਕੇ ਅਤੇ ਏ.ਡੀ.ਜੀ.ਪੀ ਨਰੇਸ਼ ਅਰੋੜਾ ਵੀ ਮੀਟਿੰਗ ਵਿੱਚ ਮੌਜੂਦ ਸਨ।

ਇਸ ਮੀਟਿੰਗ ਵਿੱਚ ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ), ਸੀਮਾ ਸੁਰੱਖਿਆ ਬਲ (ਬੀਐਸਐਫ), ਦਿੱਲੀ ਪੁਲਿਸ, ਹਰਿਆਣਾ ਪੁਲਿਸ, ਹਿਮਾਚਲ ਪ੍ਰਦੇਸ਼ ਪੁਲਿਸ, ਰਾਜਸਥਾਨ ਪੁਲਿਸ, ਚੰਡੀਗੜ੍ਹ ਪੁਲਿਸ,ਮੱਧ ਪ੍ਰਦੇਸ਼ ਪੁਲਿਸ ਅਤੇ ਜੰਮੂ-ਕਸ਼ਮੀਰ ਪੁਲਿਸ ਦੇ ਨੁਮਾਇੰਦਿਆਂ ਨੇ ਭਾਗ ਲਿਆ।ਮੀਟਿੰਗ ਵਿੱਚ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਹਰਿਆਣਾ, ਉੱਤਰਾਖੰਡ ਅਤੇ ਯੂਟੀ ਚੰਡੀਗੜ੍ਹ ਆਦਿ ਰਾਜਾਂ ਦੇ ਮੁੱਖ ਡਰੱਗ ਕੰਟਰੋਲਰਾਂ ਨੇ ਵੀ ਭਾਗ ਲਿਆ।

ਮੀਟਿੰਗ ਦੌਰਾਨ, ਸਾਰੇ ਗੁਆਂਢੀ ਰਾਜਾਂ ਅਤੇ ਏਜੰਸੀਆਂ ਨੇ ਨੋਡਲ ਅਫਸਰ ਨਿਯੁਕਤ ਕਰਨ ਦਾ ਫੈਸਲਾ ਲਿਆ ਹੈ। ਇਹ ਨੋਡਲ ਅਫਸਰ ਨਸ਼ਿਆਂ ਸਬੰਧੀ ਕਿਸੇ ਵੀ ਜਾਣਕਾਰੀ/ਖੁਫੀਆ ਜਾਣਕਾਰੀ ਨੂੰ ਫੌਰੀ ਤੌਰ `ਤੇ ਸਾਂਝਾ ਕਰਨ ਲਈ ਆਪਣੇ ਮੋਬਾਈਲ ਨੰਬਰ ਆਪਸ ਵਿੱਚ ਸਾਂਝੇ ਕਰਨਗੇ ਅਤੇ ਇੱਕ ਵਟਸਐਪ ਗਰੁੱਪ ਵੀ ਬਣਾਉਣਗੇ ਤਾਂ ਜੋ ਨਸਿ਼ਆਂ ਦੇ ਕਾਰੋਬਾਰ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਿਨਾਂ ਸਮਾਂ ਗਵਾਇਆਂ ਕਾਬੂ ਕੀਤਾ ਜਾ ਸਕੇ।

ਸਾਰੇ ਨੁਮਾਇੰਦਿਆਂ ਨੇ ਐਨਡੀਪੀਐਸ ਐਕਟ ਦੇ ਕੇਸਾਂ ਦੇ ਦੋਸ਼ੀ ਭਗੌੜੇ ਅਪਰਾਧੀਆਂ (ਪੀਓ) ਅਤੇ ਪੈਰੋਲ ਜੰਪਰਾਂ ਦੀ ਸੂਚੀ ਸਾਂਝੀ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਨੇ ਬਿਹਤਰ ਤਾਲਮੇਲ ਵਾਲੀ ਕਾਰਵਾਈ ਨੂੰ ਅੰਜਾਮ ਦੇਣ ਲਈ ਨਸਿ਼ਆਂ ਦੀ ਤਸਕਰੀ ਵਿੱਚ ਸ਼ਾਮਲ ਲੋਕਾਂ ਦੇ ਵੇਰਵੇ ਆਪਸ ਵਿੱਚ ਸਾਂਝੇ ਕਰਨ ਦਾ ਵੀ ਫੈਸਲਾ ਕੀਤਾ।

ਐਨਸੀਬੀ ਅਥਾਰਟੀ ਵਲੋਂ ਪੰਜਾਬ ਵਿੱਚ 28 ਟੀਮਾਂ (ਹਰੇਕ ਜਿਲ੍ਹੇ ਵਿੱਚ ਇੱਕ ਟੀਮ) ਪੰਜਾਬ ਪੁਲਿਸ ਨਾਲ ਤਾਲਮੇਲ ਕਰਨ ਲਈ ਤਾਇਨਾਤ ਕੀਤੀ ਜਾਵੇਗੀ ਤਾਂ ਜੋ ਨਸ਼ਿਆਂ ਵਿਰੁੱਧ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾ ਸਕੇ।

ਵੱਖ-ਵੱਖ ਨਸਿ਼ਆਂ ਦੀ ਤਸਕਰੀ ਦੇ ਸਰੋਤਾਂ ਬਾਰੇ ਜਾਣਕਾਰੀ ਦਿੰਦੇ ਹੋਏ ਡੀਜੀਪੀ ਨੇ ਪਾਕਿਸਤਾਨ ਵਾਲੇ ਪਾਸਿਓਂ ਆਉਣ ਵਾਲੇ ਕੰਟੇਨਰਾਂ ਵਿੱਚ ਨਸਿ਼ਆਂ ਦੀ ਤਸਕਰੀ ਨੂੰ ਰੋਕਣ ਲਈ ਇੰਟੀਗ੍ਰੇਟਡ ਚੈੱਕ ਪੋਸਟ, ਅਟਾਰੀ ਵਿਖੇ ਚੈਕਿੰਗ ਤੇਜ਼ ਕਰਨ ਦੀ ਲੋੜ ਤੇ ਜ਼ੋਰ ਦਿੱਤਾ ਅਤੇ ਗੁਆਂਢੀ ਰਾਜਾਂ ਵਲੋਂ ਅੰਤਰਰਾਜੀ ਸਰਹੱਦਾਂ ਨੂੰ ਸੀਲ ਕਰਨ ਲਈ ਵੀ ਕਿਹਾ। ਉਨ੍ਹਾਂ ਨੇ ਆਈਜੀਪੀ/ਸੀਮਾ ਸੁਰੱਖਿਆ ਬਲ, ਜਲੰਧਰ, ਪੰਜਾਬ ਫਰੰਟੀਅਰ ਨੂੰ ਅੰਤਰਰਾਸ਼ਟਰੀ ਸਰਹੱਦਤੇ ਚੌਕਸੀ ਅਤੇ ਗਸ਼ਤ ਤੇਜ਼ ਕਰਨ ਲਈ ਵੀ ਕਿਹਾ।

ਉਨ੍ਹਾਂ ਨੇ ਗਵਾਲੀਅਰ ਸਥਿਤ ਕੇਂਦਰੀ ਨਾਰਕੋਟਿਕਸ ਬਿਊਰੋ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਖੇਤਰਾਂ ਵਿੱਚ ਭੁੱਕੀ ਅਤੇ ਅਫੀਮ ਦੀ ਗੈਰ-ਕਾਨੂੰਨੀ ਸਪਲਾਈ ਦੀ ਚੈਕਿੰਗ ਨੂੰ ਯਕੀਨੀ ਬਣਾਉਣ, ਜਿੱਥੇ ਖ਼ਸਖਸ ਦੀ ਖੇਤੀ ਕੀਤੀ ਜਾਂਦੀ ਹੈ।ਇਸਦੇ ਨਾਲ ਹੀ ਉੱਤਰੀ ਖੇਤਰ ਦੇ ਮੁੱਖ ਡਰੱਗ ਕੰਟਰੋਲਰਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਨਸ਼ੀਲੀਆਂ ਦਵਾਈਆਂ ਦੀ ਗੈਰ-ਕਾਨੂੰਨੀ ਸਪਲਾਈ ਰੋਕੀ ਜਾ ਸਕੇ।

ਉਨ੍ਹਾਂ ਐਨਸੀਬੀ ਨੂੰ ਇਹ ਵੀ ਬੇਨਤੀ ਕੀਤੀ ਕਿ ਦੇਸ਼ ਦੇ ਉੱਤਰੀ ਖੇਤਰ ਵਿੱਚ ਤਸਕਰੀ ਦੀ ਜਾਂਚ ਲਈ ਵਿਸ਼ੇਸ਼ ਟੀਮਾਂ ਤਾਇਨਾਤ ਕੀਤੀਆਂ ਜਾਣ ਤਾਂ ਜੋ ਹਰ ਕਿਸਮ ਦੇ ਨਸਿ਼ਆਂ ਦੀ ਸਪਲਾਈ ਦੀ ਨਿਗਰਾਨੀ ਕਰਨ ਤੋਂ ਇਲਾਵਾ ਐਫੇਡਰਾਈਨ ਅਤੇ ਸੂਡੋਫੈਡਰਾਈਨ ਦੀ ਸਪਲਾਈ ਦੀ ਤਿੱਖੀ ਨਜ਼ਰ ਰੱਖੀ ਜਾ ਸਕੇ।

ਐਸ.ਪੀ.ਐਨ.ਓ ਇਲੈਕਸ਼ਨ ਈਸ਼ਵਰ ਸਿੰਘ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਨਸਿ਼ਆਂ ਪ੍ਰਤੀ ਜ਼ੀਰੋ ਟਾਲਰੈਂਸ ਦੀ ਨੀਤੀ ਅਖ਼ਤਿਆਰ ਕੀਤੀ ਹੈ ਅਤੇ ਪੰਜਾਬ ਦੇ ਸੀਪੀਜ਼/ਐਸਐਸਪੀਜ਼ ਨੂੰ ਨਸਿ਼ਆਂ ਵਿਰੁੱਧ ਚੌਕਸੀ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਨਸਿ਼ਆਂ ਦੀ ਤਸਕਰੀ ਜਾਂ ਤਸਕਰੀ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਣਾ ਚਾਹੀਦਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...