July 30, 2026, 12:22 am
----------- Advertisement -----------
HomeNewsBreaking Newsਵਿਜੀਲੈਂਸ ਜਾਂਚ 'ਚ ਹੋਇਆ ਖੁਲਾਸਾ: ਸੋਨੀ ਨੇ 4 ਸਾਲਾਂ 'ਚ ਪਤਨੀ, ਬੇਟੇ,...

ਵਿਜੀਲੈਂਸ ਜਾਂਚ ‘ਚ ਹੋਇਆ ਖੁਲਾਸਾ: ਸੋਨੀ ਨੇ 4 ਸਾਲਾਂ ‘ਚ ਪਤਨੀ, ਬੇਟੇ, ਭਤੀਜੇ ਦੇ ਨਾਂ ‘ਤੇ ਪ੍ਰਾਪਰਟੀ ਕੰਪਨੀਆਂ ‘ਚ ਕੀਤਾ ਕਰੋੜਾਂ ਦਾ ਨਿਵੇਸ਼

Published on

----------- Advertisement -----------

ਚੰਡੀਗੜ੍ਹ, 12 ਜੁਲਾਈ 2023 – ਵਿਜੀਲੈਂਸ ਜਾਂਚ ‘ਚ ਖੁਲਾਸਾ ਹੋਇਆ ਹੈ ਕਿ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਕਾਂਗਰਸ ਨੇਤਾ ਓਪੀ ਸੋਨੀ ਨੇ 27 ਦਸੰਬਰ 2017 ਤੋਂ ਹੁਣ ਤੱਕ ਆਪਣੀ ਪਤਨੀ, ਪੁੱਤਰ ਅਤੇ ਭਤੀਜੇ ਦੇ ਨਾਂ ‘ਤੇ 10.63 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ। ਪਰ ਵਿਜੀਲੈਂਸ ਅਨੁਸਾਰ ਸੋਨੀ ਇਸ ਨਿਵੇਸ਼ ਲਈ ਪੈਸੇ ਦੀ ਆਮਦ ਦੇ ਸਰੋਤ ਦਾ ਸਹੀ ਹਿਸਾਬ ਨਹੀਂ ਦੇ ਸਕਿਆ।

ਉਹ ਆਪਣੇ ਬੇਟੇ ਅਤੇ ਪਤਨੀ ਦੇ ਨਾਂ ‘ਤੇ ਜਾਇਦਾਦਾਂ ਖਰੀਦਦਾ ਰਿਹਾ ਅਤੇ ਕੰਪਨੀਆਂ ‘ਚ ਨਿਵੇਸ਼ ਕਰਦਾ ਰਿਹਾ ਪਰ ਉਸ ਨੇ ਆਪਣੇ ਇਨਕਮ ਟੈਕਸ ਰਿਟਰਨ ‘ਚ ਇਸ ਪੈਸੇ ਦਾ ਜ਼ਿਕਰ ਤੱਕ ਨਹੀਂ ਕੀਤਾ। ਇਸ ‘ਚ ਗੜਬੜੀ ਦਾ ਪਤਾ ਲੱਗਣ ਤੋਂ ਬਾਅਦ ਪੰਜਾਬ ਵਿਜੀਲੈਂਸ ਨੇ ਜਾਂਚ ਦਾ ਘੇਰਾ ਵਧਾ ਦਿੱਤਾ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਵਿਜੀਲੈਂਸ ਨੇ ਐਤਵਾਰ ਨੂੰ ਸਾਬਕਾ ਡਿਪਟੀ ਸੀਐਮ ਸੋਨੀ ਨੂੰ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਸੀ।

ਸੋਨੀ ਨੇ ਬੇਟੇ ਰਾਘਵ ਸੋਨੀ ਰਾਹੀਂ ਗੋਲਡਨ ਹਾਸਪਿਟੈਲਿਟੀ ਗ੍ਰੀਨ ਐਵੇਨਿਊ ਬਣਾਉਣ ਸਮੇਂ 51 ਲੱਖ ਰੁਪਏ, ਸਾਈ ਲਾਜਿਸਟਿਕ ਪਾਰਟਸ ਕੰਪਨੀ ਪਿੰਡ ਮੂਧਲ ਅੰਮ੍ਰਿਤਸਰ ਵਿੱਚ 1 ਕਰੋੜ 22 ਲੱਖ ਰੁਪਏ ਅਤੇ ਸਾਈ ਮੋਟਰਜ਼ ਵਿੱਚ 23 ਲੱਖ ਰੁਪਏ ਦਾ ਨਿਵੇਸ਼ ਕੀਤਾ ਹੈ।

ਜਾਂਚ ਦੌਰਾਨ ਸੋਨੀ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਨਿਊ ਚੰਡੀਗੜ੍ਹ ਦੇ ਇੱਕ ਖੇਤਰ ਅਤੇ ਅੰਮ੍ਰਿਤਸਰ ਦੇ ਕਰੀਬ 8 ਖੇਤਰਾਂ ਵਿੱਚ ਨਿਵੇਸ਼ ਕੀਤਾ ਹੈ। ਸੋਨੀ ਨੇ 27 ਦਸੰਬਰ 2017 ਨੂੰ ਨਿਊ ਚੰਡੀਗੜ੍ਹ ਵਿੱਚ 1.25 ਕਰੋੜ ਰੁਪਏ ਵਿੱਚ ਇੱਕ ਕੋਠੀ ਖਰੀਦੀ ਸੀ। ਇਸ ਦੇ ਨਾਲ ਹੀ ਬੇਟੇ ਰਾਘਵ ਸੋਨੀ ਅਤੇ ਭਤੀਜੇ ਦੇ ਅੰਮ੍ਰਿਤਸਰ ਦੇ ਡੀਆਰ ਐਨਕਲੇਵ ਵਿੱਚ ਬਣੇ ਬੰਗਲੇ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਵਿਜੀਲੈਂਸ ਨੇ ਸਬੰਧਤ ਦਸਤਾਵੇਜ਼ ਹਾਸਲ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਕਾਨੂੰਨ: ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੌਂਪਿਆ ਸੋਧਾਂ ਸਬੰਧੀ ਖਰੜਾ

ਬੇਅਦਬੀ ਕਾਨੂੰਨ ‘ਚ ਸੋਧਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਪੰਜਾਬ ਸਰਕਾਰ ਨੇ...

 ਚੰਡੀਗੜ੍ਹ ਮਾਰਚ ਦੌਰਾਨ ਵਧਿਆ ਤਣਾਅ: ‘ਵਾਰਿਸ ਪੰਜਾਬ ਦੇ’ ਦਾ ਸਮਰਥਕ ਪੁਲੀਸ ਦੀ ਵਾਟਰ ਕੈਨਨ ’ਤੇ ਚੜ੍ਹਿਆ

ਚੰਡੀਗੜ੍ਹ ਸਰਹੱਦ ’ਤੇ ਮੁਹਾਲੀ ਵੱਲੋਂ ਆ ਰਹੇ ਰੋਸ ਮਾਰਚ ਨੂੰ ਰੋਕਣ ਲਈ ਪੁਲੀਸ ਵੱਲੋਂ...

ਸ੍ਰੀ ਦਰਬਾਰ ਸਾਹਿਬ ਨੇੜੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਰੋਕਣ ਦਾ ਮਾਮਲਾ, ਨਿਹੰਗ ਸਿੰਘ ਨੇ ਦਿੱਤੀ ਚੇਤਾਵਨੀ; ਵੀਡੀਓ ਵਾਇਰਲ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਪਰੇਸ਼ਾਨ ਕੀਤੇ ਜਾਣ ਦਾ...

ਪਤੀ,ਪਤਨੀ ਦੋਵੇਂ ਕਮਾਉਂਦੇ ਹਨ ਤਾਂ ਮਿਲ ਕੇ ਚੁੱਕਣ ਘਰ ਤੇ ਬੱਚੇ ਦੀ ਸਿੱਖਿਆ ਦਾ ਖਰਚ, ਹਾਈ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

ਬਾਂਬੇ ਹਾਈ ਕੋਰਟ ਨੇ ਕਿਹਾ ਕਿ ਬਰਾਬਰੀ ਦਾ ਦਾਅਵਾ ਚੁਣੇ ਹੋਏ ਢੰਗ ਨਾਲ ਨਹੀਂ...

ਚੋਰੀ ਦਾ ਇਲਜ਼ਾਮ ਲਗਾ ਮਾਸੜ ਨੇ ਕੀਤਾ ਨਾਬਾਲਗ ਭਾਣਜੀ ਦਾ ਕਤਲ, ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 15 ਸਾਲਾ ਨਾਬਾਲਗ ਲੜਕੀ ਨੂੰ ਬੇਰਹਮੀ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ...

ਸੰਗਰੂਰ ਅਦਾਲਤ ਦਾ ਵੱਡਾ ਫੈਸਲਾ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ

ਸੰਗਰੂਰ ਦੀ ਇੱਕ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ...

ਪੰਜਾਬ ਦੇ ਕਿਸਾਨ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ਵਿੱਚ ਜਿੱਤਿਆ ਚਾਂਦੀ ਦਾ ਤਗ਼ਮਾ

 ਨਾਭਾ ਦੇ ਪਿੰਡ ਮੈਹਸ ਦੀ ਜਮਪਲ ਹਰਜਿੰਦਰ ਕੌਰ ਨੇ ਗਲਾਸਗੋ ਵਿਖੇ ਖੇਡੀਆਂ ਜਾ ਰਹੀਆਂ...

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੀਂ ਦਿੱਲੀ / ਪੰਜਾਬ; 28 ਜੁਲਾਈ:ਝੂਠੇ ਪੇਪਰ ਲੀਕ ਦੇ ਦੋਸ਼ਾਂ ਰਾਹੀਂ ਪੰਜਾਬ ਅਤੇ ਇਸ...