September 13, 2026, 11:51 am
----------- Advertisement -----------
HomeNewsLatest Newsਨੇਪਾਲ ਦੇ ਪ੍ਰਧਾਨ ਮੰਤਰੀ ਦੀ ਪਤਨੀ ਦਾ ਦਿਲ ਦਾ ਦੌਰਾ ਪੈਣ ਕਾਰਨ...

ਨੇਪਾਲ ਦੇ ਪ੍ਰਧਾਨ ਮੰਤਰੀ ਦੀ ਪਤਨੀ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ

Published on

----------- Advertisement -----------

ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਹਲ ‘ਪ੍ਰਚੰਡ’ ਦੀ ਪਤਨੀ ਦਾ ਬੁੱਧਵਾਰ (12 ਜੁਲਾਈ) ਨੂੰ ਦਿਹਾਂਤ ਹੋ ਗਿਆ। ਜਾਣਕਾਰੀ ਮੁਤਾਬਕ ਲੰਬੇ ਸਮੇਂ ਤੋਂ ਬੀਮਾਰੀ ਨਾਲ ਜੂਝ ਰਹੇ ਨੇਪਾਲੀ ਪੀਐੱਮ ਦੀ ਪਤਨੀ ਸੀਤਾ ਦਹਿਲ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਨਿਊਜ਼ ਏਜੰਸੀ ਏਐਨਆਈ ਮੁਤਾਬਕ ਪੀਐਮ ਪ੍ਰਚੰਡ ਦੀ ਪਤਨੀ ਦਾ ਨੌਰਵਿਕ ਇੰਟਰਨੈਸ਼ਨਲ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ।
ਹਸਪਤਾਲ ਵੱਲੋਂ ਜਾਰੀ ਬੁਲੇਟਿਨ ਮੁਤਾਬਕ ਸੀਤਾ ਪ੍ਰਗਤੀਸ਼ੀਲ ਸੁਪਰਾਨਿਊਕਲੀਅਰ ਪਾਲਸੀ (ਪੀਐਸਪੀ), ਪਾਰਕਿੰਸਨ, ਸ਼ੂਗਰ ਅਤੇ ਹਾਈ ਬਲੱਡ ਪ੍ਰੈਸ਼ਰ ਤੋਂ ਪੀੜਤ ਸੀ। ਪ੍ਰਗਤੀਸ਼ੀਲ ਸੁਪਰਾਨਿਊਕਲੀਅਰ ਪਾਲਸੀ ਨਾੜੀਆਂ ਦੀ ਇੱਕ ਦੁਰਲੱਭ ਬਿਮਾਰੀ ਹੈ ਜੋ ਸੰਤੁਲਨ ਸਥਾਪਿਤ ਕਰਨ, ਦੇਖਣ, ਬੋਲਣ ਅਤੇ ਨਿਗਲਣ ਵਿੱਚ ਸਮੱਸਿਆਵਾਂ ਪੈਦਾ ਕਰਦੀ ਹੈ। ਸਵੇਰੇ 8.33 ਵਜੇ ਡਾਕਟਰਾਂ ਨੇ ਉਸ ਦੀ ਮੌਤ ਦੀ ਪੁਸ਼ਟੀ ਕੀਤੀ।
ਪ੍ਰਧਾਨ ਮੰਤਰੀ ਪ੍ਰਚੰਡ ਅਤੇ ਉਨ੍ਹਾਂ ਦੀ ਪਤਨੀ ਸੀਤਾ ਦੀਆਂ ਤਿੰਨ ਧੀਆਂ ਅਤੇ ਇੱਕ ਪੁੱਤਰ ਹੈ। ਉਨ੍ਹਾਂ ਦੀ ਵੱਡੀ ਬੇਟੀ ਗਿਆਨੂ ਦਹਿਲ ਅਤੇ ਬੇਟੇ ਪ੍ਰਕਾਸ਼ ਦਹਿਲ ਦਾ ਦਿਹਾਂਤ ਹੋ ਗਿਆ ਹੈ। ਸੀਤਾ ਦੇ ਪਰਿਵਾਰ ਵਿੱਚ ਪ੍ਰਧਾਨ ਮੰਤਰੀ ਪ੍ਰਚੰਡ ਅਤੇ ਦੋ ਧੀਆਂ ਰੇਣੂ ਅਤੇ ਗੰਗਾ ਹਨ। ਰੇਣੂ ਦਹਿਲ ਇਸ ਸਮੇਂ ਭਰਤਪੁਰ ਮੈਟਰੋਪੋਲੀਟਨ ਸਿਟੀ ਦੀ ਮੇਅਰ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...