September 10, 2026, 10:05 pm
----------- Advertisement -----------
HomeNewsLatest Newsਜਲ ਸਰੋਤ ਮੰਤਰੀ ਮੀਤ ਹੇਅਰ ਵਲੋਂ ਰੋਪੜ ਵਿਖੇ ਸਿਸਵਾਂ ਤੇ ਬੁਧਕੀ ਨਦੀ...

ਜਲ ਸਰੋਤ ਮੰਤਰੀ ਮੀਤ ਹੇਅਰ ਵਲੋਂ ਰੋਪੜ ਵਿਖੇ ਸਿਸਵਾਂ ਤੇ ਬੁਧਕੀ ਨਦੀ ਦਾ ਦੌਰਾ

Published on

----------- Advertisement -----------

ਰੂਪਨਗਰ/ਚੰਡੀਗੜ੍ਹ, 12 ਜੁਲਾਈ- ਪੰਜਾਬ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਜ਼ਮੀਨੀ ਪੱਧਰ ‘ਤੇ ਜਾ ਕੇ ਹੋਏ ਨੁਕਸਾਨ ਤੇ ਸਥਿਤੀ ਦਾ ਜਾਇਜ਼ਾ ਲੈਣ ਲਈ ਰੂਪਨਗਰ ਜ਼ਿਲੇ ਵਿੱਚ ਸਿਸਵਾਂ ਤੇ ਬੁਧਕੀ ਨਦੀ ਦਾ ਦੌਰਾ ਕੀਤਾ। ਮੀਤ ਹੇਅਰ ਨੇ ਕਿਹਾ ਕਿ ਪਹਾੜੀ ਇਲਾਕਿਆਂ ਦੇ ਨਾਲ-ਨਾਲ ਪੰਜਾਬ ਵਿੱਚ ਭਾਰੀ ਮੀਂਹ ਪੈਣ ਕਾਰਨ ਬਹੁਤ ਸਾਲਾਂ ਬਾਅਦ ਪੰਜਾਬ ਦੀ ਇਹ ਸਥਿਤੀ ਉਤਪੰਨ ਹੋਈ ਹੈ। ਉਨ੍ਹਾਂ ਦੱਸਿਆ ਕਿ ਦਰਿਆਵਾਂ ਵਿੱਚ ਸਮਰੱਥਾਂ ਨਾਲੋਂ ਵੱਧ ਪਾਣੀ ਆਉਣ ਕਾਰਨ ਓਵਰਫਲੋ ਹੋ ਕੇ ਪੰਜਾਬ ਦੇ ਬਹੁਤ ਸਾਰੀਆਂ ਇਲਾਕਿਆਂ ਨੂੰ ਪਾਣੀ ਦੀ ਮਾਰ ਝੱਲਣੀ ਪਈ।

ਜਲ ਸਰੋਤ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਪੂਰੀ ਤਿਆਰੀ ਕੀਤੀ ਗਈ ਹੈ। ਸਥਿਤੀ ਪੂਰੀ ਤਰ੍ਹਾਂ ਕੰਟਰੋਲ ਵਿੱਚ ਹੈ ਅਤੇ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ। ਜ਼ਿਲ੍ਹਾ ਰੂਪਨਗਰ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਕੈਂਪਾਂ ਵਿੱਚ ਰੱਖਿਆ ਗਿਆ ਹੈ, ਜਿੱਥੇ ਉਨ੍ਹਾਂ ਦੇ ਖਾਣ-ਪੀਣ ਅਤੇ ਰਹਿਣ ਦਾ ਪੂਰਾ ਪ੍ਰਬੰਧ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਫਤਨ ਫੰਡ ਵਿੱਚੋਂ 33.50 ਕਰੋੜ ਰੁਪਏ ਪਹਿਲਾਂ ਹੀ ਜਾਰੀ ਕੀਤੇ ਗਏ ਅਤੇ 71 ਕਰੋੜ ਰੁਪਏ ਹੋਰ ਜਾਰੀ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ।

ਮੀਤ ਹੇਅਰ ਨੇ ਇਸ ਮੌਕੇ ਦੱਸਿਆ ਕਿ ਸਮੇਂ ਸਮੇਂ ‘ਤੇ ਜ਼ਿਲ੍ਹਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਮੁਸਤੈਦੀ ਨਾਲ ਜ਼ਮੀਨੀ ਪੱਧਰ ‘ਤੇ ਦੌਰਾ ਕਰ ਕੇ ਸਾਰੀ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਆਪੋ-ਆਪਣੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਦਫਤਰ ਨਾਲ ਸੰਪਰਕ ਕੀਤਾ ਜਾਵੇ ਤਾਂ ਜੋ ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਉਨ੍ਹਾਂ ਨੂੰ ਬਾਹਰ ਕੱਢਿਆ ਜਾ ਸਕੇ। ਲੋਕਾਂ ਦੇ ਜਾਨ-ਮਾਲ ਦੀ ਰੱਖਿਆ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ।ਵਿਭਾਗ ਦੇ ਸਟਾਫ ਨੂੰ ਰਾਤ ਦੀ ਚੌਕਸੀ ਦੇ ਨਾਲ-ਨਾਲ ਖੇਤਾਂ ਦੀ ਨਿਗਰਾਨੀ ਕਰਨ ਲਈ ਕਿਹਾ ਗਿਆ ਹੈ। ਫੌਰੀ ਉਪਾਅ ਜਿਵੇਂ ਕਿ ਰੇਤੇ ਦੇ ਥੈਲੇ, ਟਿੱਪਰ ਤੇ ਜੇ ਸੀ ਬੀ ਮਸ਼ੀਨ ਆਦਿ ਨੂੰ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਰੱਖਣ ਲਈ ਪਹਿਲਾਂ ਹੀ ਨਿਰਦੇਸ਼ ਦਿੱਤੇ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...