October 19, 2026, 1:10 am
----------- Advertisement -----------
HomeNewsLatest Newsਪੰਜਾਬ ਸਰਕਾਰ ਵੱਲੋਂ ਪੈਨਸ਼ਨਰਾਂ ਲਈ ਉਮਰ ਦੇ ਸਬੂਤ ਵਜੋ ਸੋਧ: ਡਾ. ਬਲਜੀਤ...

ਪੰਜਾਬ ਸਰਕਾਰ ਵੱਲੋਂ ਪੈਨਸ਼ਨਰਾਂ ਲਈ ਉਮਰ ਦੇ ਸਬੂਤ ਵਜੋ ਸੋਧ: ਡਾ. ਬਲਜੀਤ ਕੌਰ

Published on

----------- Advertisement -----------

ਚੰਡੀਗੜ੍ਹ, 12 ਜੁਲਾਈ: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ, ਵਿਧਵਾ ਅਤੇ ਬੇਘਰ ਨਿਆਸਰਿਤ ਇਸਤਰੀਆਂ, ਆਸਰਿਤ ਬੱਚਿਆਂ ਅਤੇ ਅਪੰਗ ਵਿਅਕਤੀਆਂ ਲਈ ਪੈਨਸਨਰਾਂ ਲਈ ਮਾਲੀ ਸਹਾਇਤਾ ਗਰਾਂਟ ਦੇ ਨਿਯਮਾਂਵਲੀ 1966 ਦੇ ਨਿਯਮਾਂ ਵਿੱਚ ਉਮਰ ਦੇ ਸਬੂਤ ਸਬੰਧੀ ਨਿਯਮ ਵਿਚ ਸੋਧ ਕੀਤੀ ਗਈ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਵਿਭਾਗ ਵੱਲੋਂ ਇਸ ਸਬੰਧੀ ਅਧਿ-ਸੂਚਨਾ ਨੰ. 1670 ਮਿਤੀ 12 ਜੁਲਾਈ 2023 ਜਾਰੀ ਕੀਤੀ ਗਈ ਹੈ। ਨਵੀ ਸੋਧ ਅਨੁਸਾਰ ਉਮਰ ਦੇ ਸਬੂਤ ਵੱਜੋ ਅਧਾਰ ਕਾਰਡ ਜਰੂਰੀ ਕਰ ਦਿੱਤਾ ਗਿਆ ਹੈ। ਇਸ ਤੋ ਇਲਾਵਾ ਵੋਟਰ ਕਾਰਡ ਜਾਂ ਵੋਟਰ ਲਿਸਟ ਜਾਂ ਜਨਮ ਸਰਟੀਫਿਕੇਟ ਜੋ ਕਿ ਸਮੱਰਥ ਅਥਾਰਟੀ ਤੋ ਜਾਰੀ ਹੋਇਆ ਹੋਵੇ ਜਾਂ ਦਸਵੀਂ ਦਾ ਸਰਟੀਫਿਕੇਟ ਪੇਸ਼ ਕੀਤਾ ਜਾ ਸਕਦਾ ਹੈ।

ਉਨ੍ਹਾਂ ਦੱਸਿਆ ਕਿ ਪੈਨਸ਼ਨਰਾਂ ਦੀ ਸਹੂਲਤ ਲਈ ਇਹ ਸੋਧ ਕੀਤੀ ਗਈ ਹੈ ਕਿਉਂਕਿ ਪੈਨਸ਼ਨਰਾਂ ਨੂੰ ਸਕੂਲ ਸਰਟੀਫਿਕੇਟ ਪੇਸ਼ ਕਰਨ ਲਈ ਦਿੱਕਤ ਪੇਸ਼ ਆਉਂਦੀ ਸੀ। ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਹਤਰ ਜੀਵਨ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਬੁਢਾਪਾ ਪੈਨਸ਼ਨ, ਵਿਧਵਾ ਅਤੇ ਬੇਘਰ ਨਿਆਸਰਿਤ ਇਸਤਰੀਆਂ, ਆਸਰਿਤ ਬੱਚਿਆਂ ਅਤੇ ਅਪੰਗ ਵਿਅਕਤੀਆਂ ਲਈ ਪੈਨਸ਼ਨ ਪ੍ਰਣਾਲੀ ਨੂੰ ਪੂਰੀ ਤਰ੍ਹਾਂ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਬਣਾਇਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਵਿੰਦਰ ਸਿੰਘ ਝੋਟਾ ਦੇ ਹੱਕ ‘ਚ ਮਾਨਸਾ ਪਹੁੰਚੇ ਬੱਬੂ ਮਾਨ ਤੇ G Khan, ਲੋਕਾਂ ਨੂੰ ਕੀਤੀ ਇਹ ਅਪੀਲ

ਨਸ਼ਿਆਂ ਖਿਲਾਫ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿਚ ਪਰਿਵਾਰ ਹੁਣ...

ਸਿੱਧੂ ਮੂਸੇਵਾਲਾ ਦੇ ਮਾਪਿਆਂ ਖ਼ਿਲਾਫ਼ ਸ਼ਿਕਾਇਤ, ਛੋਟੇ ਸਿੱਧੂ ਦੇ ਇਸ਼ਾਰਿਆਂ ’ਤੇ ਉਠਾਏ ਸਵਾਲ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਖ਼ਿਲਾਫ਼ ਸੀਨੀਅਰ ਵਕੀਲ ਨਵਕਿਰਨ ਸਿੰਘ ਨੇ ਸ਼ਿਕਾਇਤ...

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ...

ਗ੍ਰੇਟਰ ਨੋਇਡਾ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ

ਗ੍ਰੇਟਰ ਨੋਇਡਾ ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ...

ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ...

ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਦਿਆਰਥੀ ਆਗੂਆਂ ਖ਼ਿਲਾਫ਼ ਮਾਮਲਾ ਦਰਜ

ਫਰੀਦਕੋਟ ਪੁਲੀਸ ਨੇ ਬੀਤੇ ਦਿਨੀਂ ਸੂਬੇ ਭਰ ਵਿੱਚ ਸੱਦੇ ਗਏ ‘ਪੰਜਾਬ ਬੰਦ’ ਦੌਰਾਨ ਸਰਕਾਰੀ...

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...