September 5, 2026, 11:59 pm
----------- Advertisement -----------
HomeNewsLatest Newsਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ 14000 ਫੁੱਟ ਦੀ ਉਚਾਈ 'ਤੇ ਹੈਂਡਪੰਪ ਚਲਾ...

ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ 14000 ਫੁੱਟ ਦੀ ਉਚਾਈ ‘ਤੇ ਹੈਂਡਪੰਪ ਚਲਾ ਕੇ ਪੀਤਾ ਪਾਣੀ, ਵੀਡੀਓ ਕੀਤੀ ਸਾਂਝੀ

Published on

----------- Advertisement -----------

ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਲੱਦਾਖ ‘ਚ ਮਨਾਲੀ-ਲੇਹ ਹਾਈਵੇਅ ‘ਤੇ 14,000 ਫੁੱਟ ਦੀ ਉਚਾਈ ‘ਤੇ ਦੇਬਰਿੰਗ ਪਿੰਡ ‘ਚ ਹੈਂਡਪੰਪ ਚਲਾ ਕੇ ਪਾਣੀ ਪੀਤਾ। ਉਨ੍ਹਾਂ ਨੇ ਟਵਿੱਟਰ ‘ਤੇ ਵੀਡੀਓ ਪੋਸਟ ਕਰਦਿਆਂ ਲਿਖਿਆ ਕਿ ਪਿੰਡ ‘ਚ ਹੈਂਡਪੰਪ ਚਲਾ ਕੇ ਮਿੱਠਾ ਪਾਣੀ ਪੀਣ ਨੇ ਇਕ ਵੱਖਰਾ ਅਹਿਸਾਸ ਦਿੱਤਾ। ਅਨੁਰਾਗ ਠਾਕੁਰ ਦੁਆਰਾ ਸਾਂਝੀ ਕੀਤੀ ਗਈ ਇਸ ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਜਦੋਂ ਅਨੁਰਾਗ ਨੇ ਹੈਂਡ ਪੰਪ ਚਲਾ ਕੇ ਪਾਣੀ ਕੱਢਿਆ ਤਾਂ ਇਕ ਵਿਅਕਤੀ ਪਾਣੀ ਪੀਣ ਲੱਗਾ। ਜਦੋਂ ਉਹ ਚਲੇ ਗਏ ਤਾਂ ਅਨੁਰਾਗ ਠਾਕੁਰ ਨੇ ਵੀ ਪਾਣੀ ਪੀਤਾ।
ਦੱਸ ਦਈਏ ਕਿ ਅਨੁਰਾਗ ਠਾਕੁਰ ਲੱਦਾਖ ਦੇ ਦੋ ਦਿਨਾਂ ਦੌਰੇ ‘ਤੇ ਸਨ। ਉਹ ਇੱਥੇ ਫੌਜ, ਇੰਡੋ-ਤਿੱਬਤੀਅਨ ਬਾਰਡਰ ਪੁਲਿਸ (ਆਈ.ਟੀ.ਬੀ.ਪੀ.) ਦੇ ਜਵਾਨਾਂ ਅਤੇ ਭਾਰਤ-ਚੀਨ ਸਰਹੱਦ ‘ਤੇ ਚਮੋਰ ਖੇਤਰ ‘ਚ ਰਹਿਣ ਵਾਲੇ ਲੋਕਾਂ ਨੂੰ ਮਿਲੇ। ਅਨੁਰਾਗ ਠਾਕੁਰ ਨੇ 15000 ਫੁੱਟ ਦੀ ਉਚਾਈ ‘ਤੇ ਭਾਰਤ-ਚੀਨ ਸਰਹੱਦ ਦੀ ਨਿਗਰਾਨੀ ਕਰ ਰਹੇ ITBP ਦੇ ਜਵਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ, ‘ਮੈਂ ਇਸ ਉਚਾਈ ‘ਤੇ ਕੁਦਰਤੀ ਚੁਣੌਤੀਆਂ ਦਾ ਸਾਹਮਣਾ ਕਰਕੇ ਆਪਣੀ ਡਿਊਟੀ ਨਿਭਾਉਣ ਵਾਲੇ ਜਵਾਨਾਂ ਦੀ ਸ਼ਲਾਘਾ ਕਰਦਾ ਹਾਂ। ਉਨ੍ਹਾਂ ਇਹ ਵੀ ਕਿਹਾ ਕਿ ਹਰ ਨਾਗਰਿਕ ਨੂੰ ਦੇਸ਼ ਦੀ ਬਿਹਤਰੀ ਲਈ ਕੰਮ ਕਰਨਾ ਚਾਹੀਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...